• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

7 months ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

31 seconds ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

24 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

4 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਜੈਤੋ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ 8 ਕਰੋੜ ਰੁਪਏ ਦੀ ਲਾਗਤ ਨਾਲ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 5, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਜੈਤੋ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ 8 ਕਰੋੜ ਰੁਪਏ ਦੀ ਲਾਗਤ ਨਾਲ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1,200 ਘਰਾਂ ਨੂੰ ਸਾਫ਼ ਪਾਣੀ ਦੀ ਸਪਲਾਈ ਲਈ 3.01 ਕਰੋੜ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਵਿਛਾਈ ਜਾਵੇਗੀ ਅਤੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਨਵਾਂ ਖੇਡ ਸਟੇਡੀਅਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਤੋਂ ਤੰਗ ਆ ਕੇ ਲੋਕਾਂ ਨੇ 2022 ਵਿੱਚ ’ਝਾੜੂ’ ਦੀ ਸਰਕਾਰ ਲਿਆਂਦੀ, ਉਦੋਂ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਸਾਕਾਰ ਹੋਣੇ ਸ਼ੁਰੂ ਹੋਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੇ ਕਰੋੜਾਂ ਲੋਕ ਗਰੀਬੀ ਵਿੱਚ ਕੱਟ ਰਹੇ ਹਨ ਜ਼ਿੰਦਗੀ, ਗੈਸ ਸਿਲੰਡਰ ਮਿਲ ਨਹੀਂ ਰਹੇ, ਪਰ ਪ੍ਰਧਾਨ ਮੰਤਰੀ ਮੋਦੀ ਵਿਦੇਸ਼ ਯਾਤਰਾ ਅਤੇ ਰੈਲੀਆਂ ਨੂੰ ਸੰਬੋਧਨ ਕਰਨ ‘ਚ ਰੁੱਝੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਰੋਧੀ ਪਾਰਟੀਆਂ ਰਿਸ਼ਤੇਦਾਰਾਂ, ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਟਿਕਟਾਂ ਦਿੰਦੀਆਂ ਹਨ, ਜਦੋਂ ਕਿ ’ਆਪ’ ਸਿਰਫ਼ ਆਮ ਲੋਕਾਂ ਨੂੰ ਟਿਕਟ ਦਿੰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਜਵਾਬ ਦੇਵੇ ਕਿ ਉਨ੍ਹਾਂ ਨੇ ਆਪਣੀ ਸੱਤਾ ਦੌਰਾਨ ਪੰਜਾਬ ਦੇ ਲੋਕਾਂ ਲਈ ਕੀ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਸ ਦਿਨ ਜਲ੍ਹਿਆਂਵਾਲਾ ਬਾਗ ਵਿੱਚ ਸਾਡੇ 3,000 ਲੋਕਾਂ ਨੂੰ ਬੇਰਹਿਮੀ ਨਾਲ ਮਾਰਿਆ ਗਿਆ, ਉਸੇ ਸ਼ਾਮ ਮਜੀਠੀਆ ਪਰਿਵਾਰ ਮੀਟ ਦਾ ਲੁਤਫ਼ ਉਠਾ ਰਿਹਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 ਅਪ੍ਰੈਲ ਨੂੰ ਹੋਣ ਜਾ ਰਿਹਾ ਵਿਸ਼ੇਸ਼ ਇਜਲਾਸ ਬੇਅਦਬੀ ਵਿਰੋਧੀ ਕਾਨੂੰਨ ’ਤੇ ਮੋਹਰ ਲਾਏਗਾ, ਜਿਸ ਵਿੱਚ ਇੱਕ ਸਾਲ ਲਈ ਕੋਈ ਜ਼ਮਾਨਤ ਨਹੀਂ ਅਤੇ ਉਮਰ ਕੈਦ ਤੱਕ ਦੀ ਵਿਵਸਥਾ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕਾਂ ਨੂੰ 3 ਵਿੱਚੋਂ 1 ਕਲਮ ਚੁਣਨੀ ਹੋਵੇਗੀ, ਜਿਨ੍ਹਾਂ ਵਿੱਚੋਂ ਕਾਂਗਰਸ ਦੀ ਕਲਮ ਸਿੱਖ ਵਿਰੋਧੀ ਦੰਗਿਆਂ ਨਾਲ ਰੰਗੀ ਹੋਈ ਹੈ ਅਤੇ ਅਕਾਲੀ ਦਲ ਦੀ ਕਲਮ ‘ਚ ਸਿਆਹੀ ਹੀ ਨਹੀਂ ਬਚੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤੀਜੀ ਕਲਮ ਸਾਡੀ ਹੈ, ਜੋ ਚੰਗੇ ਸਕੂਲ, ਹਸਪਤਾਲ ਅਤੇ ਸੜਕਾਂ ਬਣਾਉਂਦੀ ਹੈ, 10 ਲੱਖ ਰੁਪਏ ਦਾ ਸਿਹਤ ਬੀਮਾ ਪ੍ਰਦਾਨ ਕਰਦੀ ਹੈ ਅਤੇ ਔਰਤਾਂ ਨੂੰ 1,000 ਰੁਪਏ ਦਿੰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰੀਦਕੋਟ, 5 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਨਿਵੇਸ਼ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਝਾੜੂ’ (ਆਪ ਦਾ ਚੋਣ ਨਿਸ਼ਾਨ) ਲਈ 2022 ‘ਚ ਲੋਕਾਂ ਦੇ ਫਤਵੇ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਦਾ ਮੁੱਢ ਬੰਨ੍ਹਿਆ ਸੀ, ਜੋ ਅੱਜ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਨੇ ’ਆਪ’ ਦੇ ਸ਼ਾਸਨ ਮਾਡਲ ਦੀ ਤੁਲਨਾ ਵਿਰੋਧੀ ਪਾਰਟੀਆਂ ਨਾਲ ਕਰਦਿਆਂ ਕਿਹਾ ਕਿ ਜਿੱਥੇ ’ਆਪ’ ਪਾਰਟੀ ਸਾਫ਼ ਪਾਣੀ, ਸਿਹਤ ਸੰਭਾਲ, ਸਿੱਖਿਆ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਉਥੇ ਹੀ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਹਮੇਸ਼ਾ ਨਾਕਾਮ ਰਹੀਆਂ ਹਨ।

ਉਨ੍ਹਾਂ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਆਪਣੇ ਸ਼ਬਦੀ ਹਮਲੇ ਹੋਰ ਤਿੱਖੇ ਕਰਦਿਆਂ ਪਹਿਲਾਂ ਸੱਤਾ ਵਿੱਚ ਰਹੀਆਂ ਇਨ੍ਹਾਂ ਪਾਰਟੀਆਂ ਦੇ ਰਿਕਾਰਡ ’ਤੇ ਸਵਾਲ ਉਠਾਏ ਅਤੇ ਉਨ੍ਹਾਂ ’ਤੇ ਰਾਜਨੀਤੀ ਵਿੱਚ ਭਾਈ-ਭਤੀਜਾਵਾਦ ਅਤੇ ਅਪਰਾਧਿਕ ਤੱਤਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗਰੀਬੀ ਅਤੇ ਦਿਨੋਂ-ਦਿਨ ਵਧ ਰਹੀਆਂ ਮੁਸ਼ਕਲਾਂ ਲਈ ਕੇਂਦਰ ’ਤੇ ਵੀ ਨਿਸ਼ਾਨਾ ਸਾਧਿਆ।

13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਹੋਰ ਰਹੇ ਵਿਸ਼ੇਸ਼ ਇਜਲਾਸ ਵਿੱਚ ਇੱਕ ਸਾਲ ਤੱਕ ਕੋਈ ਜ਼ਮਾਨਤ ਨਾ ਹੋਣ ਅਤੇ ਉਮਰ ਕੈਦ ਦੀ ਵਿਵਸਥਾ ਵਾਲਾ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2027 ਦੀਆਂ ਚੋਣਾਂ ਨੂੰ ਆਪਣੀ ਸਰਕਾਰ ਦੇ ਹੱਕ ਵਿੱਚ ਸਪੱਸ਼ਟ ਮਾਹੌਲ ਐਲਾਨਦਿਆਂ ਕਿਹਾ ਕਿ ਜਿੱਥੇ ਕਾਂਗਰਸ ਦਾ ਨਾਤਾ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਦੰਗਿਆਂ ਨਾਲ ਜੁੜਿਆ ਰਿਹਾ ਹੈ, ਉਥੇ ਹੀ ਅਕਾਲੀ ਦਲ ਆਪਣੇ ਕਾਲੇ ਕੁਕਰਮਾਂ ਕਰਕੇ ਪੂਰੀ ਤਰ੍ਹਾਂ ਬਦਨਾਮ ਹੋ ਚੁੱਕਾ ਹੈ ਅਤੇ ਇਹ ਸਿਰਫ਼ ਉਨ੍ਹਾਂ ਦੀ ’ਆਪ’ ਪਾਰਟੀ ਹੈ, ਜੋ ਬਿਹਤਰ ਸ਼ਾਸਨ-ਅਧਾਰਤ “ ਇੱਕੋ ਇੱਕ ਬਦਲ ਹੈ ਅਤੇ “ਰੰਗਲਾ ਪੰਜਾਬ” ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ।

ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੈਤੋ ਦੀ ਧਰਤੀ ਨੇ ਹਮੇਸ਼ਾ ਇਤਿਹਾਸ ਲਿਖਿਆ ਹੈ, ਜਿਸਨੂੰ ਉਨ੍ਹਾਂ ਦੀ ਪਾਰਟੀ ਸਲਾਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਹਿਤ ਹੋਵੇ ਜਾਂ ਸੰਘਰਸ਼, ਜਦੋਂ ਵੀ ਕਿਸੇ ਵੀ ਖੇਤਰ ਵਿੱਚ ਲੋੜ ਪਈ, ਜੈਤੋ ਹਮੇਸ਼ਾ ਅੱਗੇ ਵਧਿਆ ਅਤੇ ਸਭ ਤੋਂ ਅੱਗੇ ਹੋ ਖੜ੍ਹਾ ਹੋਇਆ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀਆਂ ਨੂੰ ਪਾਈ ਗਈ ਹਰ ਵੋਟ ਗੁਰੂ ਅਤੇ ਗੁਰਬਾਣੀ ਦੀ ਬੇਅਦਬੀ ਦੇ ਹੱਕ ਵਿੱਚ ਫਤਵਾ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਹਰੇਕ ਵਿਅਕਤੀ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਮਹਾਨ ਗੁਰੂ ਸਾਹਿਬਾਨ ਦੀ ਬਾਣੀ ਦਾ ਨਿਰਾਦਰ ਕੀਤਾ ਅਤੇ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਨਿਰਦੋਸ਼ਾਂ ਉੱਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ। ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਘੋਰ ਨਿਰਾਦਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਚੋਣ ਵੀ ਅਕਾਲੀਆਂ ਦੀ ਮਨਮਾਨੀ ਨਾਲ ਹੁੰਦੀ ਹੈ, ਜੋ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।

ਵਿਕਾਸ ਦੇ ਦਾਅਵਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਸੂਬੇ ਦਾ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਨਿਰਦੋਸ਼ ਮਾਰੇ ਗਏ, ਦੀ ਗੱਲ ‘ਤੇ ਉਹ ਅੱਖਾਂ ਮੀਟ ਲੈਂਦੇ ਹਨ ।

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ’ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲ ਨਾਮ ਪਰਿਵਾਰ ਬਚਾਓ ਯਾਤਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਸਪੱਸ਼ਟ ਕਰਨ ਕਿ 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ’ਤੇ ਕੁਚਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਨਸ਼ਾ ਵੱਡੇ ਪੱਧਰ ‘ਤੇ ਵਧਿਆ-ਫੁੱਲਿਆ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ, ਜੋ ਇਨ੍ਹਾਂ ਆਗੂਆਂ ਦੇ ਸਰਕਾਰੀ ਵਾਹਨਾਂ ਜ਼ਰੀਏ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਨਸ਼ਿਆਂ ਦਾ ਸ਼ਿਕਾਰ ਹੋਏ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਅਕਾਲੀਆਂ ਨੂੰ ਉਨ੍ਹਾਂ ਦੇ ਕੁਕਰਮਾਂ ਦੀ ਲੰਬੀ ਚੌੜੀ ਸੂਚੀ ਲਈ ਲੋਕ ਕਦੇ ਵੀ ਮਾਫ਼ ਨਹੀਂ ਕਰਨਗੇ।

ਇਸ ਦੌਰਾਨ ਵਿਧਾਨਕ ਕਾਰਵਾਈ ਦੀ ਰੂਪ-ਰੇਖਾ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਲਈ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨ ਬਣਾਉਣ ਲਈ ਤਜਰਬੇਕਾਰ ਕਾਨੂੰਨੀ ਮਾਹਿਰਾਂ ਦੀ ਸਹਾਇਤਾ ਲਈ ਹੈ ਅਤੇ ਇਸ ਸਬੰਧੀ ਸੰਤ ਸਮਾਜ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ।

ਅਕਾਲੀ ਲੀਡਰਸ਼ਿਪ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹਨ, ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਰੰਗ ਅਤੇ ਰੁਖ਼ ਬਦਲਦੇ ਰਹਿੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਰਿਹਾ ਹੈ ਅਤੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਇਸ ਪਰਿਵਾਰ ਨੂੰ ਸਰ ਦੀ ਉਪਾਧੀ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਵਾਸਤੇ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।

ਉਨ੍ਹਾਂ ਕਿਹਾ, “ਇਸ ਕਾਰਵਾਈ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਜੱਗ ਜ਼ਾਹਰ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸਿਰਫ ਇਹ ਹੀ ਨਹੀਂ, ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾਓ ਭੇਂਟ ਕਰਨ ਅਤੇ ਮੁਆਫ਼ੀ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਹੋਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸਿਰੋਪਾਓ ਭੇਂਟ ਕਰਨ ਵਾਲੇ ਜਥੇਦਾਰ ਅਰੂੜ ਸਿੰਘ, ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।”’’

ਇਤਿਹਾਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਬਾਦਲ ਦੇ ਪੁਰਖਿਆਂ ਦੇ ਦੋਗਲੇ ਕਿਰਦਾਰ ਦਾ ਸੱਚ ਇਤਿਹਾਸ ਦੇ ਪੰਨਿਆਂ ’ਤੇ ਉੱਕਰਿਆ ਹੈ, ਜਿਸ ਨੂੰ ਮਿਟਾਇਆ ਨਹੀਂ ਜਾ ਸਕਦਾ ।” ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ’ਚ ਛੁਰਾ ਮਾਰਨ ਤੋਂ ਲੈ ਕੇ ਕੌਮ ਨਾਲ ਧ੍ਰੋਹ ਕਮਾਉਣ ਤੱਕ ਉਨ੍ਹਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”

ਕਾਂਗਰਸ ਨੂੰ ਕਰੜੀ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਹਨ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਚੋਟੀ ਦੇ ਨੇਤਾ ਨੇ ਹਾਲ ਹੀ ਦੌਰਾਨ ਹੋਈ ਇੱਕ ਰੈਲੀ ਵਿੱਚ ਉਨ੍ਹਾਂ ਨੂੰ ਜਨਤਕ ਤੌਰ ’ਤੇ ਝਿੜਕਿਆ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ, “ਕਾਂਗਰਸ ਇੱਕ ਦੁਫਾੜ ਹੋਈ ਪਾਰਟੀ ਹੈ, ਜੋ ਅੰਦਰੂਨੀ ਖਿੱਚੋਤਾਣ ਕਾਰਨ ਢਹਿ-ਢੇਰੀ ਹੋਣ ਦੇ ਕੰਢੇ ਹੈ ।” ਉਨ੍ਹਾਂ ਕਿਹਾ, ‘‘ਇਹ ਬੜੀ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਨੂੰ ਇਕਜੁੱਟ ਕਰਨ ਲਈ ਭੇਜੇ ਗਏ ਆਗੂਆਂ ਨੂੰ ਉਨ੍ਹਾਂ ਦੇ ਨਾਮ ਤੱਕ ਨਹੀਂ ਉਚਾਰਣੇ ਆਉਂਦੇ।’’”

2027 ਦੀ ਚੋਣ ਦੀ ਰੂਪ-ਰੇਖਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਕੋਲ ਚੁਣਨ ਲਈ ਤਿੰਨ ਕਲਮਾਂ ਹੋਣਗੀਆਂ।” ਉਨ੍ਹਾਂ ਕਿਹਾ, “ਪਹਿਲੀ ਕਲਮ ਕਾਂਗਰਸ ਦੀ ਹੈ, ਜਿਸ ਦੀ ਸਿਆਹੀ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ, 1984 ਦੇ ਦੰਗਿਆਂ ਅਤੇ ਹੋਰ ਸਿੱਖ ਵਿਰੋਧੀ ਸਟੈਂਡਾਂ ਦੀ ਪ੍ਰਤੀਕ ਹੈ। ਇਸੇ ਤਰ੍ਹਾਂ ਦੂਜੀ ਕਲਮ ਅਕਾਲੀਆਂ ਦੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਿਆਹੀ ਹੈ।” ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਤੀਜੀ ਕਲਮ ਆਪ ਦੀ ਹੈ, ਜੋ ਕਿ ਲੋਕ-ਪੱਖੀ ਤੇ ਵਿਕਾਸਸ਼ੀਲ ਪਹਿਲਕਦਮੀਆਂ ਰਾਹੀਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾ ਕੇ ਇਸ ਦੀ ਸ਼ਾਨ-ਬਹਾਲੀ ਕਰ ਰਹੀ ਹੈ।”

ਸੁਚੱਜੇ ਸ਼ਾਸਨ ਪ੍ਰਬੰਧਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਨਾਲ ਸੂਬੇ ਦੀ ਬਦਲੀ ਨੁਹਾਰ ਦੀ ਤਸਵੀਰ ਸਪੱਸ਼ਟ ਦਿਖ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਬੜੀ ਸਮਝਦਾਰੀ ਨਾਲ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾ ਰਿਹਾ ਹੈ। ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੀ ਅਪਗ੍ਰੇਡੇਸ਼ਨ ਰਾਹੀਂ ਮੁੜ ਸੂਬੇ ’ਤੇ ਹੀ ਲਗਾਇਆ ਜਾ ਰਿਹਾ ਹੈ।

ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ, ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ 65000 ਤੋਂ ਵੱਧ ਨੌਕਰੀਆਂ ਦਿੱਤੀਆਂ , ਸੜਕਾਂ ਵਿੱਚ ਸੁਧਾਰ ਕੀਤਾ ਹੈ, ਟੋਲ ਪਲਾਜ਼ਾ ਬੰਦ ਕੀਤੇ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ।” ਉਨ੍ਹਾਂ ਅੱਗੇ ਕਿਹਾ, “ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧ ਕੇ 71 ਫੀਸਦੀ ਹੋ ਗਈ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ 90 ਫੀਸਦੀ ਤੱਕ ਪੁੱਜ ਜਾਵੇਗੀ।”

ਸਿੱਖਿਆ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਫ਼ਤ ਸਹੂਲਤਾਂ ਗ਼ਰੀਬੀ ਨੂੰ ਖਤਮ ਨਹੀਂ ਕਰ ਸਕਦੀਆਂ। ਸਿੱਖਿਆ ਇਕਲੌਤਾ ਸਾਧਨ ਹੈ ਜਿਸ ਰਾਹੀਂ ਲੋਕਾਂ ਨੂੰ ਉੱਚਾ ਚੁੱਕਿਆ ਸਕਦਾ ਹੈ।” ਉਨ੍ਹਾਂ ਅੱਗੇ ਕਿਹਾ, “ਵਿੱਦਿਆ ਉਹ ਚਾਨਣ ਹੈ ਜੋ ਹਨੇਰੇ ਦੂਰ ਕਰਦਾ ਹੈ, ਇਸ ਲਈ ਅਸੀਂ ਸਿੱਖਿਆ ਨੂੰ ਵਡੇਰੀ ਤਰਜੀਹ ਦੇ ਰਹੇ ਹਾਂ।”

ਸਿਹਤ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ,“ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ, ਜਿਸ ਵਿੱਚ 30 ਲੱਖ ਤੋਂ ਵੱਧ ਕਾਰਡ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 1.65 ਲੱਖ ਇਲਾਜ ਮੁਹੱਈਆ ਕਰਵਾਏ ਗਏ ਹਨ।” ਉਨ੍ਹਾਂ ਲੋਕਾਂ ਅਜਿਹੀ ਲਾਭਕਾਰੀ ਸਕੀਮਾਂ ਤੋਂ ਪੂਰਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ।

ਬਿਜਲੀ ਸਪਲਾਈ ਬਾਰੇ ਉਨ੍ਹਾਂ ਕਿਹਾ, “ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਬਦਲਾਅ ਸਾਫ਼ ਦੇਖਿਆ ਜਾ ਰਿਹਾ ਹੈ।” ਉਨ੍ਹਾਂ ਦੁਹਰਾਇਆ, “ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ।’’”

ਸਮਾਜ ਭਲਾਈ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ।”

ਇਕੱਠ ਨੂੰ ਗੱਲਬਾਤ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ, ਸਗੋਂ ਲੋਕਾਂ ਨਾਲ ਜੁੜਨ ਦਾ ਅਸਲ ਮੰਚ ਹੈ।” ਉਨ੍ਹਾਂ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਲੋਕਾਂ ਦਾ ਭਰੋਸਾ ਤੋੜਿਆ ਅਤੇ ਸੂਬੇ ਨੂੰ ਲੁੱਟਿਆ, ਪਰ ਫੇਰ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ, ਜਿਸ ਨਾਲ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਤਬਦੀਲੀ ਆਈ।”

ਜੈਤੋ ਦੀ ਇਤਿਹਾਸਕ ਧਰਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਪਵਿੱਤਰ ਧਰਤੀ ਨੇ ਹਮੇਸ਼ਾ ਇਤਿਹਾਸ ਲਿਖਿਆ ਹੈ ਅਤੇ ਪੰਜਾਬ ਦੀ ਕਿਸਮਤ ਵਿੱਚ ਜ਼ਰਖੇਜ਼ ਭੋਇੰ ਦਾ ਬਹੁਤ ਵੱਡਾ ਯੋਗਦਾਨ ਪਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਰਵਾਇਤੀ ਆਗੂ ਚਾਂਦੀ ਦੇ ਚਮਚਿਆਂ ਨਾਲ ਪੈਦਾ ਹੋਏ ਸਨ ਅਤੇ ਉਨ੍ਹਾਂ ਨੇ ਦੇਸ਼ ਲਈ ਨਾ ਕਦੇ ਕੁਝ ਕੀਤਾ ਤੇ ਨਾ ਹੀ ਦੁੱਖ ਜਰਿਆ।” ਉਨ੍ਹਾਂ ਕਿਹਾ, “ਉਹ ਮੰਨਦੇ ਰਹੇ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਰੱਬੀ ਅਧਿਕਾਰ ਹੈ, ਪਰ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ।’’

ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਅਤੇ ਭਲਾਈ ਬਾਰੇ ਚਰਚਾ ਕਰਨ ਦੀ ਬਜਾਏ, ਉਹ ਮੱਝਾਂ ਬਾਰੇ ਗੱਲ ਕਰਦੇ ਹਨ, ਜੋ ਕਿ ਇੱਕ ਸੌੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ।”ਉਨ੍ਹਾਂ ਅੱਗੇ ਕਿਹਾ, “ਕਈ ਮੌਕੇ ਮਿਲਣ ਦੇ ਬਾਵਜੂਦ, ਉਨ੍ਹਾਂ ਨੇ ਰਾਜ ਨੂੰ ਲੁੱਟਿਆ ਅਤੇ ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ।

ਵਿਰੋਧੀ ਧਿਰ ਦੇ ਆਚਰਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸਲ ਮੁੱਦੇ ਉਠਾਉਣ ਦੀ ਬਜਾਏ, ਉਹ ਦੂਸ਼ਣਬਾਜ਼ੀ ਜਾਂ ਚਿੱਕੜ ਉਛਾਲਣ ਵਿੱਚ ਮਸਰੂਫ਼ ਹਨ ਅਤੇ ਸੂਬੇ ਦੇ ਵਡਮੁੱਲੇ ਸਰੋਤਾਂ ਨੂੰ ਲੁੱਟਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਤੇ ਕਾਬਿਜ਼ ਹੋਣਾ ਹੈ, ਲੋਕਾਂ ਦੀ ਭਲਾਈ ਨਹੀਂ।”

‘ਆਪ’ ਦੇ ਏਜੰਡੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ, ਜਦੋਂ ਕਿ ਦੂਸਰੇ ਸੱਤਾ ਹਥਿਆਉਣ ਦੀਆਂ ਘਾੜਤਾਂ ਵਿੱਚ ਰੁੱਝੇ ਹਨ।” ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਦਾ ਏਜੰਡਾ ਪਰਿਵਾਰ ਭਲਾਈ ਹੈ, ਸਾਡਾ ਲੋਕਾਂ ਦੀ ਭਲਾਈ।” ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਕਾਰਨ, ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ, ਜੋ ਅਣਥੱਕ ਮਿਹਨਤ ਕਰ ਰਹੀ ਹੈ।’’”

ਲੋਕਾਂ ਨੂੰ ਪਿਛਲੀਆਂ ਸਰਕਾਰਾਂ ਦੀ ਯਾਦ ਦਿਵਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਪਾਰਟੀਆਂ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ।” ਉਨ੍ਹਾਂ ਅੱਗੇ ਕਿਹਾ, “ਉਹ ਈਰਖਾ ਕਰਦੇ ਹਨ ਕਿਉਂਕਿ ‘ਆਪ’ ਨੇ ਭਲਾਈ ਦਾ ਏਜੰਡਾ ਤੈਅ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ।’’

ਹੋਰ ਆਗੂਆਂ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਪੰਜਾਬ ਵਿਰੋਧੀ ਤਾਕਤਾਂ ਨਾਲ ਖੜ੍ਹਾ ਰਿਹਾ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਆਪ ਸਿਸਟਮ ਬਦਲਣ ਲਈ ਬਣਾਈ ਗਈ ਸੀ ਅਤੇ ਇਸ ਦੀ ਅਗਵਾਈ ਹੇਠ ਪੰਜਾਬ, ਸਿੱਖਿਆ ਅਤੇ ਸਿਹਤ ਸਮੇਤ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।’’

ਰਾਸ਼ਟਰੀ ਮੁੱਦਿਆਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਦੇਸ਼ ’ਤੇ ਰਾਜ ਕਰਨ ਵਾਲਿਆਂ ਨੂੰ ਲੋਕਾਂ ਦੀ ਭਲਾਈ ਬਾਰੇ ਜਾਣਕਾਰੀ ਨਹੀਂ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਦੇਸ਼ ਦੀ ਅਗਵਾਈ ਇੱਕ ਅਜਿਹੇ ਭੱਦਰ-ਪੁਰਸ਼ ਕਰ ਰਹੇ ਹਨ, ਜੋ ਜ਼ਿਆਦਾ ਸਮਾਂ ਵਿਦੇਸ਼ਾਂ ਵਿੱਚ ਬਿਤਾਉਂਦੇ ਹਨ ਅਤੇ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ।’’ ਉਨ੍ਹਾਂ ਕਿਹਾ, ‘‘ਐਲਪੀਜੀ ਅਤੇ ਤੇਲ ਸੰਕਟ ਦਾ ਅੰਦਾਜ਼ਾ ਲਗਾਇਆ ਜਾਣਾ ਚਾਹੀਦਾ ਸੀ।’’

ਇਸ ਤੋਂ ਪਹਿਲਾਂ, ’ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, ‘‘ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਗਵੰਤ ਸਿੰਘ ਮਾਨ ਸਭ ਤੋਂ ਪ੍ਰਸਿੱਧ ਮੁੱਖ ਮੰਤਰੀ ਸਾਬਤ ਹੋਏ ਹਨ।’’ ਉਨ੍ਹਾਂ ਅੱਗੇ ਕਿਹਾ, ‘‘ਉਹ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਅਤੇ ਪਾਰਟੀ ਵੱਡੇ ਫਤਵੇ ਨਾਲ ਸੱਤਾ ਵਿੱਚ ਵਾਪਸ ਆਵੇਗੀ।’’

ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਾ. ਬਲਬੀਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

Tags: BREAKING NEWSLatest Punjab news in PunjabiPUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
5 days ago
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA