• Latest
  • Trending
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

7 months ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

28 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

53 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

1 hour ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਉਕਤ ਮਾਡਿਊਲ ਦੇ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ 'ਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਵੀ ਸਬੰਧ ਸਾਹਮਣੇ ਆਏ: ਡੀਜੀਪੀ ਗੌਰਵ ਯਾਦਵ

April 16, 2026
in ਖਬਰਾਂ, ਪੰਜਾਬ
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

-ਉਕਤ ਮਾਡਿਊਲ ਦੇ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ ‘ਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਵੀ ਸਬੰਧ ਸਾਹਮਣੇ ਆਏ: ਡੀਜੀਪੀ ਗੌਰਵ ਯਾਦਵ

-ਗ੍ਰਿਫ਼ਤਾਰ ਮੁਲਜ਼ਮ ਐਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਆਪਣੇ ਵਿਦੇਸ਼ੀ ਹੈਂਡਲਰ ਨਾਲ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86 ਹੈਂਡ ਗ੍ਰਨੇਡ ਅਤੇ ਗੋਲੀ ਸਿੱਕੇ ਸਮੇਤ ਦੋ ਵਿਦੇਸ਼ੀ ਪਿਸਤੌਲ ਬਰਾਮਦ ਹੋਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸਾਗਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਗੱਲੂਵਾਲ ਦਾ ਰਹਿਣ ਵਾਲਾ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਐਸਐਸਓਸੀ ਮੋਹਾਲੀ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ ‘ਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਉਸ ਦੇ ਸਬੰਧ ਹਨ। ਉਨ੍ਹਾਂ ਕਿਹਾ ਕਿ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਗ੍ਰਿਫ਼ਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।

ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਇੱਕ ਖੇਪ ਪਾਕਿਸਤਾਨ ਤੋਂ ਭੇਜੀ ਗਈ ਹੈ, ਜਿਸਨੂੰ ਮਾਡਿਊਲ ਦੇ ਭਾਰਤ ਵਿਚਲੇ ਸਥਾਨਕ ਕਾਰਕੁਨਾਂ, ਜੋ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਹੇ ਹਨ, ਨੇ ਸਫ਼ਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੇ ਚਲਦਿਆਂ ਮੁਲਜ਼ਮ ਸਾਗਰ ਸਿੰਘ ਨੂੰ ਅੰਮ੍ਰਿਤਸਰ ਦੇ ਖਾਸਾ-ਰਾਮ ਤੀਰਥ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸ਼ੁਰੂ ਵਿੱਚ ਜਨਵਰੀ 2026 ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਉਕਤ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਦੋਂ ਤੋਂ ਉਸਨੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖੇਪ ਪ੍ਰਾਪਤ ਕਰਕੇ ਉਸਨੂੰ ਨਿਰਧਾਰਤ ਥਾਂ ‘ਤੇ ਪਹੁੰਚਾਇਆ, ਜਿਸ ਲਈ ਉਸਨੂੰ ਪ੍ਰਤੀ ਖੇਪ ਬਦਲੇ ਪੈਸੇ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਸਦੇ ਹੈਂਡਲਰ ਨੇ ਪੈਸੇ ਦੇ ਲਾਲਾਚ ਬਦਲੇ ਉਸਨੂੰ ਇਹ ਕੰਮ ਕਰਨ ਲਈ ਰਾਜ਼ੀ ਕੀਤਾ।

ਉਨ੍ਹਾਂ ਕਿਹਾ ਕਿ ਫਰਵਰੀ 2026 ਵਿੱਚ ਮੁਲਜ਼ਮ ਸਾਗਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਖੇਪ ਨਾਲ ਗ੍ਰਿਫ਼ਤਾਰ ਕੀਤਾ ਸੀ ਅਤੇ ਮਾਰਚ 2026 ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਸਨੇ ਏਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਆਪਣੇ ਹੈਂਡਲਰ ਨਾਲ ਮੁੜ ਸੰਪਰਕ ਕਾਇਮ ਕੀਤਾ ਅਤੇ ਉਸ ਦੇ ਨਿਰਦੇਸ਼ਾਂ ‘ਤੇ ਮੁੜ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4, ਅਸਲਾ ਐਕਟ ਦੀ ਧਾਰਾ 25 (1) (ਡੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਐਫਆਈਆਰ ਨੰਬਰ 22 ਮਿਤੀ 15.04.2026 ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

by Jaspreet Kaur
2 weeks ago
0

ਸਿਖਲਾਈ ਦੌਰਾਨ ਹਵਾ 'ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼ - 4 ਪਾਇਲਟਾਂ ਦੀ ਮੌਤ ਨਵੀ ਦਿੱਲੀ, 24 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 