Accident :ਭਿਆਨਕ ਸੜਕ ਹਾਦਸਾ! ਸੀਮਿੰਟ ਮਿਕਸਰ ਨਾਲ ਟਕਰਾਈ ਵੈਨ
– 11 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਮਹਾਰਾਸ਼ਟਰ , 13 ਅਪ੍ਰੈਲ (ਵਿਸ਼ਵ ਵਾਰਤਾ) – ਮਹਾਰਾਸ਼ਟਰ ਵਿੱਚ ਸੋਮਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ‘ਚ ਕਈ ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਠਾਣੇ ਜ਼ਿਲ੍ਹੇ ਵਿੱਚ ਇੱਕ ਪੁਲ ‘ਤੇ ਸੀਮਿੰਟ ਮਿਕਸਰ ਨਾਲ ਇੱਕ ਵਾਹਨ ਦੀ ਟੱਕਰ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਪੁਲਿਸ ਨੇ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਪੁਲਿਸ ਦੇ ਮੁਤਾਬਕ ਹਾਦਸਾ ਸਵੇਰੇ ਕਰੀਬ 10:45 ਵਜੇ ਮੁਰਬਾਡ ਦੇ ਗੋਵਿਲੀ ਪਿੰਡ ਸਥਿਤ ਰੈਤਾ ਬ੍ਰਿਜ ‘ਤੇ ਵਾਪਰਿਆ। ਕਲਿਆਣ ਤੋਂ ਮੁਰਬਾਡ ਜਾ ਰਹੀ ਵੈਨ ਦੀ ਸਾਹਮਣੇ ਤੋਂ ਆ ਰਹੇ ਸੀਮਿੰਟ ਮਿਕਸਰ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ 8 ਪੁਰਸ਼ ਅਤੇ 3 ਮਹਿਲਾਵਾਂ ਸਣੇ ਵੈਨ ਵਿੱਚ ਸਵਾਰ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹੁਣ ਤੱਕ 6 ਮ੍ਰਿਤਕਾਂ ਦੀ ਪਛਾਣ ਹੋ ਚੁੱਕੀ ਹੈ, ਜਦਕਿ ਬਾਕੀਆਂ ਦੀ ਪਛਾਣ ਜਾਰੀ ਹੈ।
ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ, ਬਚਾਅ ਦਲ ਅਤੇ ਮੈਡੀਕਲ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਵੱਲੋਂ ਦੁਰਘਟਨਾ ਵਾਲੀ ਥਾਂ ‘ਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਹਾਦਸੇ ਤੋਂ ਬਾਅਦ ਪੁਲ ‘ਤੇ ਟ੍ਰੈਫਿਕ ਜਾਮ ਹੋ ਗਿਆ ਸੀ। ਪੁਲਿਸ ਉਸ ਨੂੰ ਵੀ ਖੁਲ੍ਹਵਾਉਣ ਦੀ ਕੋਸ਼ਿਸ਼ ਵਿੱਚ ਜੁਟੀ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























