Iran ‘ਚ ਰਹਿਣ ਵਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
ਨਵੀ ਦਿੱਲੀ , 7 ਅਪ੍ਰੈਲ (ਵਿਸ਼ਵ ਵਾਰਤਾ): ਅਮਰੀਕਾ-ਇਜ਼ਰਾਈਲ ਅਤੇ ਈਰਾਨ ਦੀ ਜੰਗ ਹੁਣ ਅਜਿਹੇ ਮੋੜ ‘ਤੇ ਪਹੁੰਚ ਚੁੱਕੀ ਹੈ, ਜਿੱਥੇ ਕੁਝ ਵੀ ਹੋ ਸਕਦਾ ਹੈ। ਈਰਾਨ ‘ਤੇ ਅਮਰੀਕਾ-ਇਜ਼ਰਾਈਲ ਦੇ ਹਮਲੇ ਜਾਰੀ ਹਨ, ਉੱਥੇ ਹੀ ਈਰਾਨ ਵੀ ਜਵਾਬੀ ਹਮਲੇ ਕਰ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਧਮਕੀ ਦਿੰਦੇ ਹੋਏ ਕਿਹਾ ਹੈ ਕਿ ਅੱਜ ਰਾਤ ਪੂਰੀ ਸਭਿਅਤਾ ਖ਼ਤਮ ਹੋ ਸਕਦੀ ਹੈ। ਇਸ ਦੌਰਾਨ ਈਰਾਨ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਅਤੇ ਉਨ੍ਹਾਂ ਨੂੰ ਜਿੱਥੇ ਹਨ, ਉੱਥੇ ਹੀ ਰਹਿਣ ਦੀ ਸਲਾਹ ਦਿੱਤੀ ਹੈ।

ਭਾਰਤੀ ਦੂਤਾਵਾਸ ਨੇ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ ਅਤੇ ਸਾਰੇ ਪਾਵਰ ਪਲਾਂਟਾਂ ਤੇ ਫ਼ੌਜੀ ਟਿਕਾਣਿਆਂ ਦੇ ਨਾਲ-ਨਾਲ ਬਹੁ-ਮੰਜ਼ਿਲਾ ਇਮਾਰਤਾਂ ਦੀਆਂ ਉੱਪਰਲੀਆਂ ਮੰਜ਼ਿਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਐਡਵਾਈਜ਼ਰੀ ਵਿੱਚ ਅੱਗੇ ਕਿਹਾ ਗਿਆ ਹੈ ਕਿ ਜੋ ਲੋਕ ਦੂਤਾਵਾਸ ਵੱਲੋਂ ਬੁੱਕ ਕੀਤੇ ਗਏ ਹੋਟਲਾਂ ਵਿੱਚ ਠਹਿਰੇ ਹੋਏ ਹਨ, ਉਨ੍ਹਾਂ ਨੂੰ ਅੰਦਰ ਹੀ ਰਹਿਣਾ ਚਾਹੀਦਾ ਹੈ ਅਤੇ ਮੌਕੇ ‘ਤੇ ਮੌਜੂਦ ਦੂਤਾਵਾਸ ਦੀਆਂ ਟੀਮਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























