Himachal: ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ
– 3 ਦੀ ਮੌਤ, ਦਰਜਨਾਂ ਜ਼ਖ਼ਮੀ
ਹਿਮਾਚਲ ਪ੍ਰਦੇਸ਼, 10 ਅਪ੍ਰੈਲ (ਵਿਸ਼ਵ ਵਾਰਤਾ) – ਹਿਮਾਚਲ ਦੇ ਕਾਂਗੜਾ ਵਿੱਚ ਅੱਜ ਭਿਆਨਕ ਹਾਦਸਾ ਵਾਪਰਿਆ। ਕਪੂਰਥਲਾ ਤੋਂ ਆਏ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ 100 ਫੁੱਟ ਡੂੰਘੀ ਖਾਈ ਵਿੱਚ ਪਲਟ ਗਈ। ਮੁਢਲੀ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ ਵਿੱਚ 3 ਸ਼ਰਧਾਲੂਆਂ ਦੀ ਮੌਤ ਹੋ ਗਈ। ਛੋਟੇ ਬੱਚੇ ਸਮੇਤ 27 ਸ਼ਰਧਾਲੂ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਹਾਦਸਾ ਨੈਸ਼ਨਲ ਹਾਈਵੇ-503 ‘ਤੇ ਢਲਿਆਰਾ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਦੇ ਨੇੜੇ ਦੁਪਹਿਰ 12 ਵਜੇ ਦੇ ਕਰੀਬ ਵਾਪਰਿਆ। ਟਰੈਕਟਰ-ਟਰਾਲੀ ਵਿੱਚ ਸਵਾਰ ਪੰਜਾਬ ਦੇ ਸ਼ਰਧਾਲੂ ਚਿੰਤਪੂਰਨੀ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਜਵਾਲਾਜੀ ਜਾ ਰਹੇ ਸਨ। ਪਰ ਇਸ ਤੋਂ ਪਹਿਲਾਂ ਹੀ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























