Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੇਖਣ ਪਹੁੰਚਣਗੇ ਗਿਆਨੀ ਰਘਵੀਰ ਸਿੰਘ
ਚੰਡੀਗੜ੍ਹ, 13 ਅਪ੍ਰੈਲ 2026 – ਵਿਸਾਖੀ ਦੇ ਮੌਕੇ ‘ਤੇ ਅੱਜ (13 ਅਪ੍ਰੈਲ ਨੂੰ) ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਸੈਸ਼ਨ ਦੀ ਕਾਰਵਾਈ ਦੇਖਣ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਪਹੁੰਚਣਗੇ।
ਜ਼ਿਕਰਯੋਗ ਹੈ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਬਿੱਲ ਪਾਸ ਕੀਤਾ ਜਾਵੇਗਾ। ਵਿਧਾਨ ਸਭਾ ਦਾ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਬਿੱਲ ਨੂੰ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਦਾ ਨਾਮ ਦਿੱਤਾ ਗਿਆ ਹੈ। ਬਿੱਲ ਪਾਸ ਹੋਣ ਤੋਂ ਬਾਅਦ, ਇਸਨੂੰ ਰਾਜਪਾਲ ਕੋਲ ਭੇਜਿਆ ਜਾਵੇਗਾ। ਜੇਕਰ ਇਸਨੂੰ ਲਾਗੂ ਕੀਤਾ ਜਾਂਦਾ ਹੈ, ਤਾਂ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਵੱਧ ਤੋਂ ਵੱਧ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























