Punjab : ਟਾਇਰ ਫਟਣ ਮਗਰੋਂ ਦਰੱਖਤ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ
– ਕਈ ਗੰਭੀਰ ਜ਼ਖ਼ਮੀ
ਕਪੂਰਥਲਾ, 9 ਅਪ੍ਰੈਲ 2026 (ਵਿਸ਼ਵ ਵਾਰਤਾ): ਫਗਵਾੜਾ ਦੇ ਨੇੜਲੇ ਪਿੰਡ ਦੁਸਾਂਝ ਕਲਾਂ ਵਿੱਚ ਇੱਕ ਬੱਸ ਦਾ ਟਾਇਰ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਬੱਸ ਬੇਕਾਬੂ ਹੋ ਕੇ ਖੇਤਾਂ ਵਿੱਚ ਲੱਗੇ ਇੱਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਬੱਸ ਵਿੱਚ ਸਵਾਰ 12 ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਕੁਝ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਦੂਜੇ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਬੱਸ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਬੇਕਾਬੂ ਹੋ ਕੇ ਖੇਤਾਂ ਵੱਲ ਚਲੀ ਗਈ ਅਤੇ ਦਰੱਖਤ ਨਾਲ ਟਕਰਾ ਗਈ। ਇਸ ਟੱਕਰ ਨਾਲ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਯਾਤਰੀ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਚੌਹਾਨ ਬੱਸ ਮੁਕੰਦਪੁਰ ਤੋਂ ਸਵਾਰੀਆਂ ਲੈ ਕੇ ਫਗਵਾੜਾ ਵੱਲ ਜਾ ਰਹੀ ਸੀ। ਇਸ ਦੌਰਾਨ ਰਸਤੇ ‘ਚ ਬੱਸ ਦਾ ਟਾਇਰ ਪੰਕਚਰ ਹੋ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਬੱਸ ਵਿੱਚ ਬਜ਼ੁਰਗ ਅਤੇ ਬੱਚੇ ਵੀ ਸਵਾਰ ਸਨ, ਜੋ ਇਸ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਹਨ। ਪੁਲਿਸ ਟੀਮ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























