IPL 2026: ਕੋਲਕਾਤਾ ਨਾਈਟ ਰਾਈਡਰਜ਼ ਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ
– ਕੋਲਕਾਤਾ ਨੇ ਲਖਨਊ ਨੂੰ ਦਿੱਤਾ ਚੁਣੌਤੀਪੂਰਨ ਟੀਚਾ
ਨਵੀ ਦਿੱਲੀ , 9 ਅਪ੍ਰੈਲ 2026 (ਵਿਸ਼ਵ ਵਾਰਤਾ): ਕੋਲਕਾਤਾ ਨਾਈਟ ਰਾਈਡਰਜ਼ ਨੇ IPL ਦੇ 15ਵੇਂ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੂੰ 182 ਦੌੜਾਂ ਦਾ ਟੀਚਾ ਦਿੱਤਾ ਹੈ। ਈਡਨ ਗਾਰਡਨ ਸਟੇਡੀਅਮ ਵਿੱਚ ਲਖਨਊ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 181 ਦੌੜਾਂ ਬਣਾਈਆਂ। ਅੰਗਕ੍ਰਿਸ਼ ਰਘੁਵੰਸ਼ੀ ਨੇ 45 ਅਤੇ ਕਪਤਾਨ ਅਜਿੰਕਿਆ ਰਹਾਣੇ ਨੇ 41 ਦੌੜਾਂ ਬਣਾਈਆਂ। ਲਖਨਊ ਵੱਲੋਂ ਪ੍ਰਿੰਸ ਯਾਦਵ, ਐਮ ਸਿਧਾਰਥ, ਦਿਗਵੇਸ਼ ਰਾਠੀ ਅਤੇ ਆਵੇਸ਼ ਖਾਨ ਨੇ ਇੱਕ-ਇੱਕ ਵਿਕਟ ਲਈ।

ਕੋਲਕਾਤਾ ਨਾਈਟ ਰਾਈਡਰਜ਼: ਅਜਿੰਕਿਆ ਰਹਾਣੇ (ਕਪਤਾਨ), ਫਿਨ ਐਲਨ, ਕੈਮਰਨ ਗ੍ਰੀਨ, ਅੰਗਕ੍ਰਿਸ਼ ਰਘੁਵੰਸ਼ੀ (ਵਿਕਟਕੀਪਰ), ਰਿੰਕੂ ਸਿੰਘ, ਰਮਨਦੀਪ ਸਿੰਘ, ਸੁਨੀਲ ਨਾਰਾਇਣ, ਅਨੁਕੂਲ ਰਾਏ, ਨਵਦੀਪ ਸੈਣੀ, ਕਾਰਤਿਕ ਤਿਆਗੀ। ਇੰਪੈਕਟ ਆਪਸ਼ਨ- ਮਨੀਸ਼ ਪਾਂਡੇ, ਵੈਭਵ ਅਰੋੜਾ, ਤੇਜਸਵੀ ਸਿੰਘ, ਰਾਹੁਲ ਤ੍ਰਿਪਾਠੀ ਅਤੇ ਟਿਮ ਸਾਈਫਰਟ।
ਲਖਨਊ ਸੁਪਰ ਜਾਇੰਟਸ: ਐਡਨ ਮਾਰਕਰਮ, ਮਿਸ਼ੇਲ ਮਾਰਸ਼, ਰਿਸ਼ਭ ਪੰਤ (ਕਪਤਾਨ ਅਤੇ ਵਿਕਟਕੀਪਰ), ਨਿਕੋਲਸ ਪੂਰਨ, ਅਬਦੁਲ ਸਮਦ, ਮੁਕੁਲ ਚੌਧਰੀ, ਐਮ ਸਿਧਾਰਥ, ਆਵੇਸ਼ ਖਾਨ, ਦਿਗਵੇਸ਼ ਰਾਠੀ, ਪ੍ਰਿੰਸ ਯਾਦਵ ਅਤੇ ਮੁਹੰਮਦ ਸ਼ਮੀ। ਇੰਪੈਕਟ ਆਪਸ਼ਨ- ਵੈਭਵ ਅਰੋੜਾ, ਮੈਥਿਊ ਬ੍ਰੈਟਜ਼ਕੀ, ਸ਼ਾਹਬਾਜ਼ ਅਹਿਮਦ, ਮਯੰਕ ਯਾਦਵ ਅਤੇ ਹਿੰਮਤ ਸਿੰਘ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























