Punjab ਮੁੱਖ ਮੰਤਰੀ ਭਗਵੰਤ ਮਾਨ ਨੇ ਆਸ਼ਾ ਭੋਂਸਲੇ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਦੁੱਖ
– ਕਿਹਾ- “ਸੰਗੀਤ ਦੇ ਖੇਤਰ ਵਿੱਚ ਇੱਕ ਸੁਨਹਿਰੀ ਯੁੱਗ ਦਾ ਹੋਇਆ ਅੰਤ”
ਚੰਡੀਗੜ੍ਹ, 12 ਅਪ੍ਰੈਲ (ਵਿਸ਼ਵ ਵਾਰਤਾ) – ਦਿੱਗਜ ਗਾਇਕਾ ਆਸ਼ਾ ਭੋਸਲੇ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਅੱਜ ਯਾਨੀ ਕਿ ਐਤਵਾਰ ਨੂੰ ਦੁਪਹਿਰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਨੂੰ ਸ਼ਨੀਵਾਰ ਸ਼ਾਮ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਆਸ਼ਾ ਭੋਸਲੇ ਦੇ ਦਿਹਾਂਤ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ। ਰਾਜਨੀਤਿਕ ਜਗਤ ਦੀਆਂ ਦਿੱਗਜ ਹਸਤੀਆਂ ਨੇ ਵੀ ਆਸ਼ਾ ਭੋਸਲੇ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਸ਼ਾ ਭੋਸਲੇ ਅਕਾਲ ਚਲਾਣੇ ‘ਤੇ ਦੁੱਖ ਜਤਾਉਂਦਿਆਂ ਕਿਹਾ ਕਿ “ਪ੍ਰਸਿੱਧ ਗਾਇਕਾ ਅਤੇ ‘ਪਦਮ ਵਿਭੂਸ਼ਣ’ ਨਾਲ ਸਨਮਾਨਿਤ ਆਸ਼ਾ ਭੋਸਲੇ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਗਹਿਰਾ ਦੁੱਖ ਹੋਇਆ।ਉਨ੍ਹਾਂ ਦੇ ਜਾਣ ਨਾਲ ਸੰਗੀਤ ਦੇ ਖੇਤਰ ਵਿੱਚ ਇੱਕ ਸੁਨਹਿਰੀ ਯੁੱਗ ਦਾ ਅੰਤ ਹੋ ਗਿਆ ਹੈ। ਇਹ ਇੱਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਭਾਰਤੀ ਸੰਗੀਤ ਜਗਤ ਵਿੱਚ ਉਨ੍ਹਾਂ ਵੱਲੋਂ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਅਤੇ ਉਨ੍ਹਾਂ ਦੇ ਲੱਖਾਂ ਚਾਹੁਣ ਵਾਲਿਆਂ ਨਾਲ ਮੇਰੀਆਂ ਡੂੰਘੀਆਂ ਹਮਦਰਦੀਆਂ ਹਨ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਹੋਈ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























