SGPC ਦਾ ਸਾਲ 2026-27 ਲਈ 1487.41 ਕਰੋੜ ਦਾ ਬਜਟ ਜੈਕਾਰਿਆਂ ਦੀ ਗੂੰਜ ‘ਚ ਪਾਸ
ਅੰਮ੍ਰਿਤਸਰ, 28 ਮਾਰਚ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2026-27 ਦਾ ਬਜਟ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਦੇ ਐਸ.ਜੀ.ਪੀ.ਸੀ. ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਐਸ.ਜੀ.ਪੀ.ਸੀ. ਦਾ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ।
ਕਮੇਟੀ ਦੇ ਬਜਟ ਇਜਲਾਸ ਦੀ ਸ਼ੁਰੂਆਤ ਅਰਦਾਸ ਨਾਲ ਹੋਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਾਰੇ ਮੈਂਬਰ ਹਾਜ਼ਰ ਸਨ। ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈ ਕੇ ਮੀਟਿੰਗ ਦੇ ਸਫਲ ਸੰਚਾਲਨ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਜਨਰਲ ਸਕੱਤਰ ਸਰਦਾਰ ਸ਼ੇਰ ਸਿੰਘ ਮੰਡਵਾਲਾ ਨੇ ਇਹ ਬਜਟ ਪੇਸ਼ ਕੀਤਾ।
ਦੱਸ ਦਈਏ ਕਿ ਪਿਛਲੇ ਸਾਲ ਦੀ ਤੁਲਨਾ ਵਿੱਚ 100.94 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਰ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 7.28% ਦਾ ਇਜ਼ਾਫ਼ਾ ਹੋਇਆ ਹੈ। ਇਸ ਬਜਟ ਵਿੱਚ ਧਰਮ ਪ੍ਰਚਾਰ, ਸਿੱਖਿਆ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ‘ਤੇ ਵਿਸ਼ੇਸ਼ ਫੋਕਸ ਰੱਖਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























