IPL 2026 CSK vs PBKS: ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ; ਜਾਣੋ ਕੀ ਲਿਆ ਫੈਸਲਾ
ਨਵੀ ਦਿੱਲੀ, 3 ਅਪ੍ਰੈਲ 2026 (ਵਿਸ਼ਵ ਵਾਰਤਾ) – ਆਈਪੀਐਲ ਦਾ 7ਵਾਂ ਮੈਚ ਅੱਜ ਚੇਨਈ ਸੁਪਰ ਕਿੰਗਜ਼ ਅਤੇ ਪੰਜਾਬ ਕਿੰਗਜ਼ ਵਿਚਕਾਰ ਖੇਡਿਆ ਜਾ ਰਿਹਾ। ਚੇਪੌਕ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੈਚ ਸ਼ਾਮ 7.30 ਵਜੇ ਸ਼ੁਰੂ ਹੋਣਾ ਹੈ।
ਦੱਸ ਦਈਏ ਕਿ ਪੰਜਾਬ ਨੇ ਆਪਣਾ ਪਹਿਲਾ ਮੈਚ ਗੁਜਰਾਤ ਖਿਲਾਫ ਜਿੱਤਿਆ ਸੀ, ਜਦਕਿ ਚੇਨਈ ਨੂੰ ਰਾਜਸਥਾਨ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪੰਜਾਬ ਕਿੰਗਜ਼ ਨੇ ਆਪਣੀ ਟੀਮ ਵਿੱਚ ਅੱਜ ਕੋਈ ਬਦਲਾਅ ਨਹੀਂ ਕੀਤਾ ਹੈ। ਚੇਨਈ ਸੁਪਰ ਕਿੰਗਜ਼ ਨੇ ਮੈਟ ਸ਼ਾਰਟ ਦੀ ਜਗ੍ਹਾ ਪ੍ਰਸ਼ਾਂਤ ਵੀਰ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। CSK ਅੱਜ ਵੀ ਸਾਬਕਾ ਕਪਤਾਨ ਐਮ.ਐਸ. ਧੋਨੀ ਅਤੇ ਡੇਵਾਲਡ ਬ੍ਰੇਵਿਸ ਤੋਂ ਬਿਨਾਂ ਮੈਦਾਨ ਵਿੱਚ ਉਤਰੇਗੀ। ਦੋਵੇਂ ਖਿਡਾਰੀ ਸੱਟ ਕਾਰਨ ਟੀਮ ਤੋਂ ਬਾਹਰ ਹਨ।
ਚੇਨਈ ਸੁਪਰ ਕਿੰਗਜ਼: ਸੰਜੂ ਸੈਮਸਨ (ਵਿਕਟਕੀਪਰ), ਰੁਤੂਰਾਜ ਗਾਇਕਵਾੜ (ਕਪਤਾਨ), ਆਯੂਸ਼ ਮਹਾਤਰੇ, ਸਰਫ਼ਰਾਜ਼ ਖ਼ਾਨ, ਸ਼ਿਵਮ ਦੂਬੇ, ਕਾਰਤਿਕ ਸ਼ਰਮਾ, ਪ੍ਰਸ਼ਾਂਤ ਵੀਰ, ਨੂਰ ਅਹਿਮਦ, ਅੰਸ਼ੁਲ ਕੰਬੋਜ, ਮੈਟ ਹੈਨਰੀ ਅਤੇ ਖਲੀਲ ਅਹਿਮਦ।
ਪੰਜਾਬ ਕਿੰਗਜ਼: ਪ੍ਰਭਸਿਮਰਨ ਸਿੰਘ (ਵਿਕਟਕੀਪਰ), ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸ਼ਸ਼ਾਂਕ ਸਿੰਘ, ਨੇਹਲ ਵਢੇਰਾ, ਮਾਰਕਸ ਸਟੋਇਨਿਸ, ਮਾਰਕੋ ਜਾਨਸਨ, ਜ਼ੇਵੀਅਰ ਬਾਰਟਲੇਟ, ਵਿਜੇਕੁਮਾਰ ਵੈਸ਼ਾਕ, ਅਰਸ਼ਦੀਪ ਸਿੰਘ ਅਤੇ ਯੁਜਵੇਂਦਰ ਚਾਹਲ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























