IPL 2026 PBKS VS GT : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ, ਜਾਣੋ ਕੀ ਲਿਆ ਫੈਸਲਾ
– ਪ੍ਰਸ਼ੰਸਕਾਂ ‘ਚ ਭਾਰੀ ਉਤਸ਼ਾਹ
ਚੰਡੀਗੜ੍ਹ, 31 ਮਾਰਚ 2026 (ਵਿਸ਼ਵ ਵਾਰਤਾ) – IPL ਵਿੱਚ ਪੰਜਾਬ ਕਿੰਗਜ਼ (PBKS) ਅਤੇ ਗੁਜਰਾਤ ਟਾਈਟਨਸ (GT) ਵਿਚਕਾਰ ਮੈਚ ਖੇਡਿਆ ਜਾਵੇਗਾ। ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਮੈਚ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਵਿੱਚ ਸ਼ਾਮ ਸਾਢੇ 7 ਵਜੇ ਸ਼ੁਰੂ ਹੋਵੇਗਾ।
ਦੱਸ ਦਈਏ ਕਿ ਦੁਪਹਿਰ ਸਾਢੇ 3 ਵਜੇ ਸਟੇਡੀਅਮ ਦੇ ਗੇਟ ਖੁੱਲ੍ਹਣ ਤੋਂ ਬਾਅਦ ਲਗਾਤਾਰ ਪ੍ਰਸ਼ੰਸਕਾਂ ਦਾ ਆਉਣਾ ਜਾਰੀ ਹੈ। ਮੈਚ ਦੇਖਣ ਲਈ ਸਟੇਡੀਅਮ ਦੇ ਬਾਹਰ ਪ੍ਰਸ਼ੰਸਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਸਨ।ਮੈਚ ਦੇਖਣ ਲਈ ਵਿਦੇਸ਼ੀ ਕ੍ਰਿਕਟ ਪ੍ਰਸ਼ੰਸਕ ਵੀ ਪਹੁੰਚੇ ਹੋਏ ਹਨ।
ਪੰਜਾਬ ਕਿੰਗਜ਼ ਨੇ 4 ਵਿਦੇਸ਼ੀ ਖਿਡਾਰੀਆਂ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਹੈ। ਇਨ੍ਹਾਂ ਵਿੱਚ ਕੂਪਰ ਕਾਨਲੀ, ਮਾਰਕਸ ਸਟੋਇਨਿਸ, ਬਾਰਟਲੇਟ ਅਤੇ ਮਾਰਕੋ ਯੇਨਸਨ ਸ਼ਾਮਲ ਹਨ। ਗੁਜਰਾਤ ਟਾਈਟਨਸ (GT) ਵੱਲੋਂ ਅੱਜ ਦੋ ਖਿਡਾਰੀ ਡੈਬਿਊ ਕਰ ਰਹੇ ਹਨ। ਗਲੇਨ ਫਿਲਿਪਸ ਅਤੇ ਅਸ਼ੋਕ ਸ਼ਰਮਾ ਆਪਣਾ ਪਹਿਲਾ ਮੈਚ ਖੇਡ ਰਹੇ ਹਨ। GT ਵਿੱਚ ਫਿਲਿਪਸ ਤੋਂ ਇਲਾਵਾ ਵਿਦੇਸ਼ੀ ਖਿਡਾਰੀਆਂ ਵਿੱਚ ਕਗੀਸੋ ਰਬਾਡਾ, ਜੋਸ ਬਟਲਰ ਅਤੇ ਰਾਸ਼ਿਦ ਖਾਨ ਖੇਡ ਰਹੇ ਹਨ। ਦੱਸ ਦਈਏ ਕਿ IPL ਵਿੱਚ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਕਾਰ ਹੁਣ ਤੱਕ 6 ਮੁਕਾਬਲੇ ਹੋਏ ਹਨ, ਜਿਨ੍ਹਾਂ ਵਿੱਚੋਂ ਦੋਵੇਂ ਟੀਮਾਂ ਨੇ 3-3 ਮੈਚ ਜਿੱਤੇ ਹਨ।
ਗੁਜਰਾਤ ਟਾਈਟਨਸ (ਪਲੇਇੰਗ ਇਲੈਵਨ): ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਗਲੇਨ ਫਿਲਿਪਸ, ਐੱਮ ਸ਼ਾਹਰੁਖ ਖਾਨ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਕਗੀਸੋ ਰਬਾਡਾ, ਅਸ਼ੋਕ ਸ਼ਰਮਾ, ਮੁਹੰਮਦ ਸਿਰਾਜ।
ਪੰਜਾਬ ਕਿੰਗਜ਼ (ਪਲੇਇੰਗ ਇਲੈਵਨ): ਪ੍ਰਭਸਿਮਰਨ ਸਿੰਘ (ਵਿਕਟਕੀਪਰ), ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਨੇਹਲ ਵਢੇਰਾ, ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਮਾਰਕੋ ਯੇਨਸਨ, ਜੇਵੀਅਰ ਬਾਰਟਲੇਟ, ਵਿਜੇਕੁਮਾਰ ਵਿਸ਼ਾਕ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।























