Amritsar : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼
ਚੰਡੀਗੜ੍ਹ, 23 ਮਾਰਚ(ਵਿਸ਼ਵ ਵਾਰਤਾ) ਇੱਕ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਜਾਣਕਾਰੀ ਸਾਂਝੀ ਕਰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇੱਕ ਪਾਕਿਸਤਾਨ-ਅਧਾਰਤ ਤਸਕਰ ਅਤੇ ਇੱਕ ਵਿਦੇਸ਼ੀ ਹੈਂਡਲਰ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ ਜੋ ਸਰਹੱਦ ਪਾਰ ਖੇਪਾਂ ਭੇਜਦਾ ਸੀ।
In a major breakthrough, Counter Intelligence #Amritsar busts a narcotics smuggling module and apprehends two accused and recovers 5 Kg Heroin.
Preliminary investigation reveals links with a #Pakistan-based smuggler and a foreign-based handler orchestrating cross-border… pic.twitter.com/ftaycKDXn8
— DGP Punjab Police (@DGPPunjabPolice) March 23, 2026
ਐਫਆਈਆਰ ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ, ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।





















