Punjab : ‘ਮੁੱਖ ਮੰਤਰੀ ਮਾਵਾਂ -ਧੀਆਂ ਸਤਿਕਾਰ ਯੋਜਨਾ’ ਦਾ ਨੋਟੀਫਿਕੇਸ਼ਨ ਜਾਰੀ
– ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ
ਚੰਡੀਗੜ੍ਹ, 3 ਅਪ੍ਰੈਲ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਨੋਟੀਫਿਕੇਸ਼ਨ ਸਰਕਾਰ ਨੇ ਜਾਰੀ ਕਰ ਦਿੱਤਾ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਦੀਆਂ 18 ਸਾਲ ਤੋਂ ਉੱਪਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਅਤੇ SC ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ।ਇਸ ਲਈ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੈ। 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋਵੇਗੀ। ਬੀਤੀ 8 ਮਾਰਚ ਨੂੰ ਬਜਟ ਵਿੱਚ ਇਸ ਯੋਜਨਾ ਦਾ ਐਲਾਨ ਕੀਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























