Congress ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਸੜਕ ਹਾਦਸੇ ਵਿੱਚ ਮੌਤ
– ਗੁਰਸ਼ਰਨ ਸਿੰਘ ਰਿਆੜ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,2 ਅਪ੍ਰੈਲ, (ਵਿਸ਼ਵ ਵਾਰਤਾ): ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਡਰਾਈਵਰ ਪਰਮਿੰਦਰ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ , ਜਦਕਿ ਉਨ੍ਹਾਂ ਦਾ ਗੰਨਮੈਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਦਿੱਲੀ ਤੋਂ ਪੰਜਾਬ ਆਪਣੇ ਘਰ ਪਰਤ ਰਹੇ ਸਨ।
ਮਿਲੀ ਜਾਣਕਾਰੀ ਅਨੁਸਾਰ ਰਸਤੇ ਵਿੱਚ ਉਨ੍ਹਾਂ ਦੀ ਗੱਡੀ ਦਾ ਟਾਇਰ ਪੰਕਚਰ ਹੋਣ ਕਾਰਨ ਵਾਹਨ ਨੂੰ ਸੜਕ ਕਿਨਾਰੇ ਰੋਕਿਆ ਗਿਆ ਸੀ, ਉਦੋਂ ਹੀ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਂਗਰਸੀ ਆਗੂ ਦੀ ਗੱਡੀ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਵਿੱਚ ਆਗੂ ਅਤੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
ਗੁਰਸ਼ਰਨ ਸਿੰਘ ਰਿਆੜ ਵਾਈਸ ਚੇਅਰਮੈਨ , ਕਿਸਾਨ ਸੈੱਲ ਪੰਜਾਬ ਕਾਂਗਰਸ ਕਮੇਟੀ ਨੇ ਖੁਸ਼ਬਾਜ਼ ਜਟਾਣਾ ਦੀ ਮੌਤ ‘ਤੇ ਡੂੰਘਾ ਦੁੱਖ ਜਤਾਇਆ ਹੈ ਉਨ੍ਹਾਂ ਕਿਹਾ ਕਿ “ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਯੋਗਦਾਨ ਪਾਉਣ ਵਾਲੇ ਖੁਸ਼ਬਾਜ ਸਿੰਘ ਜਟਾਣਾ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ । ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਦਿਲੀ ਸੰਵੇਦਨਾਵਾਂ ਪਰਿਵਾਰ ਨਾਲ ਹਨ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ਼ ਕਰਨ ਅਤੇ ਪਰਿਵਾਰ ਨੂੰ ਇਹ ਵੱਡਾ ਦੁੱਖ ਸਹਿਣ ਦੀ ਬਲ ਬਖਸ਼ਣ ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























