America ਵੱਲੋਂ ਹੋਰਮੁਜ਼ ਸਟ੍ਰੇਟ ‘ਚ ਸਮੁੰਦਰੀ ਨਾਕਾਬੰਦੀ ਸ਼ੁਰੂ
– ਟਰੰਪ ਨੇ ਈਰਾਨੀ ਜਹਾਜ਼ਾਂ ਨੂੰ ਤਬਾਹ ਕਰਨ ਦੀ ਦਿੱਤੀ ਧਮਕੀ
ਅਮਰੀਕਾ, 13 ਅਪ੍ਰੈਲ 2026 (ਵਿਸ਼ਵ ਵਾਰਤਾ) – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਹੋਰਮੁਜ਼ ਸਟ੍ਰੇਟ ਵਿੱਚ ਸਮੁੰਦਰੀ ਨਾਕਾਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਫੈਸਲਾ ਅੱਜ ਸ਼ਾਮ 7:30 ਵਜੇ (ਅਮਰੀਕੀ ਸਮੇਂ ਅਨੁਸਾਰ ਸਵੇਰੇ 10 ਵਜੇ) ਤੋਂ ਲਾਗੂ ਹੋ ਗਿਆ ਹੈ।
ਟਰੰਪ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਈਰਾਨੀ ਜਹਾਜ਼ ਅਮਰੀਕੀ ਨਾਕਾਬੰਦੀ ਦੇ ਨੇੜੇ ਆਉਂਦਾ ਹੈ, ਤਾਂ ਉਸ ਨੂੰ ਤੁਰੰਤ ਖ਼ਤਮ ਕਰ ਦਿੱਤਾ ਜਾਵੇਗਾ। ਇਸ ਦੇ ਲਈ ਉਹੀ ਤਰੀਕਾ ਵਰਤਿਆ ਜਾਵੇਗਾ, ਜਿਸ ਨਾਲ ਸਮੁੰਦਰ ਵਿੱਚ ਡਰੱਗ ਤਸਕਰਾਂ ਦੇ ਜਹਾਜ਼ ਰੋਕੇ ਜਾਂਦੇ ਹਨ, ਯਾਨੀ ਤੇਜ਼ੀ ਅਤੇ ਸਖ਼ਤੀ ਨਾਲ। ਇਸ ਤੋਂ ਇਲਾਵਾ ਇਸ ਫੈਸਲੇ ਦੇ ਤਹਿਤ ਜੋ ਵੀ ਜਹਾਜ਼ ਹੋਰਮੁਜ਼ ਤੋਂ ਗੁਜ਼ਰਨ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਰੋਕ ਕੇ ਉਸ ਦੀ ਜਾਂਚ ਕੀਤੀ ਜਾਵੇਗੀ। ਖਾਸ ਤੌਰ ‘ਤੇ ਉਨ੍ਹਾਂ ਜਹਾਜ਼ਾਂ ‘ਤੇ ਨਜ਼ਰ ਰੱਖੀ ਜਾਵੇਗੀ, ਜਿਨ੍ਹਾਂ ਨੇ ਈਰਾਨ ਨੂੰ ਟੋਲ ਦਿੱਤਾ ਹੈ।
ਦੂਜੇ ਪਾਸੇ ਈਰਾਨ ਦੀ ਸੈਨਾ ਅਤੇ ਰਿਵੋਲਿਊਸ਼ਨਰੀ ਗਾਰਡ ਨੇ ਇਸ ਨਾਕਾਬੰਦੀ ਨੂੰ ਅੰਤਰਰਾਸ਼ਟਰੀ ਜਲ ਖੇਤਰ ਵਿੱਚ ਗੈਰ-ਕਾਨੂੰਨੀ ਦੱਸਿਆ ਹੈ। ਉਨ੍ਹਾਂ ਨੇ ਇਸ ਨੂੰ “ਸਮੁੰਦਰੀ ਡਕੈਤੀ” ਕਰਾਰ ਦਿੱਤਾ ਅਤੇ ਚੇਤਾਵਨੀ ਦਿੱਤੀ ਕਿ ਹੋਰਮੁਜ਼ ਦੇ ਨੇੜੇ ਆਉਣ ਵਾਲੇ ਕਿਸੇ ਵੀ ਜੰਗੀ ਜਹਾਜ਼ ਨੂੰ ਜੰਗਬੰਦੀ ਦੀ ਉਲੰਘਣਾ ਮੰਨਿਆ ਜਾਵੇਗਾ। ਇਸ ਨਾਲ ਸਥਿਤੀ ਹੋਰ ਵੀ ਗੰਭੀਰ ਹੋ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























