IPL 2026: ਕੋਲਕਾਤਾ ਨਾਈਟ ਰਾਈਡਰਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ
– ਰਹਾਣੇ ਅਤੇ ਰਘੂਵੰਸ਼ੀ ਨੇ ਜੜੇ ਅਰਧ ਸੈਂਕੜੇ; ਮੁੰਬਈ ਨੂੰ ਮਿਲੀ ਵੱਡੀ ਚੁਣੌਤੀ
ਨਵੀ ਦਿੱਲੀ , 29 ਮਾਰਚ 2026 (ਵਿਸ਼ਵ ਵਾਰਤਾ) – ਆਈ.ਪੀ.ਐੱਲ. 2026 ਸੀਜ਼ਨ ਦੇ ਆਗਾਜ਼ ਦੇ ਨਾਲ ਹੀ ਦੂਜਾ ਮੁਕਾਬਲਾ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੀਆਂ ਟੀਮਾਂ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਮੁੰਬਈ ਇੰਡੀਅਨਜ਼ ਟੀਮ ਦੇ ਕਪਤਾਨ ਹਾਰਦਿਕ ਪਾਂਡਿਆ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਕੇ.ਕੇ.ਆਰ. ਨੇ ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 220 ਦੌੜਾਂ ਦੇ ਸਕੋਰ ਤੱਕ ਪਹੁੰਚਣ ਵਿੱਚ ਕਾਮਯਾਬ ਰਹੇ ਹਨ।

ਕੋਲਕਾਤਾ ਨਾਈਟ ਰਾਈਡਰਜ਼ ਵੱਲੋਂ ਉਨ੍ਹਾਂ ਦੇ ਕਪਤਾਨ ਅਜਿੰਕਿਆ ਰਹਾਣੇ ਦੇ ਬੱਲੇ ਤੋਂ 67 ਦੌੜਾਂ ਦੀ ਪਾਰੀ ਦੇਖਣ ਨੂੰ ਮਿਲੀ, ਉੱਥੇ ਹੀ ਅੰਗਕ੍ਰਿਸ਼ ਰਘੂਵੰਸ਼ੀ ਨੇ 29 ਗੇਂਦਾਂ ਵਿੱਚ 51 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਤੋਂ ਇਲਾਵਾ ਕੇ.ਕੇ.ਆਰ. ਵੱਲੋਂ ਫਿਨ ਐਲਨ ਨੇ 37 ਅਤੇ ਰਿੰਕੂ ਸਿੰਘ ਦੇ ਬੱਲੇ ਤੋਂ ਨਾਬਾਦ 33 ਦੌੜਾਂ ਦੀ ਪਾਰੀ ਦੇਖਣ ਨੂੰ ਮਿਲੀ।
ਕੋਲਕਾਤਾ ਨਾਈਟ ਰਾਈਡਰਜ਼: ਫਿਨ ਐਲਨ, ਅਜਿੰਕਿਆ ਰਹਾਣੇ (ਕਪਤਾਨ), ਕੈਮਰਨ ਗ੍ਰੀਨ, ਅੰਗਕ੍ਰਿਸ਼ ਰਘੂਵੰਸ਼ੀ (ਵਿਕਟਕੀਪਰ), ਰਿੰਕੂ ਸਿੰਘ, ਰਮਨਦੀਪ ਸਿੰਘ, ਅਨੁਕੂਲ ਰਾਏ, ਸੁਨੀਲ ਨਰੇਨ, ਵਰੁਣ ਚੱਕਰਵਰਤੀ, ਵੈਭਵ ਅਰੋੜਾ, ਬਲੈਸਿੰਗ ਮੁਜ਼ਰਬਾਨੀ।
ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ, ਰਾਇਨ ਰਿਕੇਲਟਨ (ਵਿਕਟਕੀਪਰ), ਤਿਲਕ ਵਰਮਾ, ਹਾਰਦਿਕ ਪਾਂਡਿਆ (ਕਪਤਾਨ), ਸ਼ੇਰਫਨ ਰਦਰਫੋਰਡ, ਨਮਨ ਧੀਰ, ਸ਼ਾਰਦੂਲ ਠਾਕੁਰ, ਮਯੰਕ ਮਾਰਕੰਡੇ, ਅੱਲ੍ਹਾ ਗਜ਼ਨਫ਼ਰ, ਟ੍ਰੈਂਟ ਬੋਲਟ, ਜਸਪ੍ਰੀਤ ਬੁਮਰਾਹ।























