Ipl 2026 GT vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ
ਨਵੀ ਦਿੱਲੀ , 4 ਅਪ੍ਰੈਲ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 9ਵੇਂ ਮੈਚ ਵਿੱਚ ਅੱਜ ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਹੈ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ ਜਿੱਥੇ ਰਾਜਸਥਾਨ ਰਾਇਲਜ਼ ਦੇ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਪੁਆਇੰਟ ਟੇਬਲ ਵਿੱਚ ਫਿਲਹਾਲ ਰਾਜਸਥਾਨ ਰਾਇਲਜ਼ ਦੀ ਟੀਮ 2 ਅੰਕਾਂ ਦੇ ਨਾਲ ਦੂਜੇ ਨੰਬਰ ‘ਤੇ ਹੈ, ਜਦਕਿ ਗੁਜਰਾਤ ਦੀ ਟੀਮ 7ਵੇਂ ਸਥਾਨ ‘ਤੇ ਹੈ ਅਤੇ ਉਸ ਨੇ ਅਜੇ ਆਪਣਾ ਖਾਤਾ ਖੋਲ੍ਹਣਾ ਹੈ। ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਸੱਟ ਕਾਰਨ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਜਗ੍ਹਾ ਰਾਸ਼ਿਦ ਖਾਨ ਟੀਮ ਦੀ ਕਪਤਾਨੀ ਕਰਨਗੇ। ਇਹ ਮੈਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ।
ਗੁਜਰਾਤ ਟਾਈਟਨਸ: ਕੁਮਾਰ ਕੁਸ਼ਾਗਰ, ਸਾਈ ਸੁਦਰਸ਼ਨ, ਜੋਸ ਬਟਲਰ (ਵਿਕਟਕੀਪਰ), ਗਲੇਨ ਫਿਲਿਪਸ, ਵਾਸ਼ਿੰਗਟਨ ਸੁੰਦਰ, ਰਾਹੁਲ ਤੇਵਤੀਆ, ਰਾਸ਼ਿਦ ਖਾਨ (ਕਪਤਾਨ), ਕਗੀਸੋ ਰਬਾਡਾ, ਅਸ਼ੋਕ ਸ਼ਰਮਾ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ।
ਰਾਜਸਥਾਨ ਰਾਇਲਜ਼: ਯਸ਼ਸਵੀ ਜੈਸਵਾਲ, ਵੈਭਵ ਸੂਰਿਆਵੰਸ਼ੀ, ਧਰੁਵ ਜੁਰੇਲ (ਵਿਕਟਕੀਪਰ), ਰਿਆਨ ਪਰਾਗ (ਕਪਤਾਨ), ਸ਼ਿਮਰਨ ਹੇਟਮਾਇਰ, ਡੋਨੋਵਨ ਫਰੇਰਾ, ਰਵਿੰਦਰ ਜਡੇਜਾ, ਜੋਫਰਾ ਆਰਚਰ, ਨਾਂਦਰੇ ਬਰਗਰ, ਤੁਸ਼ਾਰ ਦੇਸ਼ਪਾਂਡੇ, ਸੰਦੀਪ ਸ਼ਰਮਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























