Breaking: ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਚੰਡੀਗੜ੍ਹ, 2 ਅਪ੍ਰੈਲ 2026 (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਇਹ ਧਮਕੀ ਈਮੇਲ ਰਾਹੀਂ ਮਿਲੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਹਾਈ ਕੋਰਟ ਨੂੰ ਤਿੰਨ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ ਅਤੇ ਇਹ ਹੁਣ ਧਮਕੀ ਮਿਲਣ ਦਾ ਚੌਥਾ ਮਾਮਲਾ ਹੈ।
ਹੁਣ ਤੱਕ ਸਾਰੀਆਂ ਈਮੇਲਾਂ ਹਾਈ ਕੋਰਟ ਰਜਿਸਟਰਾਰ ਦੇ ਅਧਿਕਾਰਤ ਈਮੇਲ ਪਤੇ ‘ਤੇ ਭੇਜੀਆਂ ਗਈਆਂ ਹਨ। ਸੁਰੱਖਿਆ ਏਜੰਸੀਆਂ ਹਾਈ ਕੋਰਟ ਦੀ ਜਾਂਚ ਕਰ ਰਹੀਆਂ ਹਨ। ਜਦੋਂ ਕਿ ਈਮੇਲ ਭੇਜਣ ਦੇ ਸੋਰਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























