• Latest
  • Trending
ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 days ago
National: CBI ਨੇ ਅਨਿਲ ਅੰਬਾਨੀ ਵਿਰੁੱਧ ਨਵਾਂ ਮਾਮਲਾ ਦਰਜ ਕੀਤਾ, ਪੜ੍ਹੋ ਕੀ ਹੈ ਮਾਮਲਾ

National: CBI ਨੇ ਅਨਿਲ ਅੰਬਾਨੀ ਵਿਰੁੱਧ ਨਵਾਂ ਮਾਮਲਾ ਦਰਜ ਕੀਤਾ, ਪੜ੍ਹੋ ਕੀ ਹੈ ਮਾਮਲਾ

25 minutes ago
Chandigarh ‘ਚ ਹੋਏ ਬਲਾਸਟ ਨੂੰ ਲੈ ਕੇ CM ਮਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

Chandigarh ‘ਚ ਹੋਏ ਬਲਾਸਟ ਨੂੰ ਲੈ ਕੇ CM ਮਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

2 hours ago
IPL 2026: ਅੱਜ ਹੈਦਰਾਬਾਦ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਹੈਦਰਾਬਾਦ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

2 hours ago
National: ਇੰਡੀਗੋ ਦੀਆਂ ਘਰੇਲੂ ਉਡਾਣਾਂ ਅਤੇ ਅੰਤਰਰਾਸ਼ਟਰੀ ਉਡਾਣਾਂ ਹੋਈਆਂ ਮਹਿੰਗੀਆਂ: 18 ਦਿਨਾਂ ਵਿੱਚ ਦੂਜੀ ਵਾਰ ਕਿਰਾਏ ‘ਚ ਵਾਧਾ

National: ਇੰਡੀਗੋ ਦੀਆਂ ਘਰੇਲੂ ਉਡਾਣਾਂ ਅਤੇ ਅੰਤਰਰਾਸ਼ਟਰੀ ਉਡਾਣਾਂ ਹੋਈਆਂ ਮਹਿੰਗੀਆਂ: 18 ਦਿਨਾਂ ਵਿੱਚ ਦੂਜੀ ਵਾਰ ਕਿਰਾਏ ‘ਚ ਵਾਧਾ

2 hours ago
International: ਮਨੁੱਖ ਪਹਿਲੀ ਵਾਰ ਲਾਏਗਾ ਚੰਦਰਮਾ ਦਾ ਚੱਕਰ: ਓਰੀਅਨ ਪੁਲਾੜ ਯਾਨ ਚਾਰ ਪੁਲਾੜ ਯਾਤਰੀਆਂ ਨੂੰ ਲੈ ਕੇ ਹੋਇਆ ਰਵਾਨਾ

International: ਮਨੁੱਖ ਪਹਿਲੀ ਵਾਰ ਲਾਏਗਾ ਚੰਦਰਮਾ ਦਾ ਚੱਕਰ: ਓਰੀਅਨ ਪੁਲਾੜ ਯਾਨ ਚਾਰ ਪੁਲਾੜ ਯਾਤਰੀਆਂ ਨੂੰ ਲੈ ਕੇ ਹੋਇਆ ਰਵਾਨਾ

3 hours ago
Hukamnama Sri Darbar Sahib Today – 02 April 2026 | Ang 656 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 April 2026 | Ang 656 I ਅੱਜ ਦਾ ਹੁਕਮਨਾਮਾ

4 hours ago
ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

11 hours ago
IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

11 hours ago
IPL 2026 : ਲਖਨਊ ਤੇ ਦਿੱਲੀ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਕੈਪੀਟਲਸ ਨੇ ਪਾਵਰਪਲੇਅ ‘ਚ ਹੀ ਗਵਾਈਆਂ 4 ਵਿਕਟਾਂ 

IPL 2026 : ਲਖਨਊ ਤੇ ਦਿੱਲੀ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਕੈਪੀਟਲਸ ਨੇ ਪਾਵਰਪਲੇਅ ‘ਚ ਹੀ ਗਵਾਈਆਂ 4 ਵਿਕਟਾਂ 

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Thursday, April 2, 2026
No Result
View All Result
27 °c
Chandigarh
26 ° Fri
23 ° Sat
26 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਨਾਲ ਨੰਗਲ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

March 31, 2026
in ਖਬਰਾਂ, ਪੰਜਾਬ
ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Oplus_16908288

ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਨਾਲ ਨੰਗਲ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

23 ਕਰੋੜ ਰੁਪਏ ਦੀ ਲਾਗਤ ਨਾਲ ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ ‘ਤੇ ਸੈਂਟਰ ਆਫ਼ ਐਕਸੀਲੈਂਸ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਸੈਂਟਰ ਵਿੱਚ 540 ਨੌਜਵਾਨਾਂ ਨੂੰ ਉਦਯੋਗ ਪੱਖੀ ਸਿਖਲਾਈ ਦਿੱਤੀ ਜਾਵੇਗੀ, ਰੋਬੋਟਿਕਸ, ਈਵੀ, ਸੋਲਰ ਅਤੇ 3ਡੀ ਪ੍ਰਿੰਟਿੰਗ ਵਰਗੇ ਕੋਰਸ ਸ਼ੁਰੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਸਰਕਾਰੀ ਆਈ.ਟੀ.ਆਈ. ਵਿੱਚ ਸ਼ਹਿਰੀ ਹਵਾਬਾਜ਼ੀ , ਏਅਰ ਹੋਸਟੈੱਸ ਸਿਖਲਾਈ ਅਤੇ ਡਰੋਨ ਤਕਨਾਲੋਜੀ ਬਾਰੇ ਕੋਰਸ ਉਪਲਬਧ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

18 ਕਰੋੜ ਰੁਪਏ ਦੀ ਲਾਗਤ ਨਾਲ ਡਾ. ਬੀ.ਆਰ. ਅੰਬੇਡਕਰ ਸਕੂਲ ਆਫ਼ ਐਮੀਨੈਂਸ ਵਿਖੇ ਆਡੀਟੋਰੀਅਮ ਅਤੇ ਨਵਾਂ ਅਕਾਦਮਿਕ ਬਲਾਕ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਪਣੇ ਕਿਸਾਨਾਂ ਲਈ ਭਾਖੜਾ ਨਹਿਰ ਦੇ ਬਰਾਬਰ 11,000 ਕਿਊਸਿਕ ਵਾਧੂ ਪਾਣੀ ਯਕੀਨੀ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੜਕੀਆਂ ਲਈ 34 ਆਈ.ਟੀ.ਆਈਜ਼, ਹੋਰ ਆਈ.ਟੀ.ਆਈਜ਼ ਵਿੱਚ 30 ਫੀਸਦ ਰਾਖਵਾਂਕਰਨ ਪ੍ਰਦਾਨ ਕਰਕੇ ‘ਆਪ’ ਸਰਕਾਰ ਤਕਨੀਕੀ ਸਿੱਖਿਆ ਤੱਕ ਔਰਤਾਂ ਨੂੰ ਬਿਹਤਰ ਪਹੁੰਚ ਪ੍ਰਦਾਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੰਗਲ, 31 ਮਾਰਚ (ਵਿਸ਼ਵ ਵਾਰਤਾ):- ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ ‘ਤੇ 23 ਕਰੋੜ ਰੁਪਏ ਦਾ ਸੈਂਟਰ ਆਫ਼ ਐਕਸੀਲੈਂਸ ਅਤੇ ਸਿੱਖਿਆ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ ‘ਤੇ ਅੱਪਗ੍ਰੇਡਸ਼ਨ ਕਰਨਾ ਸ਼ਾਮਲ ਹਨ।

ਮੁੱਖ ਮੰਤਰੀ ਨੇ ਇਹਨਾਂ ਪਹਿਲਕਦਮੀਆਂ ਨੂੰ ਵਿਕਾਸ ਵਿੱਚ ਸਾਲਾਂ ਤੋਂ ਆਈ ਖੜੋਤ ਨੂੰ ਦੂਰ ਕਰਨ ਪ੍ਰਤੀ ਫੈਸਲਾਕੁੰਨ ਕਦਮ ਦੱਸਦਿਆਂ ਇੱਕ ਅਜਿਹੇ ਪ੍ਰਸ਼ਾਸਨਿਕ ਮਾਡਲ ਦੀ ਰੂਪਰੇਖਾ ਦਿੱਤੀ ਜਿਸ ਵਿੱਚ ਰੋਬੋਟਿਕਸ, ਇਲੈਕਟ੍ਰਿਕ ਵਾਹਨ, ਸੂਰਜੀ ਤਕਨਾਲੋਜੀ ਅਤੇ ਡਰੋਨ ਸਿਖਲਾਈ ਵਰਗੇ ਅਤਿ-ਆਧੁਨਿਕ ਖੇਤਰਾਂ ਵਿੱਚ ਉਦਯੋਗ ਪੱਖੀ ਹੁਨਰ ਸਿਖਲਾਈ, ਔਰਤਾਂ ਲਈ ਤਕਨੀਕੀ ਸਿੱਖਿਆ ਤੱਕ ਪਹੁੰਚ ਅਤੇ ਪੰਜਾਬ ਦੀ ਖੇਤੀਬਾੜੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕਰਨ ਲਈ ਭਾਖੜਾ ਨਹਿਰ ਦੇ ਬਰਾਬਰ ਵੱਡੇ ਪੱਧਰ ‘ਤੇ ਪਾਣੀ ਪ੍ਰਦਾਨ ਕਰਨਾ ਸ਼ਾਮਲ ਹੈ।

ਇਸ ਕਦਮ ਨੂੰ ਸਿਆਸੀ ਵਿਰੋਧ ਨਾਲ ਜੋੜਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦੀ ਸਰਪ੍ਰਸਤੀ ਅਤੇ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਵਾਲਿਆਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਨੌਕਰੀਆਂ, ਸਿੱਖਿਆ ਅਤੇ ਬੁਨਿਆਦੀ ਢਾਂਚੇ ‘ਤੇ ਕੇਂਦ੍ਰਿਤ ਇਮਾਨਦਾਰ ਸ਼ਾਸਨ ਦੇ ਮਾਡਲ ਵੱਲ ਨਿਰਣਾਇਕ ਤੌਰ ‘ਤੇ ਅੱਗੇ ਵਧ ਰਹੇ ਹਨ।

ਲੋਕਾਂ ਨੂੰ 75 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ‘ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ਿਆਂ ਦੇ ਵਪਾਰ ਨੇ ਆਪਣੇ ਪੈਰ ਪਸਾਰੇ ਸਨ। ਇਨ੍ਹਾਂ ਆਗੂਆਂ ਦੇ ਹੱਥ ਆਪਣੇ ਸਰਕਾਰੀ ਵਾਹਨਾਂ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ਿਆਂ ਦਾ ਸ਼ਿਕਾਰ ਹੋਏ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਇਹ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਇਹਨਾਂ ਆਗੂਆਂ ਨੂੰ ਲੋਕਾਂ ਵੱਲੋਂ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।”

ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮੌਕਾਪ੍ਰਸਤ ਆਗੂ ਹਨ ਜੋ ਆਪਣੀ ਸਹੂਲਤ ਅਤੇ ਨਿੱਜੀ ਸਿਆਸੀ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣਾ ਰੰਗ ਅਤੇ ਪੱਖ ਬਦਲਦੇ ਹਨ। ਉਨ੍ਹਾਂ ਨੇ ਲੰਬੇ ਸਮੇਂ ਤੋਂ ਆਪਣੇ ਆਪ ਨੂੰ ਕਿਸਾਨ ਕਹਿ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਕੀ ਉਹ ਦੱਸ ਸਕਦੇ ਹਨ ਕਿ ਕੋਈ ਵੀ ਅਨਾਜ ਉਤਪਾਦਕ ਬੱਸਾਂ ਦਾ ਇੱਕ ਵੱਡਾ ਬੇੜਾ ਅਤੇ ਗੁੜਗਾਓਂ ਵਿੱਚ ਇੱਕ ਆਲੀਸ਼ਾਨ ਹੋਟਲ ਕਿਵੇਂ ਬਣਾ ਸਕਦਾ ਹੈ? ਇਹ ਸਭ ਕੁਝ ਆਪਣੇ ਨਿੱਜੀ ਸਿਆਸੀ ਲਾਭਾਂ ਲਈ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਨੂੰ ਵੇਚ ਕੇ ਬਣਾਇਆ ਗਿਆ ਹੈ।”

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਨੇ ਜਨਤਾ ਵਿੱਚ ਆਪਣਾ ਵਿਸ਼ਵਾਸ਼ ਗੁਆ ਦਿੱਤਾ ਹੈ ਅਤੇ ਰੈਲੀਆਂ ਵਿੱਚ ਭੀੜ ਦਿਖਾਉਣ ਲਈ ਪੈਸੇ ਦੇ ਕੇ ਬੁਲਾਏ ਗਏ ਵਰਕਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਹਰ ਅਕਾਲੀ ਰੈਲੀ ਵਿੱਚ ਉਹੀ ਭੀੜ ਮੌਜੂਦ ਹੁੰਦੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਕੰਮਾਂ ਕਾਰਨ ਉਹ ਆਪਣਾ ਮਾਨਸਿਕ ਸੁਤੰਲਨ ਗੁਆ ਚੁੱਕੇ ਹਨ ਜਿਸ ਕਾਰਨ ਉਹ ਬੇਬੁਨਿਆਦ ਅਤੇ ਤਰਕਹੀਣ ਬਿਆਨ ਦੇ ਰਹੇ ਹਨ। ਅਜਿਹੇ ਬਿਆਨਾਂ ਦੇ ਆਧਾਰ ‘ਤੇ ਹੀ ਸਾਬਕਾ ਉਪ ਮੁੱਖ ਮੰਤਰੀ ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਸੰਭਵ ਨਹੀਂ ਹੋਵੇਗਾ।”

ਪਿਛਲੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਹਨਾਂ ਨੇ ਆਪਣੇ ਸ਼ਾਸਨ ਦੌਰਾਨ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਪਰ ਕੋਟਕਪੁਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ‘ਬੇਅਦਬੀ’ ਹੋਈ ਅਤੇ ਬੇਕਸੂਰਾਂ ਨੂੰ ਮਾਰਿਆ ਗਿਆ, ਬਾਰੇ ਚੁੱਪ ਕਿਉਂ ਬੈਠੇ ਹਨ। ਇਹ ਸਾਰੀਆਂ ਘਟਨਾਵਾਂ ਉਨ੍ਹਾਂ ਦੇ ਸ਼ਾਸਨ ਦੌਰਾਨ ਵਾਪਰੀਆਂ। ਉਹ ਇਨ੍ਹਾਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਵਿਸ਼ਵਾਸ ਕਰਦੇ ਹਨ ਕਿ ਲੋਕ ਵੀ ਇਨ੍ਹਾਂ ਨੂੰ ਭੁੱਲ ਜਾਣਗੇ, ਪਰ ਲੋਕ ਇਸ ਨੂੰ ਕਦੇ ਨਹੀਂ ਭੁੱਲਣਗੇ। ਉਨ੍ਹਾਂ ਦਾ ਪਰਿਵਾਰ ਇਸ ਵਿੱਚ ਸ਼ਾਮਲ ਸੀ। ਉਨ੍ਹਾਂ ਦੀ ‘ਪੰਜਾਬ ਬਚਾਓ ਯਾਤਰਾ’ ਅਸਲ ਵਿੱਚ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਕਾਲੀਆਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਹੈ, ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ‘ਤੇ ਕੁਚਲਿਆ ਹੈ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਹੈ।”

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਇਸ ਲਈ ਲੋਕ ਹੁਣ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਜਿਨ੍ਹਾਂ ਆਗੂਆਂ ਦੇ ਘਰਾਂ ਤੱਕ ਪਹਿਲਾਂ ਨਹਿਰਾਂ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਇਸ ਦੀ ਪਰਵਾਹ ਨਹੀਂ ਕੀਤੀ। ਸੁਖਬੀਰ ਸਿੰਘ ਬਾਦਲ ਇੱਕ ਕਾਨਵੈਂਟ ਸਕੂਲ ਵਿੱਚ ਪੜ੍ਹੇ-ਲਿਖੇ ਆਗੂ ਹਨ ਜੋ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਪਰ ਫਿਰ ਵੀ ਉਹ ਸੂਬੇ ‘ਤੇ ਰਾਜ ਕਰਨਾ ਚਾਹੁੰਦੇ ਹਨ।”

ਵਿਆਪਕ ਸਿਆਸੀ ਦਾਅਵਿਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਜਿਨ੍ਹਾਂ ਨੇ ਪਾਣੀ ਦੇ ਰਾਖੇ ਹੋਣ ਦਾ ਦਾਅਵਾ ਕੀਤਾ ਸੀ, ਉਨ੍ਹਾਂ ਨੇ ਹੀ ਇਸ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਅਤੇ ਜਿਨ੍ਹਾਂ ਨੇ ਆਪਣੇ ਆਪ ਨੂੰ ‘ਬਾਣੀ’ ਦੇ ਸੇਵਾਦਾਰ ਵਜੋਂ ਪੇਸ਼ ਕੀਤਾ ਉਹ ਹੀ ਬੇਅਦਬੀ ਨੂੰ ਰੋਕਣ ਵਿੱਚ ਅਸਫਲ ਰਹੇ। ਇਸੇ ਤਰ੍ਹਾਂ ਦੇਸ਼ ਨੂੰ ਚਲਾਉਣ ਵਾਲੇ ਜੁਮਲੇਬਾਜ਼ ਆਗੂ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਦੇਸ਼ ਦੇ ਹਰ ਨਾਗਰਿਕ ਦੇ ਖਾਤੇ ਵਿੱਚ 15 ਲੱਖ ਰੁਪਏ ਭੇਜਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ ਅਤੇ ਲੋਕ, ਖਾਸ ਕਰਕੇ ਔਰਤਾਂ ਗੈਰ-ਯੋਜਨਾਬੱਧ ਨੀਤੀਆਂ ਕਾਰਨ ਦੁਖੀ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਵਿੱਚ ਹਰ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਦੇ ਚਿਹਰੇ ਹਨ। ਇਸੇ ਕਰਕੇ ਉਨ੍ਹਾਂ ਦੇ ਚੋਟੀ ਦੇ ਆਗੂ ਨੇ ਹਾਲ ਹੀ ਵਿੱਚ ਇੱਕ ਰੈਲੀ ਦੌਰਾਨ ਉਨ੍ਹਾਂ ਨੂੰ ਜਨਤਕ ਤੌਰ ‘ਤੇ ਫਿਟਕਾਰ ਲਗਾਈ ਸੀ। ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਝਗੜੇ ਕਾਰਨ ਢਹਿ ਜਾਵੇਗਾ ਪਰ ਫਿਰ ਵੀ ਇਸਦੇ ਆਗੂ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖਦੇ ਰਹਿੰਦੇ ਹਨ।”

ਲੀਡਰਸ਼ਿਪ ਸਬੰਧੀ ਮੁੱਦਿਆਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਇਹ ਬਦਕਿਸਮਤੀ ਦੀ ਗੱਲ ਹੈ ਕਿ ਕਾਂਗਰਸ ਦੇ ਚੋਟੀ ਦੇ ਆਗੂ ਜੋ ਝਗੜੇ ਕਰ ਰਹੇ ਆਪਣੇ ਸੂਬਾਈ ਆਗੂਆਂ ਨੂੰ ਇੱਕਜੁੱਟ ਕਰਨ ਲਈ ਆਉਂਦੇ ਹਨ, ਨੂੰ ਉਨ੍ਹਾਂ ਦਾ ਨਾਮ ਵੀ ਉਚਾਰਨਾ ਨਹੀਂ ਆਉਂਦਾ। ਇਨ੍ਹਾਂ ਆਗੂਆਂ ਦਾ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਵਿੱਚ ਆ ਕੇ ਸੂਬੇ ਦੀ ਦੌਲਤ ਨੂੰ ਲੁੱਟਣਾ ਹੈ ਪਰ ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਝਾੜੂ ਨੇ ਇਹਨਾਂ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ।”

ਲੋਕ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ। ਇਸ ਯੋਜਨਾ ਤਹਿਤ ਲਗਭਗ 2 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।”

ਬਿਜਲੀ ਅਤੇ ਸਿੰਚਾਈ ਖੇਤਰ ਵਿੱਚ ਕੀਤੇ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ।ਸੂਬੇ ਵਿੱਚ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ ਤਾਂ ਜੋ ਨਹਿਰੀ ਪਾਣੀ ਸੂਬੇ ਦੇ ਦੂਰ-ਦਰਾਡੇ ਦੇ ਖੇਤਰਾਂ ਤੱਕ ਪਹੁੰਚਾਇਆ ਜਾ ਸਕੇ ਅਤੇ ਇਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ ਹੈ। ਪਹਿਲੀ ਵਾਰ, ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੀ ਹੈ।”

ਵਿੱਤੀ ਜ਼ਿੰਮੇਵਾਰੀ ਅਤੇ ਔਰਤਾਂ ਦੀ ਭਲਾਈ ਬਾਰੇ ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਵਿਕਾਸ ‘ਤੇ ਇੱਕ ਮਹੱਤਵਪੂਰਨ ਪ੍ਰਭਾਵ ਪਾਵੇਗੀ।

ਔਰਤਾਂ ਦੇ ਸਸ਼ਕਤੀਕਰਨ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਔਰਤਾਂ ਦੀ ਭਲਾਈ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਫੈਸਲਾ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਇਸ ਯੋਜਨਾ ਨਾਲ 97 ਫ਼ੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜੋ ਇਸ ਨੂੰ ਦੇਸ਼ ਵਿੱਚ ਸਭ ਤੋਂ ਵਿਆਪਕ ਮਹਿਲਾ-ਕੇਂਦ੍ਰਿਤ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣਾਉਂਦੀ ਹੈ। ਇਹ ਔਰਤਾਂ ਲਈ ਆਰਥਿਕ ਸਹਾਇਤਾ ਨੂੰ ਯਕੀਨੀ ਬਣਾਉਣ ਵੱਲ ਮਹੱਤਵਪੂਰਨ ਕਦਮ ਦਰਸਾਉਂਦਾ ਹੈ ਅਤੇ ਔਰਤਾਂ ਲਈ ਅਸਲ ਵਿੱਤੀ ਆਜ਼ਾਦੀ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।

ਰੋਜ਼ਗਾਰ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਨੂੰ ਨਜ਼ਰਅੰਦਾਜ ਕਰਕੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਇਹ ਕਦਮ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨੰਗਲ ਇੱਕ ਪਵਿੱਤਰ ਧਰਤੀ ਹੈ ਅਤੇ ਮੈਂ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਭਾਗਸ਼ਾਲੀ ਮਹਿਸੂਸ ਕਰਦਾ ਹਾਂ। ਇਹ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀਆਂ ਅਸਫਲਤਾਵਾਂ ਕਾਰਨ ਸਤਲੁਜ ਦਰਿਆ ਦੇ ਨਾਲ ਰਹਿਣ ਵਾਲੇ ਲੋਕਾਂ ਨੂੰ ਵੀ ਖੇਤੀਬਾੜੀ ਅਤੇ ਪੀਣ ਯੋਗ ਪਾਣੀ ਤੋਂ ਵਾਂਝਾ ਰੱਖਿਆ ਗਿਆ ਸੀ। ਪਹਿਲੀ ਵਾਰ ਸੂਬੇ ਵਿੱਚ ਜਲ ਸਰੋਤਾਂ ਨੂੰ ਸਹੀ ਢੰਗ ਨਾਲ ਵਰਤਿਆ ਗਿਆ ਹੈ। ਭਾਖੜਾ ਨਹਿਰ ਦੀ ਸਮਰੱਥਾ 9,500 ਕਿਊਸਿਕ ਹੈ, ਪਰ ਸਾਡੇ ਯਤਨਾਂ ਰਾਹੀਂ ਇਸ ਦੀ ਸਪਲਾਈ ਨੂੰ 11,000 ਕਿਊਸਿਕ ਤੱਕ ਵਧਾ ਦਿੱਤੀ ਗਈ ਹੈ। ਇੱਕ ਤਰ੍ਹਾਂ ਅਸੀਂ ਇੱਕ ਇੰਚ ਵੀ ਜ਼ਮੀਨ ਪ੍ਰਾਪਤ ਕੀਤੇ ਬਿਨਾਂ ਇੱਕ ਨਵੀਂ ਭਾਖੜਾ ਨਹਿਰ ਬਣਾਈ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਾਣੀ ਦੀ ਹਰ ਬੂੰਦ ਦਾ ਹਿਸਾਬ ਰੱਖਿਆ ਗਿਆ ਹੈ।

ਹੋਰ ਯਤਨਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਹਿਲੀ ਵਾਰ 1,444 ਪਿੰਡ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਹਨ। ਅਸੀਂ ਪੰਜਾਬ ਦੇ ਪਾਣੀ ਦੀ ਹਰ ਬੂੰਦ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹਾਂ ਅਤੇ ਕੋਈ ਹੋਰ ਰਾਜ ਇਸਨੂੰ ਜ਼ਬਰਦਸਤੀ ਨਹੀਂ ਲੈ ਸਕਦਾ। ਪਿਛਲੇ ਸਾਲ ਹਰਿਆਣਾ ਨੇ ਅਜਿਹੀ ਚਾਲ ਚਲਣ ਦੀ ਕੋਸ਼ਿਸ਼ ਕੀਤੀ ਪਰ ਉਸਨੂੰ ਸਬਕ ਸਿਖਾਇਆ ਗਿਆ ਅਤੇ ਹੁਣ ਉਹ ਆਪਣੇ ਹਿੱਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਿਹਾ ਹੈ।

ਨੰਗਲ ਵਿੱਚ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਕਈ ਵੱਡੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। 23 ਕਰੋੜ ਰੁਪਏ ਦੀ ਲਾਗਤ ਨਾਲ ਕੈਪਟਨ ਅਮੋਲ ਕਾਲੀਆ ਸੈਂਟਰ ਆਫ਼ ਐਕਸੀਲੈਂਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਸ਼ਹੀਦ ਨੇ ਕਾਰਗਿਲ ਯੁੱਧ ਦੌਰਾਨ 25 ਸਾਲ ਦੀ ਉਮਰ ਵਿੱਚ ਆਪਣੀ ਜਾਨ ਦੇ ਦਿੱਤੀ ਸੀ, ਅਤੇ ਪੂਰਾ ਦੇਸ਼ ਨੰਗਲ ਦੇ ਇਸ ਬਹਾਦਰ ਪੁੱਤਰ ‘ਤੇ ਮਾਣ ਕਰਦਾ ਹੈ। ਇਸ ਸੰਸਥਾ ‘ਤੇ 23 ਕਰੋੜ ਰੁਪਏ ਖਰਚ ਕੀਤੇ ਜਾਣਗੇ ਜੋ 540 ਵਿਦਿਆਰਥੀਆਂ ਨੂੰ ਸਿਖਲਾਈ ਦੇਵੇਗਾ। ਕੋਰਸ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਤਿਆਰ ਕੀਤੇ ਗਏ ਹਨ ਜਿਨ੍ਹਾਂ ਵਿੱਚ ਰੋਬੋਟਿਕਸ, ਇਲੈਕਟ੍ਰਿਕ ਵਾਹਨ ਤਕਨਾਲੋਜੀ, ਸੋਲਰ ਟੈਕਨੀਸ਼ੀਅਨ ਅਤੇ 3ਡੀ ਪ੍ਰਿੰਟਿੰਗ ਸ਼ਾਮਲ ਹਨ। ਇਸ ਵਿੱਚ ਸਿਵਲ ਏਵੀਏਸ਼ਨ, ਏਅਰ ਹੋਸਟੇਸ ਸਿਖਲਾਈ ਅਤੇ ਡਰੋਨ ਤਕਨਾਲੋਜੀ ਵਰਗੇ ਕਈ ਨਵੇਂ ਕੋਰਸ ਵੀ ਸ਼ੁਰੂ ਕੀਤੇ ਜਾਣਗੇ।

ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸੈਂਟਰ ਆਫ਼ ਐਕਸੀਲੈਂਸ ਖੇਤਰ ਦਾ ਸਭ ਤੋਂ ਵਧੀਆ ਹੁਨਰ ਵਿਕਾਸ ਕੇਂਦਰ ਬਣ ਜਾਵੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰੇਗਾ। ਸਾਲ 2025-26 ਵਿੱਚ ਸਾਰੀਆਂ ਆਈ.ਟੀ.ਆਈਜ਼ ਵਿੱਚ ਸੀਟਾਂ ਦੀ ਸਮਰੱਥਾ 32,000 ਤੋਂ ਵਧਾ ਕੇ 52,308 ਕਰ ਦਿੱਤੀ ਗਈ ਹੈ, ਜਿਸ ਵਿੱਚ 814 ਨਵੇਂ ਉਦਯੋਗ-ਅਧਾਰਿਤ ਕੋਰਸ ਸ਼ੁਰੂ ਕੀਤੇ ਗਏ ਹਨ। 34 ਆਈ.ਟੀ.ਆਈ. ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਹਨ ਅਤੇ ਹੋਰ ਆਈ.ਟੀ.ਆਈ. ਵਿੱਚ ਉਨ੍ਹਾਂ ਲਈ 30 ਫ਼ੀਸਦ ਸੀਟਾਂ ਰਾਖਵੀਆਂ ਹਨ।

ਤਕਨੀਕੀ ਸਿੱਖਿਆ ਅਤੇ ਸੈਰ-ਸਪਾਟੇ ਬਾਰੇ ਉਨ੍ਹਾਂ ਕਿਹਾ, “ਨਿੱਜੀ ਆਈ.ਟੀ.ਆਈ. ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਲਈ 5 ਫ਼ੀਸਦ ਸੀਟਾਂ ਰਾਖਵੀਆਂ ਹਨ ਅਤੇ ਨੰਗਲ ਸਮੇਤ 11 ਸਰਕਾਰੀ ਆਈ.ਟੀ.ਆਈ. ਨੂੰ ਸੈਂਟਰ ਆਫ਼ ਐਕਸੀਲੈਂਸ ਵਿੱਚ ਅਪਗ੍ਰੇਡ ਕੀਤਾ ਗਿਆ ਹੈ, ਜਿਸ ਵਿੱਚ 22 ਕਰੋੜ ਰੁਪਏ ਬੁਨਿਆਦੀ ਢਾਂਚੇ ਅਤੇ ਮਸ਼ੀਨਰੀ ‘ਤੇ ਖਰਚ ਕੀਤੇ ਗਏ ਹਨ। ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਨੰਗਲ ਦੇ ਸ਼ਿਵਾਲਿਕ ਪਾਰਕ ਵਿਖੇ ਝੀਲ ‘ਤੇ ਗਲਾਸ ਬ੍ਰਿਜ ਬਣਾਇਆ ਜਾਵੇਗਾ। ਇਸ ਗਲਾਸ ਬ੍ਰਿਜ ‘ਤੇ 10 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜੋ ਕਿ ਉੱਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾ ਬ੍ਰਿਜ ਹੋਵੇਗਾ। ਇਸ ਦੇ ਨਾਲ ਹੀ ਝੀਲ ਦੀ ਸੁੰਦਰਤਾ ਨੂੰ ਵਧਾਉਣ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ, ਇਸ ਬ੍ਰਿਜ ਦੇ ਛੇ ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ। ਨੰਗਲ ਦੇ ਸਕੂਲ ਆਫ਼ ਐਮੀਨੈਂਸ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ 500 ਸੀਟਾਂ ਵਾਲਾ ਆਡੀਟੋਰੀਅਮ ਵੀ ਬਣਾਇਆ ਜਾਵੇਗਾ।”

ਸਿੱਖਿਆ ਦੇ ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ ਕਿ ਚਾਰ ਪ੍ਰਯੋਗਸ਼ਾਲਾਵਾਂ ਅਤੇ 12 ਕਲਾਸਰੂਮਾਂ ਵਾਲਾ ਇੱਕ ਚਾਰ ਮੰਜ਼ਿਲਾ ਅਕਾਦਮਿਕ ਬਲਾਕ 8 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇੱਕ ਵਾਟਰ ਟ੍ਰੀਟਮੈਂਟ ਪਲਾਂਟ ਵੀ ਸਥਾਪਤ ਕੀਤਾ ਜਾ ਰਿਹਾ ਹੈ, ਅਤੇ ਇਸ ਵਿਧਾਨ ਸਭਾ ਖੇਤਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੈਂ ਲੋਕਾਂ ਦਾ ਉਨ੍ਹਾਂ ਦੇ ਭਾਰੀ ਸਮਰਥਨ ਲਈ ਧੰਨਵਾਦ ਕਰਦਾ ਹਾਂ, ਜੋ ‘ਰੰਗਲਾ ਪੰਜਾਬ’ ਬਣਾਉਣ ਦੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ।

ਇਸ ਦੌਰਾਨ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੂਬਾ ਵਾਸੀਆਂ ਦਾ ਵੱਡਾ ਹੁੰਗਾਰਾ ‘ਆਪ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪ੍ਰਤੀ ਲੋਕਾਂ ਦੇ ਪਿਆਰ ਨੂੰ ਦਰਸਾਉਂਦਾ ਹੈ। ‘ਆਪ’ ਦਾ ਗਠਨ ਸਿਰਫ਼ ਸਰਕਾਰਾਂ ਬਦਲਣ ਲਈ ਨਹੀਂ ਸਗੋਂ ਸਿਸਟਮ ਨੂੰ ਬਦਲਣ ਲਈ ਕੀਤਾ ਗਿਆ ਸੀ, ਜਿਸ ਕਾਰਨ ਪੰਜਾਬ ਸਿੱਖਿਆ ਅਤੇ ਸਿਹਤ ਵਰਗੇ ਖੇਤਰਾਂ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਇਸ ਵਿਕਾਸ ਤੋਂ ਘਬਰਾਏ ਵਿਰੋਧੀ ਪਾਰਟੀਆਂ ਨੇ ਸਾਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ, ਪਰ ਅਦਾਲਤ ਤੋਂ ਬਰੀ ਹੋ ਕੇ ਅਸੀਂ ਆਪਣੀ ਇਮਾਨਦਾਰੀ ਨੂੰ ਸਾਬਤ ਕਰ ਦਿੱਤਾ ਹੈ। ਜੇਕਰ ਕਾਂਗਰਸ, ਅਕਾਲੀ ਜਾਂ ਭਾਜਪਾ ਸੱਤਾ ਵਿੱਚ ਵਾਪਸ ਆਉਂਦੇ ਹਨ, ਤਾਂ ਉਹ ਇਨ੍ਹਾਂ ਲੋਕ ਭਲਾਈ ਯੋਜਨਾਵਾਂ ਨੂੰ ਖਤਮ ਕਰ ਦੇਣਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਇਸ ਵਿਧਾਨ ਸਭਾ ਹਲਕੇ ਦੇ ਹਰ ਖੇਤਰ ਵਿੱਚ ਸੰਪੂਰਨ ਵਿਕਾਸ ਹੋਇਆ ਹੈ, ਜਿਸ ਨਾਲ ਵਸਨੀਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ। ਇਹ ਇਤਿਹਾਸਕ ਪਹਿਲਕਦਮੀਆਂ ਇਸ ਖੇਤਰ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨਗੀਆਂ।”

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsPUNJABPUNJAB CMPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

by Ankit
April 1, 2026
0

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ...

IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

by Navjot
April 1, 2026
0

IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 1ਅਪ੍ਰੈਲ(ਵਿਸ਼ਵ...

IPL 2026 : ਲਖਨਊ ਤੇ ਦਿੱਲੀ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਕੈਪੀਟਲਸ ਨੇ ਪਾਵਰਪਲੇਅ ‘ਚ ਹੀ ਗਵਾਈਆਂ 4 ਵਿਕਟਾਂ 

IPL 2026 : ਲਖਨਊ ਤੇ ਦਿੱਲੀ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਕੈਪੀਟਲਸ ਨੇ ਪਾਵਰਪਲੇਅ ‘ਚ ਹੀ ਗਵਾਈਆਂ 4 ਵਿਕਟਾਂ 

by Navjot
April 1, 2026
0

IPL 2026 : ਲਖਨਊ ਤੇ ਦਿੱਲੀ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਕੈਪੀਟਲਸ ਨੇ ਪਾਵਰਪਲੇਅ ‘ਚ ਹੀ ਗਵਾਈਆਂ 4 ਵਿਕਟਾਂ  ਸਮੀਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
April 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1ਅਪ੍ਰੈਲ(ਵਿਸ਼ਵ ਵਾਰਤਾ)  ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

by Ankit
April 1, 2026
0

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ...

Most Popular

No Content Available
  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA