Punjab ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
– ਵਿਧਾਨ ਸਭਾ ਦੀ ਕਾਰਵਾਈ 11:30 ਵਜੇ ਤੱਕ ਮੁਲਤਵੀ
– ਵ੍ਰਿੰਦਾਵਨ ਕਿਸ਼ਤੀ ਹਾਦਸੇ ਦੇ ਸ਼ਰਧਾਲੂਆਂ ਨੂੰ ਦਿੱਤੀ ਸ਼ਰਧਾਂਜਲੀ
– ਸਾਬਕਾ ਮੰਤਰੀ ਲਾਲ ਸਿੰਘ ਅਤੇ ਆਸ਼ਾ ਭੋਂਸਲੇ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
ਚੰਡੀਗੜ੍ਹ, 13 ਅਪ੍ਰੈਲ 2026 – ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਪੰਜਾਬ ਵਿਧਾਨ ਸਭਾ ਨੇ ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਜਾਨ ਗਵਾਉਣ ਵਾਲੇ, ਕਾਂਗੜਾ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਅਤੇ ਸਾਬਕਾ ਮੰਤਰੀ ਲਾਲ ਸਿੰਘ ਅਤੇ ਆਸ਼ਾ ਭੋਂਸਲੇ ਨੂੰ ਸ਼ਰਧਾਂਜਲੀ ਭੇਟ ਕੀਤੀ। ਇੱਕ ਸ਼ੋਕ ਪ੍ਰਸਤਾਵ ਵੀ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 11:30 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਥੋੜ੍ਹੀ ਦੇਰ ਬਾਅਦ ਹੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਵੇਗੀ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਬਿੱਲ ਪਾਸ ਕੀਤਾ ਜਾਵੇਗਾ। ਇਸ ਬਿੱਲ ਨੂੰ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਦਾ ਨਾਮ ਦਿੱਤਾ ਗਿਆ ਹੈ। ਬਿੱਲ ਪਾਸ ਹੋਣ ਤੋਂ ਬਾਅਦ, ਇਸਨੂੰ ਰਾਜਪਾਲ ਕੋਲ ਭੇਜਿਆ ਜਾਵੇਗਾ। ਜੇਕਰ ਇਸਨੂੰ ਲਾਗੂ ਕੀਤਾ ਜਾਂਦਾ ਹੈ, ਤਾਂ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਵੱਧ ਤੋਂ ਵੱਧ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















