Moga ਵਿਖੇ ‘ਆਪ’ ਦੀ ਰੈਲੀ ਅੱਜ: ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸੰਬੋਧਨ
– ਮੋਗਾ ਨਿਵਾਸੀਆਂ ਨੂੰ ਦੇਣਗੇ ਕਰੋੜਾਂ ਦੀ ਸੌਗਾਤ !
ਮੋਗਾ, 4 ਅਪ੍ਰੈਲ 2026 (ਵਿਸ਼ਵ ਵਾਰਤਾ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਵਿਖੇ ਇੱਕ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਅੱਜ 4 ਅਪ੍ਰੈਲ ਨੂੰ ਮੋਗਾ ਦੀ ਦਾਣਾ ਮੰਡੀ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਦੌਰਾਨ ਮੁੱਖ ਮੰਤਰੀ ਮਾਨ ਦੇ ਨਾਲ -ਨਾਲ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੀ ਰੈਲੀ ‘ਚ ਸ਼ਾਮਲ ਹੋਣਗੇ ਅਤੇ ਜਨਸਭਾ ਨੂੰ ਸੰਬੋਧਨ ਕਰਨਗੇ। ਸੀਐਮ ਮਾਨ ਇਸ ਦੌਰਾਨ ਮੋਗਾ ਨਿਵਾਸੀਆਂ ਲਈ ਲਗਭਗ 83 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।
ਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਪਾਰਟੀ ਵਰਕਰ ਅਤੇ ਆਗੂ ਲਗਾਤਾਰ ਮੌਕੇ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਾਲੀ ਥਾਂ ‘ਤੇ ਲਗਭਗ 50 ਹਜ਼ਾਰ ਲੋਕਾਂ ਦੀ ਸਮਰੱਥਾ ਦਾ ਪ੍ਰਬੰਧ ਕੀਤਾ ਗਿਆ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਨੇ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਜਤਾਈ।
ਦੱਸ ਦਈਏ ਕਿ ਇਸ ਰੈਲੀ ਨੂੰ ਲੈ ਕੇ ਟਰੈਫਿਕ ਪ੍ਰਬੰਧ ਵੀ ਪੁਲਿਸ ਵੱਲੋਂ ਪਹਿਲਾਂ ਹੀ ਤੈਅ ਕਰ ਲਏ ਗਏ ਹਨ। ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਆਮ ਆਵਾਜਾਈ ਨੂੰ ਸੁਚਾਰੂ ਬਣਾਏ ਰੱਖਣ ਲਈ ਵੱਖ-ਵੱਖ ਰੂਟ ਡਾਇਵਰਟ ਕੀਤੇ ਜਾਣਗੇ। ਬੱਸਾਂ ਅਤੇ ਨਿੱਜੀ ਵਾਹਨਾਂ ਲਈ ਵੱਖਰੇ ਪਾਰਕਿੰਗ ਖੇਤਰ ਤਿਆਰ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























