IPL 2026 PBKS vs SRH: ਪੰਜਾਬ ਨੇ ਜਿੱਤਿਆ Toss; ਪੜ੍ਹੋ ਕੀ ਲਿਆ ਫੈਸਲਾ
– ਦੋਵਾਂ ਟੀਮਾਂ ਦੀ ਪਲੇਇੰਗ XI ‘ਚ ਹੋਏ ਵੱਡੇ ਬਦਲਾਅ
ਚੰਡੀਗੜ੍ਹ, 11 ਅਪ੍ਰੈਲ (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 17ਵਾਂ ਲੀਗ ਮੁਕਾਬਲਾ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਖੇਡਿਆ ਜਾ ਰਿਹਾ ਹੈ।
ਇਸ ਮੈਚ ਵਿੱਚ ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰ ਰਹੀ ਹੈ। ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਕਿਹਾ ਇਹ ਦਿਨ ਦਾ ਮੈਚ ਹੈ, ਇਸ ਲਈ ਟੀਮ ਪਹਿਲਾਂ ਵਿਕਟ ਦੇ ਮਿਜ਼ਾਜ ਨੂੰ ਸਮਝਣਾ ਚਾਹੁੰਦੀ ਹੈ। ਅਈਅਰ ਨੇ ਕਿਹਾ ਕਿ ਖਿਡਾਰੀਆਂ ਨੂੰ ਇੱਕ-ਦੂਜੇ ਅਤੇ ਖ਼ਾਸ ਕਰਕੇ ਨੌਜਵਾਨ ਖਿਡਾਰੀਆਂ ‘ਤੇ ਭਰੋਸਾ ਰੱਖਣਾ ਹੋਵੇਗਾ। ਟੀਮ ਵਿੱਚ ਜ਼ਿਆਦਾ ਬਦਲਾਅ ਨਹੀਂ ਕੀਤਾ ਗਿਆ ਹੈ। ਸਿਰਫ਼ ਪ੍ਰਿਆਂਸ਼ ਆਰਿਆ ਨੂੰ ਨੇਹਲ ਵਢੇਰਾ ਦੀ ਜਗ੍ਹਾ ਸ਼ਾਮਲ ਕੀਤਾ ਗਿਆ ਹੈ।
ਸਨਰਾਈਜ਼ਰਜ਼ ਹੈਦਰਾਬਾਦ ਨੇ ਆਪਣੀ ਪਲੇਇੰਗ XI ਵਿੱਚ ਦੋ ਬਦਲਾਅ ਕੀਤੇ ਹਨ। ਸਲੀਲ ਨੂੰ ਲਿਅਮ ਲਿਵਿੰਗਸਟਨ ਦੀ ਜਗ੍ਹਾ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਪ੍ਰਫੁੱਲ ਹਿੰਗੇ ਇਸ ਮੁਕਾਬਲੇ ਰਾਹੀਂ ਆਪਣਾ ਪਹਿਲਾ ਮੈਚ ਖੇਡ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























