• Latest
  • Trending
ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

16 minutes ago
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

52 minutes ago
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

1 hour ago
ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

1 hour ago
ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

2 hours ago
20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

2 hours ago
ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

2 hours ago
ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

2 hours ago
ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

2 hours ago
ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

2 hours ago
ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

2 hours ago
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

3 hours ago
Hindi News
English News
Tuesday, June 9, 2026
No Result
View All Result
43 °c
Chandigarh
38 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੱਠਵੀਂ ਜਮਾਤ ਦੇ ਮੋਹਰੀ 20 ਵਿਦਿਆਰਥੀਆਂ ਨੂੰ ਬਿਨਾਂ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 12, 2026
in ਖਬਰਾਂ, ਪੰਜਾਬ
ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਅੱਠਵੀਂ ਜਮਾਤ ਦੇ ਮੋਹਰੀ 20 ਵਿਦਿਆਰਥੀਆਂ ਨੂੰ ਬਿਨਾਂ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅੱਠਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕੀਤੀ, ਅੱਵਲ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ
  • ਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ ਜ਼ੋਰ ਦੇਣ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਸਹੀ ਰੋਲ ਮਾਡਲ ਚੁਣੋ, ਨਿਮਰ ਰਹੋ, ਸਖ਼ਤ ਮਿਹਨਤ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਰੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ
  • ਸਰਕਾਰੀ ਸਕੂਲਾਂ ਵਿੱਚ ਬਦਲਾਅ ਦੇ ਨਾਲ ਸਿੱਖਿਆ ਵਿੱਚ ਕੌਮੀ ਰੋਲ ਮਾਡਲ ਵਜੋਂ ਉੱਭਰਿਆ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 12 ਅਪ੍ਰੈਲ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਜ਼ਮੀਨੀ ਪੱਧਰ ‘ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ। ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਸਥਾਨ ‘ਤੇ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਵਲ ਰਹੇ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ, ਜਿਸ ਨਾਲ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ।

ਮੁੱਖ ਮੰਤਰੀ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ, ਸਖ਼ਤ ਮਿਹਨਤ ਕਰਨ ਅਤੇ ਸਹੀ ਰੋਲ ਮਾਡਲ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਦਲੇ ਹੋਏ ਸਰਕਾਰੀ ਸਕੂਲ ਹੁਣ ਸਿੱਖਿਆ ਵਿੱਚ ਕੌਮੀ ਮਾਪਦੰਡ ਵਜੋਂ ਉੱਭਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੁਆਰਾ ਦਿਖਾਇਆ ਗਿਆ ਵਿਸ਼ਵਾਸ, ਅਨੁਸ਼ਾਸਨ ਅਤੇ ਦ੍ਰਿੜ੍ਹਤਾ ਸਿੱਖਿਆ ਵਿੱਚ ਨਿਰੰਤਰ ਨਿਵੇਸ਼ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਧੁਨਿਕ ਸਕੂਲਾਂ, ਗੁਣਵੱਤਾਪੂਰਨ ਸਿੱਖਿਆ ਅਤੇ ਸਹੀ ਮਾਹੌਲ ਰਾਹੀਂ ਹਰੇਕ ਬੱਚੇ ਦੀਆਂ ਇੱਛਾਵਾਂ ਨੂੰ ਉਡਾਣ ਦੇਣ ਲਈ ਵਚਨਬੱਧ ਹੈ।

ਵਿਦਿਆਰਥੀਆਂ ਨਾਲ ਗੱਲਬਾਤ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੂਰੇ ਸੂਬੇ ਵਿੱਚੋਂ ਅੱਵਲ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਚੰਡੀਗੜ੍ਹ ਵਿੱਚ ਸਨਮਾਨਿਤ ਕੀਤਾ ਗਿਆ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਤਹਿ-ਦਿਲੋਂ ਵਧਾਈਆਂ ਦਿੱਤੀਆਂ ਗਈਆਂ।”

ਮੁੱਖ ਮੰਤਰੀ ਨੇ ਕਿਹਾ, “ਇਸ ਸਾਲ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਇੱਟਾਂ ਦੇ ਭੱਠੇ ‘ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਪ੍ਰਾਪਤ ਕੀਤਾ ਹੈ, ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਟਾਈਲਾਂ ਦੀ ਦੁਕਾਨ ਦੇ ਮਾਲਕ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਪ੍ਰਾਪਤ ਕੀਤਾ ਹੈ। ਇਹ ਨਤੀਜੇ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਆਮ ਪਰਿਵਾਰਾਂ ਦੇ ਬੱਚੇ ਹੁਣ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਇਨ੍ਹਾਂ ਬੱਚਿਆਂ ਦੇ ਆਤਮ-ਵਿਸ਼ਵਾਸ, ਸਖ਼ਤ ਮਿਹਨਤ ਅਤੇ ਸਮਰਪਣ ਨੂੰ ਦੇਖ ਕੇ ਸਾਨੂੰ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ।”

ਪੋਸਟ ਦੇ ਅੰਤ ਵਿੱਚ ਕਿਹਾ ਗਿਆ ਹੈ “ਸਾਡੀ ਸਰਕਾਰ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਤੱਕ ਪਹੁੰਚਣ ਵਿੱਚ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਗੁਣਵੱਤਾ ਭਰਪੂਰ ਸਿੱਖਿਆ, ਆਧੁਨਿਕ ਸਕੂਲ ਅਤੇ ਪ੍ਰੇਰਨਾਦਾਇਕ ਵਾਤਾਵਰਣ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹਾਂ।”

ਅੱਵਲ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ ਕੁੜੀਆਂ ਨੇ ਚੋਟੀ ਦੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿੱਚ ਦਬਦਬਾ ਬਣਾਇਆ ਹੈ, ਇਹ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਦਾ ਸ਼ਕਤੀਸ਼ਾਲੀ ਪ੍ਰਮਾਣ ਕਿਹਾ। ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਇਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰਵੇਸ਼ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਪਹਿਲੀ ਵਾਰ ਕੁੜੀਆਂ ਨੇ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ ਹਨ, ਜਿਸ ਵਿੱਚ ਸਿਰਫ਼ ਇੱਕ ਲੜਕਾ 20ਵੇਂ ਰੈਂਕ ‘ਤੇ ਹੈ। ਪਹਿਲੀਆਂ ਸਾਰੀਆਂ 19 ਪੁਜੀਸ਼ਨਾਂ ਪ੍ਰਾਪਤ ਕਰ ਕੇ ਕੁੜੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ।”

ਵਿਦਿਆਰਥੀਆਂ ਦੀ ਯੋਗਤਾ ਅਤੇ ਸਮਰੱਥਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਕੁੱਲ 2.62 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਚੋਟੀ ਦੇ 20 ਵਿਦਿਆਰਥੀ ਪਹਿਲਾਂ ਹੀ ਆਪਣੀ ਯੋਗਤਾ ਸਾਬਤ ਕਰ ਚੁੱਕੇ ਹਨ। ਮੋਹਰੀ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੀ ਯੋਗਤਾ ਸਾਬਤ ਕੀਤੀ ਹੈ ਅਤੇ ਇਸ ਲਈ ਉਨ੍ਹਾਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਮੈਰਿਟ ਦੇ ਆਧਾਰ ‘ਤੇ ਸਕੂਲ ਆਫ਼ ਐਮੀਨੈਂਸ ਵਿੱਚ ਵਿਸ਼ੇਸ਼ ਕੋਟੇ ਤਹਿਤ ਦਾਖਲਾ ਦਿੱਤਾ ਜਾਵੇਗਾ।”

ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ, “ਇਹ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦਾ ਪਲ ਹੈ। ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਉਨਾ ਹੀ ਸ਼ਲਾਘਾਯੋਗ ਹੈ। ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਭਰ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਇੱਥੇ ਇਕੱਠੇ ਹੋਏ ਹਨ।”

ਮੋਹਰੀ ਵਿਦਿਆਰਥੀਆਂ ਦੇ ਸਨਮਾਨ ਨੂੰ ਮਾਣ ਵਾਲੀ ਗੱਲ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਜਿਹੇ ਨੌਜਵਾਨਾਂ ਦਾ ਸਨਮਾਨ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਵਿਦਿਆਰਥੀਆਂ ਵਿੱਚ ਵਿਸ਼ਵਾਸ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਉਹ ਕੱਲ੍ਹ ਦੇ ਆਗੂ ਹਨ। ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਤੁਹਾਨੂੰ ਆਪਣੇ ਮਨਪਸੰਦ ਖੇਤਰਾਂ ਵਿੱਚ ਰੋਲ ਮਾਡਲਾਂ ਨੂੰ ਧਿਆਨ ਨਾਲ ਚੁਣਨਾ ਚਾਹੀਦਾ ਹੈ।”

ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸਮਾਜਿਕ-ਆਰਥਿਕ ਪਾੜੇ ਨੂੰ ਪੂਰਾ ਕਰਨ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲਣ ਵਿੱਚ ਮਦਦ ਮਿਲੀ ਹੈ।”

ਸਿੱਖਿਆ ਨੂੰ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਰੋਲ ਮਾਡਲ ਵਜੋਂ ਉਭਰਿਆ ਹੈ। ਪੰਜਾਬੀ ਹਮੇਸ਼ਾ ਮੋਹਰੀ ਰਹੇ ਹਨ ਅਤੇ ਹਰ ਖੇਤਰ ਵਿੱਚ ਅੱਗੇ ਹਨ।”

ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਮੋਹਰੀ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਤਮੰਨਾ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਮਿਡਲ ਸਕੂਲ, ਅੜਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 598 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸ਼ਨਦੀਪ ਕੌਰ ਨੇ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਇਹ ਤਿੰਨੋਂ ਵਿਦਿਆਰਥੀ ਸੂਬਾਈ ਅਤੇ ਕੌਮੀ ਪੱਧਰ ਦੇ ਅਥਲੀਟ ਵੀ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਇੱਛਾਵਾਂ ਸਾਂਝੀਆਂ ਕੀਤੀਆਂ ਅਤੇ ਨਿੱਜੀ ਤੌਰ ‘ਤੇ ਸਨਮਾਨਿਤ ਹੋਣ ‘ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਹ ਆਮ ਪਿਛੋਕੜ ਤੋਂ ਆਉਂਦੇ ਹਨ ਅਤੇ ਸਖ਼ਤ ਮਿਹਨਤ, ਸਮਰਪਣ ਤੇ ਸਰਕਾਰ ਦੇ ਸਹਿਯੋਗ ਰਾਹੀਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦ੍ਰਿੜ੍ਹ ਹਨ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSBreaking news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

by Navjot
June 9, 2026
0

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ...

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

by Ankit
June 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ...

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

by Ankit
June 9, 2026
0

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ...

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

by Navjot
June 9, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ 'ਸੁਵਿਧਾ ਕੇਂਦਰ' ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ     ਚੰਡੀਗੜ੍ਹ, 9 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

by Navjot
June 9, 2026
0

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ...

Most Popular

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

by Ranjit Singh
3 days ago
0

Punjab Weather: ਕਈ ਜ਼ਿਲ੍ਹਿਆਂ 'ਚ ਮੀਂਹ ਲਈ ਅੱਜ ਵੀ ਅਲਰਟ ਜਾਰੀ - ਪੰਜਾਬ 'ਚ ਇਸੀ ਮਹੀਨੇ ਮੌਨਸੂਨ ਦੀ ਹੋਵੇਗੀ ਐਂਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 