ਚੰਡੀਗੜ੍ਹ, 15 ਅਪ੍ਰੈਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਵੱਲੋਂ ਪੰਜਾਬ ਵਿਚ ਚੱਲ ਰਹੇ ਕੇਂਦਰੀ ਵਿਦਿਆਲਿਆਂ ਵਿਚ ਪੰਜਾਬੀ ਭਾਸ਼ਾ ਵਾਲੇ ਕੁੱਝ ਵਿਸ਼ਿਆਂ ਨੂੰ ਪੰਜਾਬੀ ਵਿਚ ਨਾ ਪੜਾਉਣ ਦੇ ਲਏ ਗਏ ਫ਼ੈਸਲਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
‘ਆਪ’ ਦੇ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਮਾਂ-ਬੋਲੀ ਪੰਜਾਬੀ ਭਾਸ਼ਾ ਨੂੰ ਕੇਂਦਰ ਸਰਕਾਰ ਦੇਸ਼ ਦੇ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚੋਂ ਖ਼ਤਮ ਕਰ ਕੇ ਆਰ.ਐਸ.ਐਸ ਦੇ ਏਜੰਡੇ ਨੂੰ ਲਾਗੂ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀਆਂ ਪੰਜਾਬੀ ਭਾਸ਼ਾ ਵਿਰੋਧੀ ਨਾਕਾਮ ਕੋਸ਼ਿਸ਼ਾਂ ਨੂੰ ਸਮੇਂ ਰਹਿੰਦੇ ਨਾ ਰੋਕਿਆ ਗਿਆ ਤਾਂ ਪੰਜਾਬ ਦੇ ਲੋਕਾਂ ਅਤੇ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲਿਆਂ ਦਾ ਕੈਰੀਅਰ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ।
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸੀਬੀਐਸਈ ਬੋਰਡ ਕਾਫ਼ੀ ਦੇਰ ਤੋਂ ਇਹੋ ਜਿਹੀਆਂ ਨੀਤੀਆਂ ‘ਤੇ ਚੱਲ ਰਿਹਾ ਹੈ। ਜਿਸ ਕਾਰਨ ਦੇਸ਼ ਦੇ ਵੱਖ-ਵੱਖ ਖੇਤਰਾਂ ਵਿਚ ਬੋਲੀਆਂ ਜਾਣ ਵਾਲੀਆਂ ਬੋਲੀਆਂ ਨੂੰ ਹਾਸ਼ੀਏ ‘ਤੇ ਧੱਕਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ।
ਚੰਡੀਗੜ੍ਹ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮ ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)-ਅੱਜ ਤੋਂ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਅਨੁਸਾਰ...