Punjab ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: CM ਮਾਨ ਨੇ ਸਤਿਕਾਰ ਸੋਧ ਬਿੱਲ (2026) ਕੀਤਾ ਪੇਸ਼
ਚੰਡੀਗੜ੍ਹ, 13 ਅਪ੍ਰੈਲ 2026 – ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੇ ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਜਾਨ ਗਵਾਉਣ ਵਾਲੇ, ਕਾਂਗੜਾ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਅਤੇ ਸਾਬਕਾ ਮੰਤਰੀ ਲਾਲ ਸਿੰਘ ਅਤੇ ਆਸ਼ਾ ਭੋਂਸਲੇ ਨੂੰ ਸ਼ਰਧਾਂਜਲੀ ਭੇਟ ਕੀਤੀ। ਇੱਕ ਸ਼ੋਕ ਪ੍ਰਸਤਾਵ ਵੀ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 11:30 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਜਦੋਂ 11:30 ਵਜੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਤਿਕਾਰ ਸੋਧ ਬਿੱਲ (2026) ਪੇਸ਼ ਕੀਤਾ ਗਿਆ। ਇਸ ਬਿੱਲ ਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਦਾ ਨਾਮ ਦਿੱਤਾ ਗਿਆ ਹੈ। ਬਿੱਲ ਪਾਸ ਹੋਣ ਤੋਂ ਬਾਅਦ, ਇਸਨੂੰ ਰਾਜਪਾਲ ਕੋਲ ਭੇਜਿਆ ਜਾਵੇਗਾ। ਜੇਕਰ ਇਸਨੂੰ ਲਾਗੂ ਕੀਤਾ ਜਾਂਦਾ ਹੈ, ਤਾਂ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਵੱਧ ਤੋਂ ਵੱਧ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























