• Latest
  • Trending
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

2 months ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

1 minute ago
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

34 minutes ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

39 minutes ago
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

42 minutes ago
ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

47 minutes ago
ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

2 hours ago
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

2 hours ago
ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

3 hours ago
20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

3 hours ago
ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

3 hours ago
Hindi News
English News
Tuesday, June 9, 2026
No Result
View All Result
42 °c
Chandigarh
38 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਯੋਜਨਾ ਤਹਿਤ 300 ਕਰੋੜ ਰੁਪਏ ਦੇ 2 ਲੱਖ ਤੋਂ ਵੱਧ ਇਲਾਜ; ਪੰਜਾਬ ਬਜਟ 2026–27 ਵਿੱਚ 2,000 ਕਰੋੜ ਰੁਪਏ ਦੀ ਵੰਡ

April 10, 2026
in ਖਬਰਾਂ, ਪੰਜਾਬ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

Dr Balbir Singh

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਯੋਜਨਾ ਤਹਿਤ 300 ਕਰੋੜ ਰੁਪਏ ਦੇ 2 ਲੱਖ ਤੋਂ ਵੱਧ ਇਲਾਜ; ਪੰਜਾਬ ਬਜਟ 2026–27 ਵਿੱਚ 2,000 ਕਰੋੜ ਰੁਪਏ ਦੀ ਵੰਡ

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਕਵਰ; ਰਜਿਸਟ੍ਰੇਸ਼ਨ ਲਈ ਸੌਖੀ ਛੇ-ਕਦਮੀ ਗਾਈਡ

ਚੰਡੀਗੜ੍ਹ, 10 ਅਪ੍ਰੈਲ (ਵਿਸ਼ਵ ਵਾਰਤਾ):- ਸਿਹਤ ਐਮਰਜੈਂਸੀ ਅਕਸਰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੱਲਣਾ ਪੈਂਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਪਰਿਵਾਰ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ।
ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ‘ਸਿਹਤ ਕਾਰਡ’ ਰਾਹੀਂ ਸਾਕਾਰ ਹੋ ਰਹੀ ਹੈ, ਜੋ ਰਾਜ ਭਰ ਵਿੱਚ ਪਰਿਵਾਰਾਂ ਨੂੰ ਆਰਥਿਕ ਸੁਰੱਖਿਆ ਦੇਣ ਦੇ ਨਾਲ ਨਾਲ ਵਿਸ਼ਵਾਸ ਵੀ ਪੈਦਾ ਕਰ ਰਹੀ ਹੈ। ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਵਿਆਪਕ ਰਜਿਸਟ੍ਰੇਸ਼ਨ ਅਭਿਆਨਾਂ ਰਾਹੀਂ ਹਰ ਰੋਜ਼ ਲਗਭਗ 50,000 ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।

ਯੋਜਨਾ ਦੀ ਸਮਾਵੇਸ਼ੀ ਪ੍ਰਕਿਰਤੀ ਅਤੇ ਵਧਦੀ ਪਹੁੰਚ ਨੂੰ ਰੇਖਾਂਕਿਤ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਸਭ ਲਈ ਹੈ; ਇਸ ਵਿੱਚ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ। ਜਿਵੇਂ ਜਿਵੇਂ ਜਾਗਰੂਕਤਾ ਵੱਧ ਰਹੀ ਹੈ, ਹੋਰ ਪਰਿਵਾਰ ਕਵਰੇਜ ਪ੍ਰਾਪਤ ਕਰਨ ਅਤੇ ਅਚਾਨਕ ਚਿਕਿਤਸਕੀ ਖਰਚਿਆਂ ਤੋਂ ਆਪਣੇ ਆਪ ਨੂੰ ਸੁਰੱਖਿਅਤ ਕਰਨ ਲਈ ਅੱਗੇ ਆ ਰਹੇ ਹਨ।”

ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਹੇਠ ਹੁਣ ਤੱਕ 2 ਲੱਖ ਤੋਂ ਵੱਧ ਇਲਾਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਕੈਂਸਰ ਇਲਾਜ, ਦਿਲ ਦੇ ਰੋਗ ਅਤੇ ਹੱਡੀਆਂ ਦੀ ਸਰਜਰੀ (ਆਰਥੋਪੀਡਿਕ ਸਰਜਰੀ) ਵਰਗੇ ਮਹੱਤਵਪੂਰਨ ਇਲਾਜ ਸ਼ਾਮਲ ਹਨ। ਉਨ੍ਹਾਂ ਕਿਹਾ, “ਹੁਣ ਤੱਕ ਇਸ ਯੋਜਨਾ ਹੇਠ 300 ਕਰੋੜ ਰੁਪਏ ਤੋਂ ਵੱਧ ਦੇ ਇਲਾਜ ਪ੍ਰਦਾਨ ਕੀਤੇ ਜਾ ਚੁੱਕੇ ਹਨ, ਜਿਸ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਬਜਟ ਸਾਲ 2026–27 ਵਿੱਚ 2,000 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ, ਤਾਂ ਜੋ ਇਸ ਦੇ ਲਾਭਾਂ ਨੂੰ ਜਾਰੀ ਰੱਖਿਆ ਜਾ ਸਕੇ ਅਤੇ ਵਧਾਇਆ ਜਾ ਸਕੇ।”

ਮੁੱਖ ਮੰਤਰੀ ਸਿਹਤ ਯੋਜਨਾ ਹੇਠ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਮਿਲਦਾ ਹੈ, ਜਿਸ ਨਾਲ ਕਿਸੇ ਵੀ ਮਰੀਜ਼ ਨੂੰ ਆਰਥਿਕ ਰੁਕਾਵਟਾਂ ਜਾਂ ਐਮਰਜੈਂਸੀ ਵਿੱਚ ਪੈਸਿਆਂ ਦੀ ਕਮੀ ਕਾਰਨ ਇਲਾਜ ਵਿੱਚ ਦੇਰੀ ਨਹੀਂ ਕਰਨੀ ਪੈਂਦੀ।

ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਅਤੇ ਪ੍ਰਕਿਰਿਆ ਨੂੰ ਸੌਖਾ ਕਰਨ ਲਈ ਹਰ ਰੋਜ਼ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਕੇਂਦਰਾਂ ਵਰਗੀਆਂ ਥਾਵਾਂ ‘ਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਖਾਸ ਤੌਰ ‘ਤੇ ਉਹਨਾਂ ਲੋਕਾਂ ਲਈ ਸਹੂਲਤਮੰਦ ਹਨ ਜਿਨ੍ਹਾਂ ਨੂੰ ਅਧਿਕਾਰਕ ਕੇਂਦਰਾਂ ਤੱਕ ਪਹੁੰਚਣ ਵਿੱਚ ਦਿੱਕਤ ਆਉਂਦੀ ਹੈ।

ਨਾਗਰਿਕਾਂ ਲਈ ਸਪੱਸ਼ਟ ਰਣਨੀਤੀ ਦਿੰਦੇ ਹੋਏ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਲਈ ਸੌਖੀ ਛੇ-ਕਦਮੀ ਪ੍ਰਕਿਰਿਆ ਵੀ ਤਿਆਰ ਕੀਤੀ ਹੈ। ਨਿਵਾਸੀ ਬਿਨਾਂ ਕਿਸੇ ਅਪਾਇੰਟਮੈਂਟ ਦੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ, ਸਰਕਾਰੀ ਰਜਿਸਟ੍ਰੇਸ਼ਨ ਕੈਂਪ ਜਾਂ ਸੇਵਾ ਕੇਂਦਰ ‘ਤੇ ਸਿੱਧੇ ਜਾ ਸਕਦੇ ਹਨ। ਅਰਜ਼ੀਕਾਰਾਂ ਨੂੰ ਲੋੜੀਂਦੇ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਵੋਟਰ ਆਈਡੀ ਅਤੇ ਨਾਬਾਲਗਾਂ ਲਈ ਜਨਮ ਪ੍ਰਮਾਣ-ਪੱਤਰ ਨਾਲ ਲਿਆਉਣੇ ਹੋਣਗੇ, ਤਾਂ ਜੋ ਪਰਿਵਾਰ ਦੇ ਸਾਰੇ ਮੈਂਬਰ (ਜੋ ਪੰਜਾਬ ਦੇ ਨਿਵਾਸੀ ਹੋਣ) ਯੋਜਨਾ ਹੇਠ ਕਵਰ ਹੋ ਸਕਣ।

ਇਹ ਯੋਜਨਾ ਪ੍ਰਤੀ ਪਰਿਵਾਰ ਪ੍ਰਤੀ ਵਰ੍ਹੇ 10 ਲੱਖ ਰੁਪਏ ਦੀ ਸਾਂਝੀ ਕਵਰੇਜ ਪ੍ਰਦਾਨ ਕਰਦੀ ਹੈ, ਇਸ ਲਈ ਸਾਰੇ ਮੈਂਬਰਾਂ ਦਾ ਇਕੱਠੇ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ। ਰਜਿਸਟ੍ਰੇਸ਼ਨ ਸਥਾਨ ‘ਤੇ ਅਧਿਕਾਰੀ ਪ੍ਰਕਿਰਿਆ ਪੂਰੀ ਕਰਨ ਵਿੱਚ ਮਦਦ ਕਰਦੇ ਹਨ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਿਹਤ ਕਾਰਡ ਐਕਟੀਵੇਸ਼ਨ ਦੀ ਪੁਸ਼ਟੀ ਲਈ ਇੱਕ ਐਸਐਮਐਸ ਪ੍ਰਾਪਤ ਹੁੰਦਾ ਹੈ।

ਇਸ ਤੋਂ ਇਲਾਵਾ ਸੁਗਮ ਰਜਿਸਟ੍ਰੇਸ਼ਨ ਲਈ ਨਿਵਾਸੀਆਂ ਨੂੰ ਆਧਾਰ ਕਾਰਡ, ਵੋਟਰ ਆਈਡੀ, ਸਮਾਰਟ ਰਾਸ਼ਨ ਕਾਰਡ (ਜੇ ਉਪਲਬਧ ਹੋਵੇ) ਅਤੇ ਕਿਸਾਨਾਂ ਲਈ ਜੇ-ਫਾਰਮ (ਜੇ ਲਾਗੂ ਹੋਵੇ) ਵਰਗੇ ਸਹਾਇਕ ਦਸਤਾਵੇਜ਼ ਨਾਲ ਲਿਆਉਣ ਦੀ ਸਲਾਹ ਦਿੱਤੀ ਜਾਂਦੀ ਹੈ।
ਸੁਲਭ ਅਤੇ ਕਿਫਾਇਤੀ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਸਰਕਾਰ ਨਿਵਾਸੀਆਂ ਨੂੰ ਨਿਰਧਾਰਿਤ ਕੇਂਦਰਾਂ ਅਤੇ ਮੈਦਾਨੀ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਕਰਨ ਲਈ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ਹਰ ਪਰਿਵਾਰ ਇਸ ਯੋਜਨਾ ਹੇਠ ਨਕਦ-ਰਹਿਤ ਇਲਾਜ ਦਾ ਲਾਭ ਲੈ ਸਕੇ।

ਸੌਖੀ ਗਾਈਡ: ਛੇ ਕਦਮਾਂ ਵਿੱਚ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ

ਕਦਮ 1: ਕੋਈ ਅਪਾਇੰਟਮੈਂਟ ਦੀ ਲੋੜ ਨਹੀਂ
ਤੁਸੀਂ ਸਿੱਧੇ ਕਿਸੇ ਵੀ ਕੇਂਦਰ ਜਾਂ ਕੈਂਪ ਵਿੱਚ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ।

ਕਦਮ 2: ਰਜਿਸਟ੍ਰੇਸ਼ਨ ਸਥਾਨ ‘ਤੇ ਜਾਓ
-ਤੁਸੀਂ ਜਾ ਸਕਦੇ ਹੋ :
* ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀਐਸਸੀ)
* ਸਰਕਾਰੀ ਰਜਿਸਟ੍ਰੇਸ਼ਨ ਕੈਂਪ
* ਸੇਵਾ ਕੇਂਦਰ

ਕਦਮ 3: ਲੋੜੀਂਦੇ ਦਸਤਾਵੇਜ਼ ਨਾਲ ਲਿਆਓ

ਪਰਿਵਾਰ ਦੇ ਸਾਰੇ ਮੈਂਬਰਾਂ ਲਈ ਹੇਠ ਲਿਖੇ ਦਸਤਾਵੇਜ਼ ਲਿਆਓ
* ਆਧਾਰ ਕਾਰਡ
* ਵੋਟਰ ਆਈਡੀ
* ਨਾਬਾਲਗਾਂ ਲਈ ਜਨਮ ਪ੍ਰਮਾਣ- ਪੱਤਰ
* ਸਾਰੇ ਮੈਂਬਰ ਪੰਜਾਬ ਦੇ ਨਿਵਾਸੀ ਹੋਣੇ ਚਾਹੀਦੇ ਹਨ

ਕਦਮ 4: ਪਰਿਵਾਰਕ ਕਵਰੇਜ ਨੂੰ ਸਮਝੋ
* ਇਹ ਯੋਜਨਾ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਕਵਰ ਦਿੰਦੀ ਹੈ
* ਇਹ ਰਕਮ ਸਾਰੇ ਪਰਿਵਾਰ ਵਿੱਚ ਸਾਂਝੀ ਹੁੰਦੀ ਹੈ, ਇਸ ਲਈ ਸਭ ਦੇ ਦਸਤਾਵੇਜ਼ ਲਿਆਉਣਾ ਜ਼ਰੂਰੀ ਹੈ

ਕਦਮ 5: ਰਜਿਸਟ੍ਰੇਸ਼ਨ ਪੂਰੀ ਕਰੋ
* ਕੇਂਦਰ ਜਾਂ ਕੈਂਪ ਵਿੱਚ ਅਧਿਕਾਰੀ ਤੁਹਾਡੀ ਜਾਣਕਾਰੀ ਦਰਜ ਕਰਨ ਅਤੇ ਪ੍ਰਕਿਰਿਆ ਪੂਰੀ ਕਰਨ ਵਿੱਚ ਮਦਦ ਕਰਨਗੇl

ਕਦਮ 6: ਪੁਸ਼ਟੀ ਪ੍ਰਾਪਤ ਕਰੋl

* ਰਜਿਸਟ੍ਰੇਸ਼ਨ ਤੋਂ ਬਾਅਦ ਤੁਹਾਨੂੰ ਇੱਕ ਐਸਐਮਐਸ ਮਿਲੇਗਾ, ਜੋ ਸਿਹਤ ਕਾਰਡ ਦੇ ਚਾਲੂ ਹੋਣ ਦੀ ਪੁਸ਼ਟੀ ਕਰੇਗਾ l

* ਨਾਲ ਲਿਆਉਣ ਵਾਲੇ ਦਸਤਾਵੇਜ਼
* ਆਧਾਰ ਕਾਰਡ (ਪਛਾਣ ਅਤੇ ਪਤੇ ਦਾ ਸਬੂਤ)
* ਵੋਟਰ ਆਈਡੀ
* ਸਮਾਰਟ ਰਾਸ਼ਨ ਕਾਰਡ (ਜੇ ਉਪਲਬਧ ਹੋਵੇ)
* ਜੇ-ਫਾਰਮ (ਕਿਸਾਨਾਂ ਲਈ, ਜੇ ਲਾਗੂ ਹੋਵੇ)

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

by Navjot
June 9, 2026
0

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ    ਚੰਡੀਗੜ੍ਹ, 9...

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

by Ankit
June 9, 2026
0

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ ਨਾ...

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

by Ankit
June 9, 2026
0

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ ਕੈਬਨਿਟ ਮੰਤਰੀ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

by Navjot
June 9, 2026
0

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ    ਚੰਡੀਗੜ੍ਹ, 9...

Most Popular

Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

by Ranjit Singh
3 weeks ago
0

Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ 'ਕਾਕਰੋਚ ਜਨਤਾ ਪਾਰਟੀ' - 6 ਦਿਨਾਂ ਵਿੱਚ ਇੰਸਟਾਗ੍ਰਾਮ 'ਤੇ ਹੋਏ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 