Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ
– ਇੱਕ ਤੋਂ ਬਾਅਦ ਇੱਕ ਕਈ ਸਿਲੰਡਰ ਬਲਾਸਟ!
– ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਗਾਜ਼ੀਆਬਾਦ ਦੇ ਇੰਦਰਾਪੁਰਮ ਥਾਣਾ ਖੇਤਰ ਵਿੱਚ ਸਥਿਤ ਕਨਵਾਨੀ ਪਿੰਡ ਵਿੱਚ ਵੀਰਵਾਰ ਦੁਪਹਿਰ ਸੈਂਕੜੇ ਝੁੱਗੀਆਂ ਨੂੰ ਅਚਾਨਕ ਲੱਗੀ ਭਿਆਨਕ ਅੱਗ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ। ਦੁਪਹਿਰ ਕਰੀਬ 12 ਵਜੇ ਸ਼ੁਰੂ ਹੋਈ ਇਸ ਅੱਗ ਨੇ ਦੇਖਦੇ ਹੀ ਦੇਖਦੇ ਵੱਡੀ ਗਿਣਤੀ ਵਿੱਚ ਝੁੱਗੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਦੂਰ-ਦੂਰ ਤੱਕ ਧੂੰਆਂ ਅਤੇ ਲਪਟਾਂ ਦਿਖਾਈ ਦੇ ਰਹੀਆਂ ਸਨ, ਜਿਸ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ।
ਇਸ ਕਾਰਨ ਮੌਕੇ ‘ਤੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ।ਫਿਲਹਾਲ, ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਹਨ। ਪ੍ਰਸ਼ਾਸਨ ਨੇ ਨੋਇਡਾ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਹਨ। ਅੱਗ ਇੰਦਰਾਪੁਰਮ ਥਾਣਾ ਖੇਤਰ ਦੇ ਕਨਵਾਨੀ ਪਿੰਡ ਵਿੱਚ ਲੱਗੀ ਹੈ। ਇਸ ਘਟਨਾ ਵਿੱਚ ਫਿਲਹਾਲ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਡੀਐਮ ਰਵਿੰਦਰ ਕੁਮਾਰ ਨੇ ਦੱਸਿਆ ਕਿ ਇਲਾਕੇ ਵਿੱਚ ਕਬਾੜ ਦਾ ਕੰਮ ਹੁੰਦਾ ਸੀ। ਇਹੀ ਕੰਮ ਕਰਨ ਵਾਲੇ ਲੋਕ ਝੁੱਗੀਆਂ ਬਣਾ ਕੇ ਰਹਿੰਦੇ ਹਨ। ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਐਂਬੂਲੈਂਸਾਂ ਮੌਕੇ ‘ਤੇ ਮੌਜੂਦ ਹਨ। ਨੇੜਲੇ ਹਸਪਤਾਲਾਂ ਨੂੰ ਵੀ ਅਲਰਟ ਮੋਡ ‘ਤੇ ਰੱਖਿਆ ਗਿਆ ਹੈ। ਅੱਗ ਲੱਗਦੇ ਹੀ ਝੁੱਗੀਆਂ ਵਿੱਚ ਰੱਖੇ ਰਸੋਈ ਗੈਸ ਸਿਲੰਡਰ ਇੱਕ-ਇੱਕ ਕਰਕੇ ਫਟਣ ਲੱਗੇ, ਜਿਸ ਕਾਰਨ ਅੱਗ ਦੇਖਦੇ ਹੀ ਦੇਖਦੇ ਹੋਰ ਭਿਆਨਕ ਹੋ ਗਈ।
ਧਮਾਕਿਆਂ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਕਰੀਬ 10 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਮੌਕੇ ‘ਤੇ ਪਹੁੰਚੀ ਕਈ ਥਾਣਿਆਂ ਦੀ ਫੋਰਸ ਨੇ ਝੁੱਗੀਆਂ ਵਿੱਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਅੱਗ ਲੱਗਣ ਦੇ ਕਾਰਨਾਂ ਦੀ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















