Punjab ਮੁੱਖ ਮੰਤਰੀ ਮਾਨ ਨੇ ਬਠਿੰਡਾ ਸਦਰ ਥਾਣੇ ਦੇ ਸਾਰੇ ਮੁਲਾਜ਼ਮਾਂ ਦਾ ਕੀਤਾ ਤਬਾਦਲਾ
– ਨਸ਼ੇ ਕਾਰਨ ਹੋ ਰਹੀਆਂ ਮੌਤਾਂ ‘ਤੇ ਮੁੱਖ ਮੰਤਰੀ ਸਖ਼ਤ!
ਅੰਮ੍ਰਿਤਸਰ, 5 ਅਪ੍ਰੈਲ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਸਦਰ ਥਾਣੇ ਦੇ ਸਾਰੇ ਕਰਮਚਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਐਕਸ਼ਨ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੀ ਸ਼ਿਕਾਇਤ ‘ਤੇ ਕਾਰਵਾਈ ਨਾ ਹੋਣ ‘ਤੇ ਲਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਸੰਬੰਧੀ ਗੁਲਾਬਗੜ੍ਹ ਪਿੰਡ ਦੇ ਸਰਪੰਚ ਨੇ ਮੁੱਖ ਮੰਤਰੀ ਨੂੰ ਸ਼ਿਕਾਇਤ ਦਿੱਤੀ ਸੀ। ਗੁਲਾਬਗੜ੍ਹ ਦੇ ਸਰਪੰਚ ਲਾਖਾ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ “ਮੇਰੇ ਪਿੰਡ ਅਤੇ ਗੁਆਂਢੀ ਪਿੰਡਾਂ ਵਿੱਚ ਨਸ਼ੀਲੇ ਪਦਾਰਥਾਂ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਸ਼ੇ ਦਾ ਕਾਰੋਬਾਰ ਰੁਕ ਨਹੀਂ ਰਿਹਾ। ਸਬੰਧਤ ਸਦਰ ਪੁਲਿਸ ਸਟੇਸ਼ਨ ਨੂੰ ਲਗਾਤਾਰ ਇਸ ਦੀ ਜਾਣਕਾਰੀ ਦਿੱਤੀ ਗਈ, ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ।”
ਸ਼ਿਕਾਇਤ ‘ਤੇ ਤੁਰੰਤ ਐਕਸ਼ਨ ਲੈਂਦਿਆਂ ਮੁੱਖ ਮੰਤਰੀ ਨੇ ਸਦਰ ਪੁਲਿਸ ਸਟੇਸ਼ਨ ਦੇ ਸਾਰੇ ਮੁਲਾਜ਼ਮ ਨੂੰ ਬਠਿੰਡਾ ਤੋਂ ਹਟਾ ਕੇ ਪਠਾਨਕੋਟ ਭੇਜਣ ਅਤੇ ਨਵੇਂ ਕਰਮਚਾਰੀਆਂ ਦੀ ਤਾਇਨਾਤੀ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸਖ਼ਤ ਲਹਿਜੇ ਵਿੱਚ ਕਿਹਾ- “ਮੈਂ ਨਸ਼ੀਲੇ ਪਦਾਰਥਾਂ ਵਿਰੁੱਧ ਕਾਰਵਾਈ ਚਾਹੁੰਦਾ ਹਾਂ, ਤਾਂ ਫਿਰ ਇਹ ਕਾਰਵਾਈ ਕਿਉਂ ਨਹੀਂ ਹੋ ਰਹੀ? ਲੋਕ ਸ਼ਿਕਾਇਤਾਂ ਕਿਉਂ ਕਰ ਰਹੇ ਹਨ? ਇਹ ਦੇਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























