ਚੰਡੀਗੜ੍ਹ/ਨਵੀਂ ਦਿੱਲੀ, 11 ਅਪ੍ਰੈਲ – ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਪੰਜਾਬ ਲਈ 2 ਉਮੀਦਵਾਰਾਂ ਦੇ ਨਾਮ ਤੈਅ ਕੀਤੇ ਹਨ। ਸੂਤਰਾਂ ਅਨੁਸਾਰ ਸ਼੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਅਤੇ ਸੰਗਰੂਰ ਤੋਂ ਕੇਵਲ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਹਾਲਾਂਕਿ ਕਾਂਗਰਸ ਵੱਲੋਂ ਇਹਨਾਂ ਉਮੀਦਵਾਰਾਂ ਦੇ ਨਾਮਾਂ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਪਾਰਟੀ ਵੱਲੋਂ ਇਹਨਾਂ ਉਮੀਦਵਾਰਾਂ ਬਾਰੇ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ।