ਨਵੀਂ ਦਿੱਲੀ, 17 ਅਪ੍ਰੈਲ – ਭਾਰਤੀ ਜਨਤਾ ਪਾਰਟੀ ਨੇ ਅੱਜ ਮੱਧ ਪ੍ਰਦੇਸ਼ ਦੇ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਭੋਪਾਲ ਤੋਂ ਟਿਕਟ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਕੇ.ਪੀ. ਯਾਦਵ ਨੂੰ ਗੁਨਾ, ਰਾਜ ਬਹਾਦਰ ਸਿੰਘ ਨੂੰ ਸਾਗਰ ਤੇ ਰਮਾਕਾਂਤ ਭਾਰਗਵ ਨੂੰ ਵਿਦੀਸ਼ਾ ਤੋਂ ਟਿਕਟ ਦਿੱਤੀ ਗਈ ਹੈ।