IPL 2026 : ਰਾਜਸਥਾਨ ਰੌਇਲਜ਼ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ
– ਕਪਤਾਨ ਪਾਟੀਦਾਰ ਤੇ ਕੋਹਲੀ ਨੇ ਗੁਹਾਟੀ ‘ਚ ਮਚਾਈ ਤਬਾਹੀ! ਬੈਂਗਲੁਰੂ ਨੇ ਬਣਾਇਆ ਮਜ਼ਬੂਤ
ਸਕੋਰ
– ਰਾਜਸਥਾਨ ਨੂੰ ਮਿਲਿਆ ਇੰਨ੍ਹੀਆਂ ਦੌੜਾਂ ਦਾ ਟੀਚਾ
ਨਵੀ ਦਿੱਲੀ, 10 ਅਪ੍ਰੈਲ (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 16 ਵੇਂ ਮੈਚ ਵਿੱਚ ਅੱਜ ਰਾਜਸਥਾਨ ਰੌਇਲਜ਼ (RR) ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ (RCB) ਵਿਚਾਲੇ ਮੁਕਾਬਲਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਗੁਹਾਟੀ ਦੇ ਬਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਬੈਂਗਲੁਰੂ ਨੇ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 201 ਦੌੜਾਂ ਬਣਾਈਆਂ। ਜਿਸ ਨਾਲ ਰਾਜਸਥਾਨ ਰੌਇਲਜ਼ ਨੂੰ ਜਿੱਤਣ ਲਈ 202 ਦੌੜਾਂ ਦਾ ਟੀਚਾ ਮਿਲਿਆ ਹੈ।
ਇਸ ਮੈਚ ਵਿੱਚ ਰਾਜਸਥਾਨ ਰੌਇਲਜ਼ ਦੇ ਕਪਤਾਨ ਰਿਆਨ ਪਰਾਗ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਕਪਤਾਨ ਰਜਤ ਪਾਟੀਦਾਰ ਨੇ 40 ਗੇਂਦਾਂ ਵਿੱਚ 63 ਦੌੜਾਂ ਦੀ ਅਰਧ-ਸੈਂਕੜੇ ਵਾਲੀ ਪਾਰੀ ਖੇਡੀ। ਉਨ੍ਹਾਂ ਦੀ ਇਸ ਪਾਰੀ ਵਿੱਚ 4 ਚੌਕੇ ਅਤੇ 4 ਛੱਕੇ ਸ਼ਾਮਲ ਸਨ। ਉਨ੍ਹਾਂ ਤੋਂ ਪਹਿਲਾਂ ਵਿਰਾਟ ਕੋਹਲੀ ਨੇ 16 ਗੇਂਦਾਂ ਵਿੱਚ 32 ਦੌੜਾਂ ਬਣਾਈਆਂ।
ਰਾਜਸਥਾਨ ਰੌਇਲਜ਼:
ਯਸ਼ਸਵੀ ਜਾਇਸਵਾਲ, ਧਰੁਵ ਜੁਰੇਲ (ਵਿਕਟਕੀਪਰ), ਰਿਆਨ ਪਰਾਗ (ਕਪਤਾਨ), ਸ਼ਿਮਰੋਨ ਹੇਟਮਾਇਰ, ਡੋਨੋਵਨ ਫਰੇਰਾ, ਰਵਿੰਦਰ ਜਡੇਜਾ, ਜੋਫਰਾ ਆਰਚਰ, ਨਾਂਦਰੇ ਬਰਗਰ, ਬ੍ਰਿਜੇਸ਼ ਸ਼ਰਮਾ, ਸੰਦੀਪ ਸ਼ਰਮਾ, ਰਵੀ ਬਿਸ਼ਨੋਈ।
ਇਮਪੈਕਟ ਪਲੇਅਰ: ਵੈਭਵ ਸੂਰਿਆਵੰਸ਼ੀ।
ਰੌਇਲ ਚੈਲੇਂਜਰਜ਼ ਬੈਂਗਲੁਰੂ:
ਵਿਰਾਟ ਕੋਹਲੀ, ਫਿਲ ਸਾਲਟ, ਦੇਵਦੱਤ ਪਡੀਕਲ, ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਡੇਵਿਡ, ਰੋਮਾਰੀਓ ਸ਼ੈਫਰਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਜੋਸ਼ ਹੇਜ਼ਲਵੁੱਡ, ਅਭਿਨੰਦਨ ਸਿੰਘ।
ਇਮਪੈਕਟ ਪਲੇਅਰ: ਵੇਂਕਟੇਸ਼ ਅਈਅਰ।





















