Ludhiana ‘ਚ ਰੂਹ ਕੰਬਾਊ ਹਾਦਸਾ! ਰੇਲਿੰਗ ਨਾਲ ਟਕਰਾ ਕੇ ਪੁਲ਼ ਤੋਂ ਹੇਠਾਂ ਡਿੱਗਿਆ ਬਾਈਕ ਸਵਾਰ
– ਮੌਕੇ ‘ਤੇ ਹੋਈ ਮੌਤ
ਲੁਧਿਆਣਾ, 5 ਅਪ੍ਰੈਲ 2026 (ਵਿਸ਼ਵ ਵਾਰਤਾ) – ਲੁਧਿਆਣਾ ‘ਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਜਲੰਧਰ ਬਾਈਪਾਸ ਪੁਲ ‘ਤੇ ਅੱਜ ਦੇਰ ਸ਼ਾਮ ਇੱਕ ਵਿਅਕਤੀ ਬਾਈਕ ਸਮੇਤ ਰੇਲਿੰਗ ਨਾਲ ਟਕਰਾ ਗਿਆ। ਰੇਲਿੰਗ ਨਾਲ ਟਕਰਾਉਣ ਕਾਰਨ ਉਹ ਪੁਲ ਤੋਂ ਹੇਠਾਂ ਡਿੱਗ ਗਿਆ। ਉਚਾਈ ਤੋਂ ਸੜਕ ‘ਤੇ ਡਿੱਗਣ ਕਾਰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਨੇ ਦਮ ਤੋੜ ਦਿੱਤਾ।
ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਬਾਈਕ ਦੀ ਸਪੀਡ ਤੇਜ਼ ਸੀ। ਸੰਤੁਲਨ ਵਿਗੜ ਜਾਣ ਕਾਰਨ ਬਾਈਕ ਰੇਲਿੰਗ ਨਾਲ ਟਕਰਾ ਗਿਆ। ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਚਸ਼ਮਦੀਦਾਂ ਮੁਤਾਬਿਕ ਦੇਰ ਸ਼ਾਮ ਇੱਕ ਵਿਅਕਤੀ ਪੁਲ ਦੇ ਉੱਪਰੋਂ ਅਚਾਨਕ ਹੇਠਾਂ ਆ ਡਿੱਗਿਆ। ਸੜਕ ‘ਤੇ ਡਿੱਗਦੇ ਹੀ ਉਹ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਉਸ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਨੇੜਲੇ ਨਿੱਜੀ ਹਸਪਤਾਲ ਲਿਜਾਣ ਦਾ ਯਤਨ ਕੀਤਾ, ਪਰ ਉਸ ਦੀ ਹਾਲਤ ਇੰਨੀ ਗੰਭੀਰ ਸੀ ਕਿ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਪੁਲਿਸ ਨੇੜਲੇ ਇਲਾਕਿਆਂ ਵਿੱਚ ਪੁੱਛਗਿੱਛ ਕਰ ਰਹੀ ਹੈ ਅਤੇ ਹੁਲੀਏ ਦੇ ਆਧਾਰ ‘ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਵਿੱਚ ਜੁੱਟੀ ਹੋਈ ਹੈ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























