National: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਛਾਪੇਮਾਰੀ ਤੋਂ ਕੇਜਰੀਵਾਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ
ਚੰਡੀਗੜ੍ਹ, 17 ਅਪ੍ਰੈਲ 2026 – ਪੰਜਾਬ ਦੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ‘ਤੇ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਛਾਪੇਮਾਰੀ ਕੀਤੀ ਗਈ। ED ਦੀ ਟੀਮ ਸਵੇਰੇ ਹੀ ਉਨ੍ਹਾਂ ਦੇ ਨਿਵਾਸ ‘ਤੇ ਪਹੁੰਚ ਗਈ ਸੀ, ਜਿੱਥੇ ਬਾਹਰ ਕੇਂਦਰੀ ਸੁਰੱਖਿਆ ਬਲਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ। ਇਸ ਰੇਡ ਤੋਂ ਬਾਅਦ ਹੁਣ ਕੇਜਰੀਵਾਲ ਦਾ ਬਿਆਨ ਵੀ ਸਾਹਮਣੇ ਆਇਆ ਹੈ।

ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਇਹ ਤਿੰਨ ਦਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਕਿਸੇ ਨੇਤਾ ‘ਤੇ
ਈਡੀ ਦਾ ਦੂਜਾ ਛਾਪਾ ਹੈ। ਕੀ ਪ੍ਰਧਾਨ ਮੰਤਰੀ ਇਹ ਦੱਸਣਗੇ ਕਿ ‘ਆਪ’ ਨੇਤਾਵਾਂ ‘ਤੇ ਹੁਣ ਤੱਕ ਕੀਤੇ ਗਏ ਅਣਗਿਣਤ ਛਾਪਿਆਂ ਵਿੱਚ ਕਿੰਨਾ ਕਾਲਾ ਧਨ ਬਰਾਮਦ ਹੋਇਆ ਹੈ ? ਕੀ ਇੱਕ ਵੀ ਰੁਪਿਆ ਬਰਾਮਦ ਹੋਇਆ ? ਪੂਰਾ ਦੇਸ਼ ਦੇਖ ਰਿਹਾ ਹੈ ਜਿਸ ਵਿੱਚ ਤੁਸੀਂ ਸਿਰਫ਼ ਸੱਤਾ ਲਈ ਇਸ ਸਸਤੀ ਰਾਜਨੀਤੀ ਨੂੰ ਕਰਨ ਲਈ ਲੱਗੇ ਹੋਏ ਹੋ।”
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ED ਨੇ ਦੋ ਦਿਨ ਪਹਿਲਾਂ ਆਪ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਠਿਕਾਣਿਆਂ ‘ਤੇ ਵੀ ਰੇਡ ਕੀਤੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























