• Latest
  • Trending
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ PUNJAB ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ PUNJAB ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 months ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

57 minutes ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

2 hours ago
ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

2 hours ago
ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

2 hours ago
India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

3 hours ago
ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

4 hours ago
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

4 hours ago
ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

6 hours ago
ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

6 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

6 hours ago
Hindi News
English News
Monday, June 15, 2026
No Result
View All Result
38 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ PUNJAB ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਾਢੀ ਦੌਰਾਨ ਨਿਰਵਿਘਨ ਤੇਲ ਸਪਲਾਈ ਯਕੀਨੀ ਬਣਾਓ, ਨਹੀਂ ਤਾਂ ਖੁਰਾਕ ਸੁਰੱਖਿਆ ਖ਼ਤਰੇ ਵਿੱਚ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 28, 2026
in ਖਬਰਾਂ, ਪੰਜਾਬ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ PUNJAB ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ PUNJAB ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਵਾਢੀ ਦੌਰਾਨ ਨਿਰਵਿਘਨ ਤੇਲ ਸਪਲਾਈ ਯਕੀਨੀ ਬਣਾਓ, ਨਹੀਂ ਤਾਂ ਖੁਰਾਕ ਸੁਰੱਖਿਆ ਖ਼ਤਰੇ ਵਿੱਚ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਕਿਸੇ ਚੀਜ਼ ਦੀ ਕੋਈ ਘਾਟ ਨਹੀਂ, ਕੋਈ ਘਬਰਾਹਟ ਨਹੀਂ, ਪਰ ਕੇਂਦਰ ਨੂੰ ਕਿਸਾਨਾਂ ਲਈ ਤੇਲ ਸਪਲਾਈ ਵਧਾਉਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਦੇਸ਼ ਲਈ 181 ਲੱਖ ਮੀਟਰਕ ਟਨ ਕਣਕ, 139 ਲੱਖ ਮੀਟਰਕ ਟਨ ਝੋਨੇ ਨਾਲ ਤਿਆਰ, ਖ਼ੁਰਾਕ ਸਪਲਾਈ ਬਣਾਈ ਰੱਖਣ ਲਈ ਤੇਲ ਸਪਲਾਈ ਦਾ ਭਰੋਸਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਕਿਸਾਨਾਂ ਅਤੇ ਕੌਮੀ ਖੁਰਾਕ ਸੁਰੱਖਿਆ ਲਈ ਪੈਟਰੋਲ, ਡੀਜ਼ਲ ਅਤੇ ਡੀ.ਏ.ਪੀ. ਸਪਲਾਈ ਬਾਰੇ ਹੁਣੇ ਕਦਮ ਚੁੱਕੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਮਾਰਚ (ਵਿਸ਼ਵ ਵਾਰਤਾ);- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ ਸਿੱਧੇ ਤੌਰ ‘ਤੇ ਪ੍ਰਭਾਵਤ ਕਰ ਸਕਦਾ ਹੈ। ਕਿਸੇ ਚੀਜ਼ ਦੀ ਕਮੀ ਨਾ ਹੋਣ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਢੀ ਦੇ ਕੰਮ ਅਤੇ ਅਨਾਜ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਵੱਲੋਂ ਸਮੇਂ ਸਿਰ ਕਾਰਵਾਈ ਜ਼ਰੂਰੀ ਹੈ ਕਿਉਂਕਿ ਪੰਜਾਬ 181 ਲੱਖ ਮੀਟਰਿਕ ਟਨ ਕਣਕ ਅਤੇ 139 ਲੱਖ ਮੀਟਰਿਕ ਟਨ ਝੋਨੇ ਨਾਲ ਦੇਸ਼ ਦੀ ਸਹਾਇਤਾ ਲਈ ਤਿਆਰ ਹੈ।

ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ 140 ਲੱਖ ਮੀਟਰਿਕ ਟਨ ਕਣਕ ਪੈਦਾ ਹੋਣ ਦੀ ਸੰਭਾਵਨਾ ਹੈ। ਫਸਲ ਦੀ ਸੁਚਾਰੂ ਕਟਾਈ ਅਤੇ ਢੋਆ-ਢੁਆਈ ਯਕੀਨੀ ਬਣਾਉਣ ਲਈ ਪੈਟਰੋਲ ਅਤੇ ਡੀਜ਼ਲ ਦੀ ਨਿਯਮਤ ਸਪਲਾਈ ਦੀ ਲੋੜ ਹੈ। ਵਾਢੀ ਦੌਰਾਨ ਵੱਡੀ ਗਿਣਤੀ ਵਿੱਚ ਟਰੈਕਟਰ, ਟਰਾਲੀਆਂ, ਹਾਰਵੈਸਟਰ ਅਤੇ ਟਰੱਕ ਵਰਤੇ ਜਾਣਗੇ, ਇਸ ਲਈ ਵਡੇਰੇ ਜਨਤਕ ਹਿੱਤ ਵਿੱਚ ਤੇਲ ਦੀ ਸਪਲਾਈ ਵਧਾਈ ਜਾਣੀ ਚਾਹੀਦੀ ਹੈ। ਇਹ ਸਮੇਂ ਦੀ ਲੋੜ ਹੈ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਹਰ ਤਰੀਕੇ ਨਾਲ ਬਰਕਰਾਰ ਰੱਖਿਆ ਜਾਵੇ।”

ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਵੇਲੇ ਸੂਬੇ ਵਿੱਚ 12 ਤੋਂ 14 ਦਿਨਾਂ ਦਾ ਪੈਟਰੋਲ ਅਤੇ ਡੀਜ਼ਲ ਅਤੇ ਛੇ ਦਿਨਾਂ ਦਾ ਐਲ.ਪੀ.ਜੀ. ਦਾ ਸਟਾਕ ਹੈ, ਜੋ ਆਮ ਤੌਰ ‘ਤੇ ਸਾਲ ਭਰ ਇੱਕੋ ਜਿਹਾ ਰਹਿੰਦਾ ਹੈ। ਇਹ ਸਟਾਕ ਬਰਕਰਾਰ ਹੈ ਅਤੇ ਸਪਲਾਈ ਬੇਰੋਕ ਜਾਰੀ ਹੈ। ਦੇਸ਼ ਦੇ 41 ਦੇਸ਼ਾਂ ਨਾਲ ਦਰਾਮਦ ਸਮਝੌਤੇ ਹਨ ਅਤੇ ਕੌਮੀ ਪੱਧਰ ‘ਤੇ 60 ਦਿਨਾਂ ਦਾ ਪੈਟਰੋਲ ਤੇ ਡੀਜ਼ਲ ਸਟਾਕ ਅਤੇ 30 ਦਿਨਾਂ ਦਾ ਐਲ.ਪੀ.ਜੀ. ਸਟਾਕ ਪਹਿਲਾਂ ਹੀ ਸੁਰੱਖਿਅਤ ਕੀਤਾ ਜਾ ਚੁੱਕਾ ਹੈ। ਜਮ੍ਹਾਂਖੋਰੀ ਜਾਂ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮੁੱਖ ਸਕੱਤਰ ਸਪਲਾਈ ‘ਤੇ ਨਜ਼ਰ ਰੱਖ ਰਹੇ ਹਨ। ਜਮ੍ਹਾਂਖੋਰੀ ਅਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।”

ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਵੀਰਵਾਰ ਤੱਕ ਐਲ.ਪੀ.ਜੀ. ਰੀਫਿਲਿੰਗ ਲਈ 71,000 ਬੇਨਤੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 69,000 ਪਹਿਲਾਂ ਹੀ ਡਿਲੀਵਰ ਕੀਤੀਆਂ ਜਾ ਚੁੱਕੀਆਂ ਹਨ। ਸੂਬੇ ਵਿੱਚ ਕਿਸੇ ਵੀ ਤਾਲਾਬੰਦੀ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸਭ ਕੁਝ ਸੁਚਾਰੂ ਢੰਗ ਨਾਲ ਕੰਮ ਕਰ ਰਿਹਾ ਹੈ। ਕੁੱਲ 1,497 ਥਾਈਂ ਜਾਂਚ ਕੀਤੀ ਗਈ, ਜਿਸ ਦੌਰਾਨ 301 ਐਲ.ਪੀ.ਜੀ. ਸਿਲੰਡਰ ਜ਼ਬਤ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਖੇਤੀਬਾੜੀ ਅਤੇ ਉਦਯੋਗ ਦੋਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਨਾਲ ਸਬੰਧਤ ਮਸਲਿਆਂ ਲਈ ਹੈਲਪਲਾਈਨ ਨੰਬਰ 0172-3321001 ਸ਼ੁਰੂ ਕੀਤਾ ਗਿਆ ਹੈ।”

ਕੌਮੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੌਜੂਦਾ ਸਥਿਤੀ ਵਿਚ ਪੰਜਾਬ ਆਪਣੇ ਗੁਦਾਮਾਂ ਵਿੱਚੋਂ 41 ਲੱਖ ਮੀਟਰਕ ਟਨ ਕਣਕ ਦੇਣ ਲਈ ਤਿਆਰ ਹੈ, ਜਦਕਿ ਇਸ ਸਾਲ 140 ਲੱਖ ਮੀਟਰਕ ਟਨ ਕਣਕ ਪੈਦਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਦੇਸ਼ ਭਰ ਦੇ ਲੋਕਾਂ ਦੀ ਸੇਵਾ ਲਈ ਪੰਜਾਬ 139 ਲੱਖ ਮੀਟਰਕ ਟਨ ਝੋਨਾ ਮੁਹੱਈਆ ਕਰਨ ਲਈ ਵੀ ਤਿਆਰ ਹੈ। ਸੂਬੇ ਨੇ ਹਮੇਸ਼ਾ ਲੋੜਵੰਦਾਂ ਅਤੇ ਗਰੀਬਾਂ ਦੀ ਮਦਦ ਕੀਤੀ ਹੈ। ਜੇ ਦੇਸ਼ ਨੂੰ ਇਸ 181 ਲੱਖ ਮੀਟਰਕ ਟਨ ਕਣਕ ਅਤੇ 139 ਲੱਖ ਮੀਟਰਕ ਟਨ ਝੋਨੇ ਦੀ ਲੋੜ ਹੈ ਤਾਂ ਇਸ ਨੂੰ ਕਿਸੇ ਵੀ ਸਮੇਂ ਚੁੱਕਿਆ ਜਾ ਸਕਦਾ ਹੈ। ਪੰਜਾਬ ਇਸ ਘੜੀ ਵਿੱਚ ਦੇਸ਼ ਦਾ ਸਾਥ ਦੇਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

ਉਨ੍ਹਾਂ ਤੇਲ ਕੀਮਤਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਕਦਮ ਦਾ ਸਵਾਗਤ ਕਰਦਿਆਂ ਕਿਹਾ, “ਭਾਰਤ ਸਰਕਾਰ ਦਾ ਪੈਟਰੋਲ ਅਤੇ ਡੀਜ਼ਲ ‘ਤੇ ਵਾਧੂ ਟੈਕਸ ਘਟਾਉਣ ਦਾ ਫੈਸਲਾ ਵਿਸ਼ਵਾਸ ਵਧਾਉਣ ਵਾਲਾ ਕਦਮ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਡੀ.ਏ.ਪੀ. ਖਾਦ ਦੀ ਨਿਯਮਤ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਕਿਉਂਕਿ ਪੰਜਾਬ ਵਿੱਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ। ਪੇਂਡੂ ਖੇਤਰਾਂ ਵਿੱਚ ਐਲ.ਪੀ.ਜੀ. ਰੀਫਿਲ ਲਈ 45 ਦਿਨਾਂ ਦੀ ਉਡੀਕ ਮਿਆਦ ਨੂੰ ਵੀ ਸ਼ਹਿਰੀ ਖੇਤਰਾਂ ਦੇ ਬਰਾਬਰ 25 ਦਿਨ ਤੱਕ ਘਟਾਉਣਾ ਚਾਹੀਦਾ ਹੈ।”

ਪ੍ਰਧਾਨ ਮੰਤਰੀ ਨਾਲ ਆਪਣੀ ਗੱਲਬਾਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ, “ਵਰਚੁਅਲ ਮੀਟਿੰਗ ਦੌਰਾਨ ਮੈਂ ਪੰਜਾਬ ਨਾਲ ਸਬੰਧਤ ਸਾਰੇ ਮੁੱਖ ਮੁੱਦਿਆਂ ਨੂੰ ਉਜਾਗਰ ਕੀਤਾ। ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਚੈਨਲਾਂ ਦੀ ਸਰਗਰਮੀ ਨਾਲ ਵਰਤੋਂ ਕਰਨ ਤਾਂ ਜੋ ਦੇਸ਼ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਭਾਵੇਂ ਅਸੀਂ ਵਿਸ਼ਵ ਗੁਰੂ ਹੋਣ ਦਾ ਦਾਅਵਾ ਕਰਦੇ ਹਾਂ, ਪਰ ਜ਼ਰੂਰੀ ਸਰੋਤਾਂ ਨੂੰ ਸੁਰੱਖਿਅਤ ਕਰਨ ਵਿੱਚ ਸਵੈ-ਨਿਰਭਰਤਾ ਅਤੇ ਰਣਨੀਤਕ ਤਾਕਤ ਤੋਂ ਸਾਡੇ ਕੰਮ ਦਾ ਪਤਾ ਚਲਦਾ ਹੈ।”

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

by Navjot
June 15, 2026
0

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ ਇਸਲਾਮਾਬਾਦ, 15 ਜੂਨ...

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

by Navjot
June 15, 2026
0

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ   ਕੋਲੰਬੋ, 15 ਜੂਨ (ਵਿਸ਼ਵ ਵਾਰਤਾ) ਸ਼੍ਰੀਲੰਕਾ ਵਿੱਚ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
June 15, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

by Navjot
June 15, 2026
0

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

by Navjot
June 15, 2026
0

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ ਇਸਲਾਮਾਬਾਦ, 15 ਜੂਨ...

Most Popular

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

by Ankit
2 weeks ago
0

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ  ਝੋਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 