Punjab: CM ਮਾਨ ਨੇ ਇੱਕ ਮਹੱਤਵਪੂਰਨ ਮੁੱਦੇ ‘ਤੇ ਸੱਦੀ ਪ੍ਰੈਸ ਕਾਨਫਰੰਸ
ਚੰਡੀਗੜ੍ਹ, 28 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 28 ਮਾਰਚ (ਸ਼ਨੀਵਾਰ) ਨੂੰ ਇੱਕ ਪ੍ਰੈਸ ਕਾਨਫਰੰਸ ਕਰਨਗੇ। ਇਹ ਪ੍ਰੈਸ ਕਾਨਫਰੰਸ ਅੱਜ ਸਵੇਰੇ 11:00 ਵਜੇ ਮੁੱਖ ਮੰਤਰੀ ਨਿਵਾਸ, ਸੈਕਟਰ 2, ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਇੱਕ ਮਹੱਤਵਪੂਰਨ ਮੁੱਦੇ ‘ਤੇ ਮੀਡੀਆ ਨੂੰ ਸੰਬੋਧਨ ਕਰਨਗੇ। ਹਾਲਾਂਕਿ ਇਸ ਮੁੱਦੇ ਬਾਰੇ ਮੁੱਖ ਮੰਤਰੀ ਦਫਤਰ ਵੱਲੋਂ ਕੋਈ ਜਾਣਕਰੀ ਸਾਂਝੀ ਨਹੀਂ ਕੀਤੀ ਗਈ ਹੈ।
ਜ਼ਿਕਰਯੋਗ ਹੈ ਭਗਵੰਤ ਮਾਨ ਸਰਕਾਰ ਨੂੰ ਅਜੇ ਸਾਲ ਸਾਲ ਪੂਰੇ ਹੋਏ ਨੂੰ ਕੁੱਝ ਦਿਨ ਹੋਏ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਇਸ ਪ੍ਰੈਸ ਕਾਨਫਰੰਸ ਵਿੱਚ ਸਰਕਾਰ ਦੀਆਂ ਕਾਰਵਾਈਆਂ ਦਾ ਹੋਰ ਵੇਰਵਾ ਦੇ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























