Moga: ਬਾਘਾਪੁਰਾਣਾ ਦੇ SDM ਬਬਨਦੀਪ ਸਿੰਘ ਵਾਲੀਆ ਦਾ ਤਬਾਦਲਾ
– SDM ਨੇ ਜ਼ਿਲ੍ਹੇ ਦੇ DC ‘ਤੇ ਲਾਏ ਸੀ ਗੰਭੀਰ ਇਲਜ਼ਾਮ
ਚੰਡੀਗੜ੍ਹ, 26 ਮਾਰਚ 2026 (ਵਿਸ਼ਵ ਵਾਰਤਾ) – ਮੋਗਾ ਜ਼ਿਲ੍ਹੇ ਦੇ DC ਸਾਗਰ ਸੇਤੀਆ ਦੀ ਪੰਜਾਬ ਦੇ ਮੁੱਖ ਸਕੱਤਰ ਕੋਲ ਸ਼ਿਕਾਇਤ ਕਰਨ ਵਾਲੇ ਬਾਘਾਪੁਰਾਣਾ ਦੇ ਐਸ.ਡੀ.ਐਮ. ਬਬਨਦੀਪ ਸਿੰਘ ਵਾਲੀਆ ਦਾ ਤਬਾਦਲਾ ਹੋ ਗਿਆ ਹੈ। ਹੁਣ ਬਬਨਦੀਪ ਸਿੰਘ ਵਾਲੀਆ ਨੂੰ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਲਾਇਆ ਗਿਆ ਹੈ।

ਦੱਸ ਦਈਏ ਕਿ 17 ਮਾਰਚ ਨੂੰ ਬਾਘਾਪੁਰਾਣਾ ਵਿਖੇ ਪੰਚਾਇਤ ਸੰਮਤੀ ਦੇ ਚੇਅਰਪਰਸਨ ਅਤੇ ਵਾਈਸ-ਚੇਅਰਪਰਸਨ ਦੀਆਂ ਚੋਣਾਂ ਹੋਣੀਆਂ ਸਨ। ਪਰ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਨ ਕਾਰਨ ਇਹ ਚੋਣ ਨੇਪਰੇ ਨਹੀਂ ਚੜ੍ਹ ਸਕੀ ਸੀ। ਐਸ.ਡੀ.ਐਮ. ਵਾਲੀਆ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਇਸ ਸਥਿਤੀ ਬਾਰੇ ਡੀ.ਸੀ. ਨੂੰ ਸਮੇਂ ਸਿਰ ਜਾਣੂ ਕਰਵਾਇਆ ਸੀ। ਜਿਸ ਤੋਂ ਬਾਅਦ ਐਸ.ਡੀ.ਐਮ. ਬਬਨਦੀਪ ਸਿੰਘ ਵਾਲੀਆ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ‘ਤੇ ਕੰਮ ਵਿੱਚ ਦਖ਼ਲਅੰਦਾਜ਼ੀ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ।
ਜ਼ਿਕਰਯੋਗ ਹੈ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਨ ਕਾਰਨ ਬਾਘਾਪੁਰਾਣਾ ਵਿਖੇ ਪੰਚਾਇਤ ਸੰਮਤੀ ਦੇ ਚੇਅਰਪਰਸਨ ਅਤੇ ਵਾਈਸ-ਚੇਅਰਪਰਸਨ ਦੀ ਚੋਣ ਨੇਪਰੇ ਨਹੀਂ ਚੜ੍ਹ ਸਕੀ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਦੇ ਹੁਕਮਾਂ ‘ਤੇ ਬਾਘਾਪੁਰਾਣਾ ‘ਚ ਪੰਚਾਇਤ ਸੰਮਤੀ ਦੀ ਚੋਣ ਮੁੜ ਤੋਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਣ ਇਹ ਚੋਣ 28 ਮਾਰਚ ਨੂੰ ਹੋਵੇਗੀ। ਇਸ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਇਕ ਵਕੀਲ ਨੂੰ ਆਬਜ਼ਰਵਰ ਤਾਇਨਾਤ ਕੀਤਾ ਗਿਆ ਹੈ। ਚੋਣ ਪ੍ਰਕਿਰਿਆ ਦੀ ਪੂਰੀ ਵੀਡੀਓਗ੍ਰਾਫੀ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਤੇ DC ਦੀ ਨਿਗਰਾਨੀ ਹੇਠ ਹੀ ਚੋਣ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























