ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗਦੇ ਖ਼ੂਨੀ ਸਾਕੇ ਨੂੰ 100 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਜਲੀ ਦੇਣ ਲਈ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ,ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਸਿਆਸੀ ਆਗੂ ਪੁਜੇ।
ਇਸ ਮੌਕੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਕਈ ਸਿਆਸੀ ਆਗੂ ਮੌਜੂਦ ਰਹੇ।