Punjab :ਲਾਲਜੀਤ ਭੁੱਲਰ ਨੇ ਸਾਂਝੀ ਕੀਤੀ ਪੋਸਟ, ਦਿੱਤਾ ਵੱਡਾ ਬਿਆਨ
ਚੰਡੀਗੜ੍ਹ, 23 ਮਾਰਚ 2026 (ਵਿਸ਼ਵ ਵਾਰਤਾ) – ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਅੱਜ ਆਪ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਇਸ ਵਿਚਾਲੇ ਹੀ ਲਾਲਜੀਤ ਭੁੱਲਰ ਨੇ ਫੇਸਬੁੱਕ ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਚ ਉਨ੍ਹਾਂ ਕਿਹਾ ਕਿ “ਮੈਂ ਹਰ ਵਾਰ ਆਪਣੇ ਹਰ ਕਦਮ ਦੀ ਸ਼ੁਰੂਆਤ ਪਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ ਕੀਤੀ ਹੈ। ਮੇਰੇ ਲਈ ਮੇਰੇ ਲੋਕ ਹੀ ਮੇਰਾ ਰੱਬ ਹਨ, ਉਹਨਾਂ ਦੇ ਚਿਹਰਿਆਂ ਵਿੱਚ ਮੈਂ ਹਮੇਸ਼ਾ ਰੱਬ ਦੀ ਝਲਕ ਵੇਖੀ ਹੈ। ਮੇਰੀ ਜ਼ਿੰਦਗੀ ਦਾ ਹਰ ਫੈਸਲਾ ਉਹਨਾਂ ਦੀ ਭਲਾਈ ਅਤੇ ਸੱਚਾਈ ਦੇ ਰਾਹ ਤੇ ਚੱਲਣ ਲਈ ਹੀ ਰਿਹਾ ਹੈ। ਪਰ ਅੱਜ ਜਿਹੜੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਮੈਂ ਫਰਾਰ ਹੋ ਗਿਆ ਹਾਂ… ਇਹ ਸੱਚ ਨਹੀਂ ਹੈ। ਮੈਂ ਕਦੇ ਵੀ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ। ਮੈਨੂੰ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ, ਅਤੇ ਨਿਆਂ ਪ੍ਰਣਾਲੀ ‘ਤੇ ਵੀ ਅਟੱਲ ਵਿਸ਼ਵਾਸ ਹੈ। ਮੈਂ ਕਿਤੇ ਵੀ ਨਹੀਂ ਭੱਜਿਆ, ਮੈਂ ਆਪਣੇ ਪੰਜਾਬ ਵਿੱਚ ਹੀ ਹਾਂ। ਸੱਚਾਈ ਅਤੇ ਇਨਸਾਫ ‘ਤੇ ਯਕੀਨ ਰੱਖਦਿਆਂ, ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























