• Latest
  • Trending
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

2 months ago
Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

14 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

27 minutes ago
Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

32 minutes ago
Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

42 minutes ago
Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

47 minutes ago
PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

1 hour ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

11 hours ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

12 hours ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

12 hours ago
Hindi News
English News
Tuesday, June 9, 2026
No Result
View All Result
37 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਅਧਿਕਾਰੀਆਂ ਨੂੰ ਵਿਭਾਗੀ ਪੱਧਰ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਸਖ਼ਤ ਨਿਰਦੇਸ਼ ਜਾਰੀ: ਹਰਪਾਲ ਸਿੰਘ ਚੀਮਾ

April 16, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਅਧਿਕਾਰੀਆਂ ਨੂੰ ਵਿਭਾਗੀ ਪੱਧਰ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਸਖ਼ਤ ਨਿਰਦੇਸ਼ ਜਾਰੀ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ

ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ):- ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਪਈਆਂ ਮੰਗਾਂ ਦੇ ਸਮਾਂ-ਬੱਧ ਹੱਲ ਵੱਲ ਵਧ ਰਹੀ ਹੈ, ਅਤੇ ਨਾਲ ਹੀ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੇ ਬਣਦੇ ਹੱਕ ਦਿੰਦਿਆ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਭਵਿੱਖ ਵਿੱਚ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਭਵਨ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ, ਜਿਸ ਵਿੱਚ ਵਿੱਤ, ਪ੍ਰਸੋਨਲ (ਅਮਲਾ) ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ  ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲੇ ਜਲਦੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ, “ਸਰਕਾਰ ਇੱਕ ਅਜਿਹੀ ਯੋਜਨਾ ‘ਤੇ ਕੰਮ ਕਰ ਰਹੀ ਹੈ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਬਿਨਾਂ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਕੀਤੇ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।”

ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਦਫ਼ਤਰੀ ਕਰਮਚਾਰੀ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫਰੰਟ, 4161 ਮਾਸਟਰ ਕਾਡਰ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ, ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਸ਼ਾਮਲ ਸਨ, ਨਾਲ ਲਗਭਗ ਦੋ ਘੰਟੇ ਲੰਬੀਆਂ ਮੀਟਿੰਗਾਂ ਕੀਤੀਆਂ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਤ ਮੀਟਿੰਗਾਂ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੀ ਮੌਜੂਦ ਸਨ।

ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਪ੍ਰਸ਼ਾਸਨਿਕ ਕਾਰਵਾਈਆਂ ਪਹਿਲਾਂ ਹੀ ਪ੍ਰਗਤੀ ਅਧੀਨ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗੀ ਪੱਧਰ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨਾਲ ਹੋਈ ਮੀਟਿੰਗ ਵਿੱਚ ਸੰਬੰਧਿਤ ਵਿਭਾਗਾਂ ਦੇ ਪ੍ਰਮੁੱਖ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਵਿੱਤ ਮੰਤਰੀ ਨੂੰ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਮੰਗਾਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਹਾਜ਼ਰ ਅਧਿਕਾਰੀਆਂ ਵਿੱਚ ਸਕੱਤਰ ਕਿਰਤ ਮਨਵੇਸ਼ ਸਿੰਘ ਸਿੱਧੂ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਧੀਕ ਸਕੱਤਰ ਪ੍ਰਸੋਨਲ ਗੌਤਮ ਜੈਨ, ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਵਿਸ਼ੇਸ਼ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਡਾ. ਸੱਯਦ ਸਹਿਰਿਸ਼ ਅਸਗਰ ਦੇ ਨਾਲ-ਨਾਲ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਨੁਮਾਇੰਦਗੀ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਰਮਨਦੀਪ ਸਿੰਘ, ਹਰਜਿੰਦਰਪਾਲ ਸਿੰਘ, ਲਛਮਣ ਸਿੰਘ ਅਤੇ ਜਗਦੀਪ ਸਿੰਘ ਨੇ ਕੀਤੀ। ਇਸ ਤੋਂ ਪਹਿਲਾਂ ਦਫ਼ਤਰੀ ਮੁਲਾਜ਼ਮ ਯੂਨੀਅਨ ਦੀ ਨੁਮਾਇੰਦਗੀ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ ਅਤੇ ਜਗਮੋਹਨ ਸਿੰਘ ਨੇ ਕੀਤੀ। ਰਾਜੀਵ ਕੁਮਾਰ, ਰੇਸ਼ਮ ਖੇਮੂਆਣਾ ਅਤੇ ਜਗਦੀਸ਼ ਕੁਮਾਰ ਜੱਗੀ ਨੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਨੁਮਾਇੰਦਗੀ ਕੀਤੀ। ਸੰਦੀਪ ਸਿੰਘ ਗਿੱਲ, ਗੁਰਦਾਸ ਸਿੰਘ ਮਾਨਸਾ ਅਤੇ ਬਲਕਾਰ ਮਘਾਣੀਆ ਨੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਕੀਤੀ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀ ਨੁਮਾਇੰਦਗੀ ਡਾ. ਟੀਨਾ, ਡਾ. ਅਜੈ ਕੁਮਾਰ ਅਤੇ ਅਸ਼ਪ੍ਰੀਤ ਕੌਰ ਨੇ ਕੀਤੀ। ਰਮਨਜੀਤ ਸਿੰਘ ਗਿੱਲ, ਜਗਜੀਵਨ ਸਿੰਘ ਅਤੇ ਆਰਤੀ ਬਾਲਾ ਨੇ ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਦੀ ਨੁਮਾਇੰਦਗੀ ਕੀਤੀ, ਜਦਕਿ ਧੰਨਾ ਮੱਲ ਗੋਇਲ, ਐਚ.ਐਸ. ਰਾਣੂ ਅਤੇ ਸੁਰਜੀਤ ਸਿੰਘ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀਆਂ ਚਿੰਤਾਵਾਂ ਪੇਸ਼ ਕੀਤੀਆਂ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Ranjit Singh
June 9, 2026
0

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਕੂਲਾਂ ਵਿੱਚ ਪਹਿਲਾਂ ਹੀ ਬੱਚਿਆਂ ਨੂੰ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 9, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

by Ranjit Singh
June 9, 2026
0

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ ਲੁਧਿਆਣਾ, 9...

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

by Ranjit Singh
June 9, 2026
0

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ - ਹੱਥ ਖੜ੍ਹੇ ਕਰਕੇ ਕੀਤੀ ਜਾਵੇਗੀ ਵੋਟਿੰਗ ਮੋਹਾਲੀ, 9 ਜੂਨ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Ranjit Singh
June 9, 2026
0

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਕੂਲਾਂ ਵਿੱਚ ਪਹਿਲਾਂ ਹੀ ਬੱਚਿਆਂ ਨੂੰ...

Most Popular

Hukamnama Sri Darbar Sahib Today – 16 May 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 May 2026 | Ang 692 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 16-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 