Big News: ਬਰਜਿੰਦਰ ਸਿੰਘ ਮੱਖਣ ਬਰਾੜ ਨੇ ਮੁੜ ਫੜੀ ਤੱਕੜੀ
ਚੰਡੀਗੜ੍ਹ, 7 ਅਪ੍ਰੈਲ, 2026: ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਮੰਗਲਵਾਰ ਨੂੰ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।
ਜ਼ਿਕਰਯੋਗ ਹੈ ਕਿ ਮੱਖਣ ਬਰਾੜ ਨੇ ਤਿੰਨ ਦਿਨ ਪਹਿਲਾਂ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ। ਪਾਰਟੀ ਛੱਡਣ ਦੌਰਾਨ ਉਨ੍ਹਾਂ ਨੇ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ‘ਤੇ ਗੰਭੀਰ ਇਲਜ਼ਾਮ ਵੀ ਲਾਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























