Breaking: DM ਖ਼ੁਦਕੁਸ਼ੀ ਮਾਮਲੇ ‘ਚ CBI ਜਾਂਚ ਦੀ ਮੰਗ ‘ਤੇ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਮਾਮਲੇ ‘ਚ CBI ਜਾਂਚ ਦੀ ਮੰਗ ਦੇ ਸਵਾਲ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਕਿਸੇ ਵੀ ਮੰਤਰੀ-ਸੰਤਰੀ ਦੀ ਪ੍ਰਵਾਹ ਨਹੀਂ ਕਰਦੇ, ਉਨ੍ਹਾਂ ਲਈ ਸਾਰਾ ਪੰਜਾਬ ਦੀ ਉਨ੍ਹਾਂ ਦਾ ਇੱਕ ਪਰਿਵਾਰ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨ ਸਪਸ਼ਟ ਕਰ ਦਿੱਤਾ ਸੀ ਕਿ ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ, ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੋਮਵਾਰ ਨੂੰ, ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਲੋਕ ਸਭਾ ਵਿੱਚ ਡੀਐਮ ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਮੁੱਦਾ ਚੁੱਕਿਆ ਸੀ। ਇਸ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਉਹ ਜਾਂਚ ਸੀਬੀਆਈ ਨੂੰ ਸੌਂਪ ਦੇਣਗੇ। ਪਰ ਇਹ ਪੰਜਾਬ ਰਾਜ ਨਾਲ ਸਬੰਧਤ ਮਾਮਲਾ ਹੈ। ਇਸ ਲਈ ਮੈਂ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੈਨੂੰ ਲਿਖ ਕੇ ਦੇਣ ; ਫਿਰ ਮੈਂ ਕੇਸ ਸੀਬੀਆਈ ਨੂੰ ਤਬਦੀਲ ਕਰ ਦਿਆਂਗਾ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























