Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ 2026 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























