Punjab: CM ਮਾਨ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 10 ਅਪ੍ਰੈਲ 2026 – ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਨਵੀਂ ਦਿੱਲੀ ‘ਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਸਵੇਰੇ ਕਰੀਬ 10;30 ਵਜੇ ਹੋਵੇਗੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਣਕ ਖਰੀਦ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕਰਨਗੇ। ਇਸ ਤੋਂ ਇਲਾਵਾ ਪੰਜਾਬ ਹੋਈ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਹੋਏ ਫਸਲ ਦੇ ਨੁਕਸਾਨ ਦਾ ਵੀ ਮੁੱਦਾ ਚੁੱਕਣਗੇ ਅਤੇ ਮੁਆਵਜ਼ੇ ਦੀ ਮੰਗ ਕਰਨਗੇ।
ਇਸ ਤੋਂ ਪਹਿਲਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਕੇਂਦਰ ਸਰਕਾਰ ਨੂੰ ਅਪੀਲ ਕਰ ਚੁੱਕੇ ਹਨ ਕਿ ਪੰਜਾਬ ਨੇ ਹਮੇਸ਼ਾ ਦੇਸ਼ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ – ਭਾਵੇਂ ਉਹ ਆਜ਼ਾਦੀ ਸੰਗਰਾਮ ਹੋਵੇ, ਰਾਸ਼ਟਰੀ ਸੁਰੱਖਿਆ ਹੋਵੇ ਜਾਂ ਅਨਾਜ ਉਤਪਾਦਨ। ਇਸ ਲਈ, ਜਦੋਂ ਪੰਜਾਬ ਕਿਸੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਤਾਂ ਇਹ ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਦਖਲ ਦੇਵੇ ਅਤੇ ਸਹਾਇਤਾ ਅਤੇ ਇੱਕ ਵਿਸ਼ੇਸ਼ ਪੈਕੇਜ ਪ੍ਰਦਾਨ ਕਰੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























