• Latest
  • Trending
ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: Harpal Singh Cheema

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: Harpal Singh Cheema

3 months ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

1 hour ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

2 hours ago
ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

2 hours ago
ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

2 hours ago
India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

4 hours ago
ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

4 hours ago
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

4 hours ago
ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

6 hours ago
ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

6 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

6 hours ago
Hindi News
English News
Monday, June 15, 2026
No Result
View All Result
38 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: Harpal Singh Cheema

8 ਥਾਵਾਂ 'ਤੇ ਇੱਕੋ ਸਮੇਂ ਹੋਈ ਛਾਪੇਮਾਰੀ ਨੇ ਤੰਬਾਕੂ ਵਪਾਰ ਵਿੱਚ ਟੈਕਸ ਚੋਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

March 27, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: Harpal Singh Cheema
ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: Harpal Singh Cheema
8 ਥਾਵਾਂ ‘ਤੇ ਇੱਕੋ ਸਮੇਂ ਹੋਈ ਛਾਪੇਮਾਰੀ ਨੇ ਤੰਬਾਕੂ ਵਪਾਰ ਵਿੱਚ ਟੈਕਸ ਚੋਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼: ਹਰਪਾਲ ਸਿੰਘ ਚੀਮਾ
ਟੈਕਸ ਚੋਰੀ ਵਿਰੁੱਧ ਜ਼ੀਰੋ ਟਾਲਰੈਂਸ, ਭਗਵੰਤ ਮਾਨ ਸਰਕਾਰ ਨੇ ਗੈਰ-ਕਾਨੂੰਨੀ ਤੰਬਾਕੂ ਵਪਾਰ ਵਿਰੁੱਧ ਕਾਰਵਾਈ ਕੀਤੀ ਤੇਜ਼: ਹਰਪਾਲ ਸਿੰਘ ਚੀਮਾ
ਗੈਰ-ਰਜਿਸਟਰਡ ਕਾਰੋਬਾਰ ਅਤੇ ਲੁਕੋਇਆ ਹੋਇਆ ਸਟਾਕ ਬਰਾਮਦ, ਭਗਵੰਤ ਮਾਨ ਸਰਕਾਰ ਨੇ ਟੈਕਸ ਚੋਰਾਂ ‘ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਮਾਰਚ 2026 (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ (ਅਣ-ਅਕਾਊਂਟਿਡ) ਸਾਮਾਨ ਦਾ ਪਤਾ ਲਗਾਇਆ ਗਿਆ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਸਿਗਰਟਾਂ, ਬੀੜੀਆਂ ਅਤੇ ਇਸ ਨਾਲ ਸਬੰਧਿਤ ਹੋਰ ਤੰਬਾਕੂ ਉਤਪਾਦਾਂ ‘ਤੇ ਟੈਕਸ ਦਰਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਤੋਂ ਬਾਅਦ, ਵਿਭਾਗ ਨੂੰ ਇਸ ਖੇਤਰ ਵਿੱਚ ਟੈਕਸ ਚੋਰੀ ਦੀਆਂ ਗਤੀਵਿਧੀਆਂ ਵਧਣ ਬਾਰੇ ਜਾਣਕਾਰੀ ਮਿਲੀ ਸੀ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਆਧਾਰਿਤ ਚਾਰ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਟੀਮਾਂ ਨੂੰ ਹਰਕਤ ਵਿੱਚ ਲਿਆਂਦਾ ਗਿਆ। ਇਹਨਾਂ ਯੂਨਿਟਾਂ ਨੇ ਅੱਠ ਵੱਖ-ਵੱਖ ਥਾਵਾਂ ‘ਤੇ ਇੱਕੋ ਸਮੇਂ ਚੈਕਿੰਗ ਕੀਤੀ, ਜਿਨ੍ਹਾਂ ਵਿੱਚ ਪੰਜ ਰਜਿਸਟਰਡ ਕਾਰੋਬਾਰਾਂ  ਅਤੇ ਬਿਨਾਂ ਰਜਿਸਟ੍ਰੇਸ਼ਨ ਤੋਂ ਚੱਲ ਰਹੇ ਤਿੰਨ ਕਾਰੋਬਾਰਾਂ ਦੀ ਜਾਂਚ ਕੀਤੀ ਗਈ।”

ਇਨਫੋਰਸਮੈਂਟ ਮੁਹਿੰਮ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, “ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵੱਡੇ ਪੱਧਰ ‘ਤੇ ਚੋਰੀਆਂ ਫੜੀਆਂ ਗਈਆਂ, ਜਿੱਥੇ ਇਨਫੋਰਸਮੈਂਟ ਟੀਮਾਂ ਨੇ ਗੁਪਤ ਸਟੋਰੇਜ ਵਾਲੀਆਂ ਥਾਵਾਂ ਅਤੇ ਬਿਨਾਂ ਹਿਸਾਬ ਵਾਲੇ ਸਟਾਕ ਦੀ ਪਛਾਣ ਕਰਨ ਲਈ ਅਹਿਮ ਯਤਨ ਕੀਤੇ। ਮੁੱਖ ਦੁਕਾਨਾਂ ਅਤੇ ਉਨ੍ਹਾਂ ਨਾਲ ਜੁੜੇ ਗੋਦਾਮਾਂ ਦੀ ਬਾਰੀਕੀ ਨਾਲ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿੱਚ ਸਾਮਾਨ ਬਿਨਾਂ ਜਾਇਜ਼ ਬਿੱਲਾਂ (ਇਨਵਾਇਸਾਂ) ਦੇ ਸਟੋਰ ਕਰਕੇ ਵੇਚਿਆ ਜਾ ਰਿਹਾ ਪਾਇਆ ਗਿਆ।”

ਉਨ੍ਹਾਂ ਅੱਗੇ ਦੱਸਿਆ ਕਿ ਜ਼ਬਤ ਕੀਤੇ ਗਏ ਸਟਾਕ ਵਿੱਚ ਭਾਰਤ ਵਿਚ ਬਣੇ ਸਿਗਰਟਾਂ ਦੇ ਲਗਭਗ 1.32 ਲੱਖ ਪੈਕੇਟ, ਬੀੜੀਆਂ ਦੇ 18,472 ਪੈਕੇਟ, ਜ਼ਰਦੇ ਦੇ 302 ਪੈਕੇਟ, ਵਿਦੇਸ਼ੀ ਸਿਗਰਟਾਂ ਦੇ 13 ਪੈਕੇਟ ਅਤੇ 95 ਡੱਬੇ, ਵਿਦੇਸ਼ੀ ਬਣੇ ਹੁੱਕੇ ਦੇ ਸਾਮਾਨ ਦੇ 148 ਪੀਸ, 13,000 ਲਾਈਟਰ ਅਤੇ ਕੂਲਿਪ ਦੇ 18 ਪੈਕੇਟ ਸ਼ਾਮਲ ਹਨ।

ਵਿੱਤੀ ਮੁਲਾਂਕਣ ਦੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਫੜੇ ਗਏ ਸਾਮਾਨ ‘ਤੇ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਬਣਦੇ ਜੁਰਮਾਨੇ ਦੇ ਨਾਲ-ਨਾਲ 50 ਲੱਖ ਰੁਪਏ ਤੋਂ ਵੱਧ ਦੀ ਟੈਕਸ ਦੇਣਦਾਰੀ ਸਖ਼ਤੀ ਨਾਲ ਵਸੂਲੀ ਜਾਵੇਗੀ। ਹੁਣ ਤੱਕ 12 ਲੱਖ ਰੁਪਏ ਦੀ ਰਕਮ ਪਹਿਲਾਂ ਹੀ ਵਸੂਲੀ ਜਾ ਚੁੱਕੀ ਹੈ, ਅਤੇ ਹੋਰ ਵਸੂਲੀ ਦੀ ਕਾਰਵਾਈ ਤੇਜ਼ੀ ਨਾਲ ਜਾਰੀ ਹੈ।”

ਟੈਕਸ ਚੋਰੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ‘ਜ਼ੀਰੋ-ਟਾਲਰੈਂਸ’ ਨੀਤੀ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਟੈਕਸ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਅਜਿਹੀਆਂ ਤਾਲਮੇਲ ਵਾਲੀਆਂ ਇਨਫੋਰਸਮੈਂਟ ਕਾਰਵਾਈਆਂ ਨਿਰਵਿਘਨ ਜਾਰੀ ਰਹਿਣਗੀਆਂ।” ਉਨ੍ਹਾਂ ਨੇ ਵਪਾਰੀਆਂ ਨੂੰ ਸਖ਼ਤ ਐਡਵਾਈਜ਼ਰੀ ਵੀ ਜਾਰੀ ਕੀਤੀ, ਜਿਸ ਵਿੱਚ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਹੀ ਦਸਤਾਵੇਜ਼ ਬਣਾਈ ਰੱਖਣ ਅਤੇ ਸਖ਼ਤ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

Tags: BREAKING NEWSBreaking news in PunjabiHarpal Singh CheemaLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

by Navjot
June 15, 2026
0

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ ਇਸਲਾਮਾਬਾਦ, 15 ਜੂਨ...

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

by Navjot
June 15, 2026
0

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ   ਕੋਲੰਬੋ, 15 ਜੂਨ (ਵਿਸ਼ਵ ਵਾਰਤਾ) ਸ਼੍ਰੀਲੰਕਾ ਵਿੱਚ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
June 15, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

by Navjot
June 15, 2026
0

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

by Navjot
June 15, 2026
0

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ ਇਸਲਾਮਾਬਾਦ, 15 ਜੂਨ...

Most Popular

Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 01-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 