Delhi ਵਿਧਾਨ ਸਭਾ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ! ਗੇਟ ਤੋੜ ਕੇ ਅੰਦਰ ਦਾਖਲ ਹੋਈ ਅਣਪਛਾਤੀ ਕਾਰ
ਨਵੀ ਦਿੱਲੀ, 6 ਅਪ੍ਰੈਲ (ਵਿਸ਼ਵ ਵਾਰਤਾ) – ਦਿੱਲੀ ਵਿਧਾਨ ਸਭਾ ਦੀ ਸੁਰੱਖਿਆ ਵਿੱਚ ਇੱਕ ਵੱਡੀ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਅਣਪਛਾਤੀ ਕਾਰ ਗੇਟ ਤੋੜ ਕੇ ਪਰਿਸਰ ਦੇ ਅੰਦਰ ਦਾਖਲ ਹੋ ਗਈ ਅਤੇ ਫਿਰ ਉੱਥੋਂ ਫ਼ਰਾਰ ਹੋਣ ਵਿੱਚ ਕਾਮਯਾਬ ਰਹੀ। ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਕਾਰ ਦਾਖਲ ਕਿੰਝ ਹੋਈ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਕਾਰ ਨੇ ਵਿਧਾਨ ਸਭਾ ਦੇ ਗੇਟ ਨੂੰ ਟੱਕਰ ਮਾਰੀ ਅਤੇ ਉਸ ਨੂੰ ਤੋੜ ਕੇ ਅੰਦਰ ਦਾਖਲ ਹੋ ਗਈ। ਅਚਾਨਕ ਹੋਈ ਇਸ ਘਟਨਾ ਨਾਲ ਉੱਥੇ ਤਾਇਨਾਤ ਸੁਰੱਖਿਆ ਕਰਮੀਆਂ ਵਿੱਚ ਹੜਕੰਪ ਮਚ ਗਿਆ। ਇਸ ਤੋਂ ਪਹਿਲਾਂ ਕਿ ਉਸ ਨੂੰ ਰੋਕਿਆ ਜਾਂਦਾ, ਚਾਲਕ ਕਾਰ ਸਮੇਤ ਮੌਕੇ ਤੋਂ ਭੱਜ ਗਿਆ।
ਹੁਣ ਤੱਕ ਸਾਹਮਣੇ ਆਈ ਜਾਣਕਾਰੀ ਮੁਤਾਬਕ, ਮੁਲਜ਼ਮ ਦਿੱਲੀ ਵਿਧਾਨ ਸਭਾ ਦੇ ਗੇਟ ਨੰਬਰ ਦੋ ਨੂੰ ਟੱਕਰ ਮਾਰ ਕੇ ਭੱਜਿਆ ਹੈ। ਇਹ ਘਟਨਾ ਦੁਪਹਿਰ ਢਾਈ ਵਜੇ ਦੇ ਆਸ-ਪਾਸ ਦੀ ਦੱਸੀ ਜਾ ਰਹੀ ਹੈ ਅਤੇ ਗੱਡੀ ਆਗਰਾ ਦੇ ਨੰਬਰ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਵਿੱਚ ਤੁਰੰਤ ਐਕਸ਼ਨ ਲੈਂਦੇ ਹੋਏ ਗੱਡੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















