DC vs MI IPL 2026 : ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ
– ਕਪਤਾਨ ਸੂਰਿਆ 51 ਦੌੜਾਂ ਬਣਾ ਕੇ ਆਊਟ; ਜਾਣੋ ਟੀਮ ਦਾ ਸਕੋਰ
ਨਵੀ ਦਿੱਲੀ, 4 ਅਪ੍ਰੈਲ (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ 8ਵਾਂ ਮੁਕਾਬਲਾ ਅੱਜ ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਜ਼ ਦੀਆਂ ਟੀਮਾਂ ਵਿਚਕਾਰ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਦਿੱਲੀ ਕੈਪੀਟਲਸ ਟੀਮ ਦੇ ਕਪਤਾਨ ਅਕਸ਼ਰ ਪਟੇਲ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।
ਮੁੰਬਈ ਇੰਡੀਅਨਜ਼ ਨੇ ਇਸ ਮੁਕਾਬਲੇ ਲਈ ਆਪਣੀ ਪਲੇਇੰਗ 11 ਵਿੱਚ ਕੁਝ ਬਦਲਾਅ ਕੀਤੇ ਹਨ, ਜਿਸ ਵਿੱਚ ਕਪਤਾਨੀ ਦੀ ਜ਼ਿੰਮੇਵਾਰੀ ਸੂਰਿਆਕੁਮਾਰ ਯਾਦਵ ਸੰਭਾਲ ਰਹੇ ਹਨ। ਦੂਜੇ ਪਾਸੇ, ਦਿੱਲੀ ਕੈਪੀਟਲਸ ਨੇ ਇਸ ਮੁਕਾਬਲੇ ਲਈ ਆਪਣੀ ਪਲੇਇੰਗ 11 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਮੁੰਬਈ ਨੇ 17 ਓਵਰਾਂ ਬਾਅਦ 5 ਵਿਕਟਾਂ ਦੇ ਨੁਕਸਾਨ ‘ਤੇ 136 ਦੌੜਾਂ ਬਣਾ ਲਈਆਂ ਹਨ। ਰਾਇਨ ਰਿਕੇਲਟਨ, ਤਿਲਕ ਵਰਮਾ, ਰੋਹਿਤ ਸ਼ਰਮਾ ਅਤੇ ਸ਼ੇਰਫਨ ਰਦਰਫੋਰਡ ਆਊਟ ਹੋ ਚੁੱਕੇ ਹਨ। ਸੂਰਿਆਕੁਮਾਰ ਯਾਦਵ 36 ਗੇਂਦਾਂ ਵਿੱਚ 51 ਦੌੜਾਂ ਬਣਾ ਕੇ ਆਊਟ ਹੋਏ, ਜਿਸ ਵਿੱਚ 3 ਚੌਕੇ ਅਤੇ 2 ਛੱਕੇ ਸ਼ਾਮਲ ਸਨ। ਦਿੱਲੀ ਵੱਲੋਂ ਮੁਕੇਸ਼ ਕੁਮਾਰ ਨੇ 2 ਵਿਕਟਾਂ ਲਈਆਂ, ਜਦਕਿ ਅਕਸ਼ਰ ਪਟੇਲ ਅਤੇ ਵਿਪਰਾਜ ਨਿਗਮ ਨੂੰ 1-1 ਵਿਕਟ ਮਿਲੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























