Punjab: ਮੰਡੀਆਂ ‘ਚ ਆਉਣ ਲੱਗੀ ਕਣਕ, ਸਰਕਾਰ ਵੱਲੋਂ ਖਰੀਦ ਪ੍ਰਬੰਧ ਦੇ ਪੁਖਤਾ ਇੰਤਜਾਮ
– ਪੰਜਾਬ ਭਰ ‘ਚ 1297 ਮੀਟ੍ਰਿਕ ਟਨ ਕਣਕ ਦੀ ਆਮਦ ਤੇ 1002 ਟਨ ਕਣਕ ਦੀ ਹੋਈ ਵਿਕਰੀ
– ਆੜ੍ਹਤੀਆਂ ਦੀ ਹੜਤਾਲ ਕਰਨ ਖਰੀਦ ਪ੍ਰਕਿਰਿਆ ਹੋ ਸਕਦੀ ਹੈ ਪ੍ਰਭਾਵਿਤ
ਚੰਡੀਗੜ੍ਹ, 5 ਅਪ੍ਰੈਲ 2026 (ਵਿਸ਼ਵ ਵਾਰਤਾ) – ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਪ੍ਰੈਲ 2026 ਤੋਂ ਸ਼ੁਰੂ ਹੋ ਗਿਆ ਹੈ। ਪੰਜਾਬ ਭਰ ਦੀਆਂ ਮੰਡੀਆਂ ‘ਚ 4 ਅਪ੍ਰੈਲ ਤੱਕ 1297 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਹ ਦੱਸ ਦਈਏ ਕਿ 1002 ਟਨ ਕਣਕ ਦੀ ਵਿਕਰੀ ਵੀ ਹੋ ਚੁੱਕੀ ਹੈ, ਇਸ ਵਿਚੋਂ 982 ਮੀਟਰਕ ਟਨ ਕਣਕ ਸਰਕਾਰੀ ਅਤੇ ਮੀਟਰਕ ਟਨ ਕਣਕ ਪ੍ਰਈਵੇਟ ਏਜੰਸੀਆਂ ਨੇ ਖਰੀਦੀ ਹੈ। ਸਰਕਾਰ ਵੱਲੋਂ ਖਰੀਦ ਪ੍ਰਬੰਧ ਦੇ ਪੁਖਤਾ ਇੰਤਜਾਮ ਕੀਤੇ ਗਏ ਸਨ। ਸਰਕਾਰੀ ਖਰੀਦ ਏਜੰਸੀਆਂ ਪਨਗਰੇਨ, ਮਾਰਕਫੈੱਡ, ਵੇਅਰ ਹਾਊਸ ਕਾਰਪੋਰੇਸ਼ਨ, ਪਨਸਪ ਤੋਂ ਇਲਾਵਾ ਪ੍ਰਾਈਵੇਟ ਏਜੰਸੀਆਂ ਵੱਲੋਂ ਵੀ ਖਰੀਦ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।
ਦੂਜੇ ਪਾਸੇ ਆੜ੍ਹਤੀਆਂ ਦੀ ਹੜਤਾਲ ਕਾਰਨ ਕਈ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਪ੍ਰਭਾਵਿਤ ਹੋਣ ਦੇ ਸੰਕੇਤ ਮਿਲ ਰਹੇ ਹਨ। ਵੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਵੱਲੋਂ ਕਣਕ ਦੀ ਖਰੀਦ ਦਾ ਬਾਈਕਾਟ ਜਾਰੀ ਹੈ। ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਅਤੇ ਜਨਰਲ ਸਕੱਤਰ ਯਾਦਵਿੰਦਰ ਸਿੰਘ ਲਿਬੜਾ ਨੇ ਕਿਹਾ ਜਦੋਂ ਤੱਕ ਪੰਜਾਬ ਸਰਕਾਰ ਆੜ੍ਹਤੀਆਂ ਦਾ ਬਣਦਾ ਢਾਈ ਫੀਸਦੀ ਆੜ੍ਹਤ ਦੇਣ ਦਾ ਐਲਾਨ ਨਹੀਂ ਕਰਦੀ ਉਦੋਂ ਤੱਕ ਪੰਜਾਬ ਦੀਆਂ ਮੰਡੀਆਂ ਵਿਚ ਸਮੁੱਚੇ ਆੜ੍ਹਤੀ ਹੜਤਾਲ ਜਾਰੀ ਰੱਖਣਗੇ।
ਦੱਸ ਦਈਏ ਕਿ ਇਸ ਵਾਰ ਸੂਬਾ ਸਰਕਾਰ ਵੱਲੋਂ 1897 ਖਰੀਦ ਕੇਂਦਰਾਂ ਰਾਹੀਂ ਕਰੀਬ 122 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ ਅਤੇ ਕਿਸਾਨਾਂ ਨੂੰ 24 ਤੋਂ 48 ਘੰਟਿਆਂ ਅੰਦਰ ਭੁਗਤਾਨ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬਾਰਦਾਨੇ ਅਤੇ ਲਿਫਟਿੰਗ ਦੀ ਪੂਰੀ ਵਿਵਸਥਾ ਦੇ ਦਾਅਵੇ ਵੀ ਕੀਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























