• Latest
  • Trending
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

7 months ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

14 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

39 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

47 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

1 hour ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ ਦੀਆਂ 137 ਕਿਲੋਮੀਟਰ ਲੰਬੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਖਰਚ ਹੋਣਗੇ-ਭਗਵੰਤ ਸਿੰਘ ਮਾਨ

April 17, 2026
in ਖਬਰਾਂ, ਪੰਜਾਬ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

  • ਅਟਾਰੀ ਦੀਆਂ 137 ਕਿਲੋਮੀਟਰ ਲੰਬੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਖਰਚ ਹੋਣਗੇ-ਭਗਵੰਤ ਸਿੰਘ ਮਾਨ
  • ਪਾਕਿਸਤਾਨ ਦੀ ਸਰਹੱਦ ਨਾਲ ਲਗਦਾ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰ ਨੇ ਅਟਾਰੀ ਵਿਧਾਨ ਸਭਾ ਹਲਕੇ ਨੂੰ ਪਛੜਿਆ ਰੱਖਿਆ-ਭਗਵੰਤ ਸਿੰਘ ਮਾਨ
  • ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ 532 ਕਿਲੋਮੀਟਰ ਸਰਹੱਦ ਦੇ ਨਾਲ ਤਾਰਬੰਦੀ ਲਈ ਸਰਵੇ ਜਾਰੀ, ਲੱਖਾਂ ਏਕੜ ਜ਼ਮੀਨ ’ਤੇ ਖੇਤੀ ਹੋ ਸਕੇਗੀ-ਭਗਵੰਤ ਸਿੰਘ ਮਾਨ
  • ਕਾਂਗਰਸ ਦਾ ਪੈੱਨ ਸਿੱਖ ਕਤਲੇਆਮ ਅਤੇ ਅਕਾਲੀ ਦਲ ਦਾ ਪੈੱਨ ਬੇਅਦਬੀ ਨਾਲ ਸਿੰਜਿਆ ਹੋਇਆ, ਭਗਵੰਤ ਸਿੰਘ ਮਾਨ ਦਾ ਪੈੱਨ ਸਿਰਫ ਲੋਕ ਸੇਵਾ ਲਈ ਚਲਦਾ-ਭਗਵੰਤ ਸਿੰਘ ਮਾਨ
  • ਉਹ ਦਿਨ ਦੂਰ ਨਹੀਂ, ਜਦੋਂ ਅਸੀਂ ਲੋਕਾਂ ਨਾਲ ਮਿਲ ਕੇ ਪੰਜਾਬ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਹਮੇਸ਼ਾ ਲਈ ਮਿਟਾ ਦੇਵਾਂਗੇ-ਭਗਵੰਤ ਸਿੰਘ ਮਾਨ
  • ਕਾਤਿਲਾਂ ਦੇ ਨਾਲ ਜਾਮ ਟਕਰਾਉਣ ਵਾਲੇ ਹੀ ਪੰਜਾਬ ਵਿੱਚ ਨਸ਼ੇ ਵੇਚ ਰਹੇ ਸਨ, ਇਹ ਲੋਕ ਪੰਜਾਬ ਪ੍ਰਤੀ ਵਫਾਦਾਰ ਨਹੀਂ ਹੋ ਸਕਦੇ-ਭਗਵੰਤ ਸਿੰਘ ਮਾਨ
  • ਸਾਲ 2027 ਵਿੱਚ ਇਕ ਵਾਰ ਫਿਰ ਪੰਜਾਬ ਦੇ ਲੋਕ ‘ਆਪ’ ਨੂੰ ਮੌਕਾ ਦੇ ਕੇ ਵਿਕਾਸ ਦੀ ਕਹਾਣੀ ਲਿਖਣ ਜਾ ਰਹੇ ਹਨ-ਭਗਵੰਤ ਸਿੰਘ ਮਾਨ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਦਾ ਐਲਾਨ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਪਾਕਿਸਤਾਨ ਸਰਹੱਦ ਦੇ ਨਾਲ ਆਪਣੀ ਰਣਨੀਤਕ ਸਥਿਤੀ ਦੇ ਬਾਵਜੂਦ ਲੰਬੇ ਸਮੇਂ ਤੋਂ ਅਣਗੌਲੇ ਰਹੇ ਖੇਤਰਾਂ ਵਿੱਚ ਹੁਣ ਨਿਵੇਸ਼, ਬਿਹਤਰ ਸੰਪਰਕ ਅਤੇ ਨਵੀਆਂ ਆਰਥਿਕ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।

ਇਸ ਪਹਿਲਕਦਮੀ ਨੂੰ ਬਿਹਤਰ ਸ਼ਾਸਨ ਅਤੇ ਸਰਹੱਦੀ ਸੁਧਾਰਾਂ ਦੇ ਨਾਲ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੰਡਿਆਲੀ ਤਾਰ ਨੂੰ ਸਰਹੱਦ ਵਾਲੇ ਪਾਸੇ ਕਰਕੇ ਕਿਸਾਨਾਂ ਲਈ ਬਿਨਾਂ ਰੁਕਾਟਵ ਖੇਤੀ ਵਾਸਤੇ ਲੱਖਾਂ ਏਕੜ ਜ਼ਮੀਨ ਨੂੰ ਖੋਲ੍ਹਣ, ਨਸ਼ਿਆਂ ਦੇ ਖਤਰੇ ਨੂੰ ਜੜ੍ਹਾਂ ਤੋਂ ਖਤਮ ਕਰਨ ਅਤੇ 2027 ਵਿੱਚ ਪੰਜਾਬ ਨੂੰ ਇੱਕ ਵਿਕਾਸ ਦੇ ਨਾਮ ‘ਤੇ ਲੋਕ ਫਤਵੇ ਵੱਲ ਸਥਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਕਾਲਾ ਦੌਰ ਵੀ ਦੇਖਣਾ ਪਿਆ ਜਦੋਂ ਨਸ਼ਿਆਂ ਦੇ ਕਾਰੋਬਾਰ ਨੇ ਪੰਜਾਬ ਵਿੱਚ ਪੈਸ ਪਸਾਰੇ। ਸੱਤਾ ਵਿੱਚ ਬੈਠੇ ਲੋਕਾਂ ਨੇ ਇਸਨੂੰ ਸਰਪ੍ਰਸਤੀ ਦੇ ਕੇ ਰਾਜ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਆਪਣੇ ਅਧਿਕਾਰ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਕਾਲੇ ਦਿਨਾਂ ਦੌਰਾਨ ਸੂਬਾ ਸਰਕਾਰ ਦੇ ਵਾਹਨਾਂ ਦੀ ਵਰਤੋਂ ਰਾਜ ਦੇ ਇੱਕ ਹਿੱਸੇ ਤੋਂ ਦੂਜੇ ਹਿੱਸੇ ਵਿੱਚ ਨਸ਼ਿਆਂ ਦੀ ਸਪਲਾਈ ਲਈ ਕੀਤੀ ਜਾਂਦੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹ ਤੋਂ ਲਾਹ ਕੇ ਪੰਜਾਬ ਅਤੇ ਸਾਡੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ ‘ਚ ਕੰਡੇ ਬੀਜੇ। ਇਨ੍ਹਾਂ ਆਗੂਆਂ ਦੇ ਹੱਥ ਸੂਬੇ ਵਿਰੁੱਧ ਇਸ ਅਪਰਾਧ ਨਾਲ ਰੰਗੇ ਹੋਏ ਹਨ ਅਤੇ ਇਤਿਹਾਸ ਇਨ੍ਹਾਂ ਨੂੰ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਕਦੇ ਮੁਆਫ਼ ਨਹੀਂ ਕਰੇਗਾ। ਇਨ੍ਹਾਂ ਪਾਰਟੀਆਂ ਨੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ੇ ਦਾ ਜ਼ਹਿਰ ਭਰ ਕੇ ਸੂਬੇ ਦੀਆਂ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ ਜਿਸ ਲਈ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਜਿਹੜੇ ਲੋਕ ਨਸ਼ਿਆਂ ਨਾਲ ਪੰਜਾਬ ਨੂੰ ਤਬਾਹ ਕਰਨ ਦੇ ਜ਼ਿੰਮੇਵਾਰ ਹਨ, ਉਹੀ ਲੋਕ ਹੁਣ ਲੋਕਾਂ ਨੂੰ ਮੂਰਖ ਬਣਾਉਣ ਲਈ ਖੋਖਲੇ ਦਾਅਵੇ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਕਦੇ ਵੀ ਸੂਬੇ ਅਤੇ ਲੋਕਾਂ ਦੀ ਪਰਵਾਹ ਨਹੀਂ ਕੀਤੀ, ਸਗੋਂ ਸਿਸਟਮ ਨੂੰ ਤਬਾਹ ਕਰ ਦਿੱਤਾ, ਜਿਸ ਕਾਰਨ ਨੌਜਵਾਨਾਂ ਵਿੱਚ ਵਿਦੇਸ਼ਾਂ ‘ਚ ਜਾ ਕੇ ਵਸਣ ਦਾ ਰੁਝਾਨ ਪੈਦਾ ਹੋਇਆ। ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ‘ਆਪ’ ਸਰਕਾਰ ਨੇ ਸਖ਼ਤ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸੂਬੇ ‘ਤੇ ਇੱਕ ਕਲੰਕ ਸੀ ਅਤੇ ਇਸ ਸਰਾਪ ਨੂੰ ਮਿਟਾਉਣ ਲਈ ‘ਆਪ’ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ। ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਹਰ ਪੱਧਰ ‘ਤੇ ਨਸ਼ਿਆਂ ਦੇ ਸਰਾਪ ਦਾ ਸਫ਼ਾਇਆ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਵਿੱਚ ਬਦਲਿਆ ਗਿਆ ਹੈ। ‘ਆਪ’ ਸਰਕਾਰ ਨੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਅਤੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸ ਕੇ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਮੁੱਖ ਮੰਤਰੀ ਨੇ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਲੋਕਾਂ ਨੇ ਅਕਾਲੀਆਂ ਨੂੰ ਕਈ ਵਾਰ ਚੁਣਿਆ ਪਰ ਉਹ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਸੂਬੇ ਅਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਜਦੋਂ ਪੂਰਾ ਕਿਸਾਨ ਭਾਈਚਾਰਾ ਆਪਣੇ ਹੱਕਾਂ ਲਈ ਲੜ ਰਿਹਾ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਲਈ ਮੋਦੀ ਸਰਕਾਰ ਦਾ ਕਾਲੇ ਖੇਤੀ ਕਾਨੂੰਨਾਂ ‘ਤੇ ਸਮਰਥਨ ਵੀ ਕੀਤਾ ਸੀ।

ਉਨ੍ਹਾਂ ਕਿਹਾ, “ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ, ਜਿਸ ਲਈ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ ਅਤੇ ਉਨ੍ਹਾਂ ਦੇ ਕੀਤੇ ਪਾਪਾਂ ਲਈ ਢੁਕਵਾਂ ਸਬਕ ਸਿਖਾਉਣਗੇ। ਲੋਕਾਂ ਨੇ ਅਕਾਲੀਆਂ ਨੂੰ ਵਾਰ-ਵਾਰ ਚੁਣਿਆ, ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਵਿੱਤਰ ਧਰਤੀ ਨੇ ਸੰਤਾਂ, ਮਹਾਂਪੁਰਸ਼ਾਂ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ, ਪਰ ਬੜੀ ਮੰਦਭਾਗੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਇਸ ਸੂਬੇ ਨੂੰ ਆਪਣਾ ਟਿਕਾਣਾ ਬਣਾਇਆ। ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦਾ ਭੁਗਤਾਨ ਕਰਨਾ ਪਵੇਗਾ। ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਆਪਣੀਆਂ ਬਦਨੀਤੀਆਂ ਦੀ ਕੀਮਤ ਚੁਕਾਉਣੀ ਪਵੇਗੀ ਅਤੇ ‘ਆਪ’ ਸਰਕਾਰ ਉਨ੍ਹਾਂ ਦੇ ਮਾੜੇ ਕੰਮਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗੀ।”

ਉਨ੍ਹਾਂ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦੀ ਕਠਪੁਤਲੀ ਬਣਕੇ ਰਿਹਾ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਉਨਾਂ ਨੂੰ ‘ਸਰ’ ਦੀ ਉਪਾਧੀ ਦਿੱਤੀ ਸੀ। ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ’ਤੇ ਸੱਦ ਕੇ ਸਨਮਾਨਿਤ ਕੀਤਾ ਸੀ। ਅਜਿਹੇ ਕੰਮ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਦੋਗਲੇ ਕਿਰਦਾਰ ਦਾ ਪ੍ਰਤੱਖ ਪ੍ਰਮਾਣ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਿਰਫ ਇੱਥੇ ਹੀ ਨਹੀਂ, ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ ’ਤੇ ਉੱਕਰੇ ਪਏ ਹਨ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।”

ਉਨ੍ਹਾਂ ਕਿਹਾ, “2027 ਵਿੱਚ ਹੋਣ ਵਾਲੀਆਂ ਸੂਬਾ ਵਿਧਾਨ ਸਭਾ ਚੋਣਾਂ ਵਿੱਚ, ਲੋਕਾਂ ਕੋਲ ਤਿੰਨ ਕਲਮਾਂ ਚੁਣਨ ਦਾ ਮੌਕਾ ਹੋਵੇਗਾ। ਪਹਿਲੀ ਕਲਮ ਕਾਂਗਰਸ ਦੀ ਹੈ, ਜਿਸ ਵਿੱਚ ਲਾਲ ਸਿਆਹੀ ਹੈ ਜੋ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ, 1984 ਦੀ ਨਸਲਕੁਸ਼ੀ ਅਤੇ ਹੋਰ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਸਟੈਂਡਾਂ ਦਾ ਪ੍ਰਤੀਕ ਹੈ। ਦੂਜੀ ਕਲਮ ਅਕਾਲੀਆਂ ਦੀ ਹੈ, ਜਿਸ ਵਿੱਚ ਸਿਰਫ਼ ਇੱਕ ਸਿਆਹੀ ਹੈ ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਤੀਜੀ ਕਲਮ ’ਆਪ’ ਦੀ ਹੈ ਜੋ ਹਰ ਗੁਜ਼ਰਦੇ ਦਿਨ ਮਾਰਗ-ਦਰਸ਼ਕ ਪਹਿਲਕਦਮੀਆਂ ਕਰਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਰਾਹ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਹਰ ਖੇਤਰ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਰਕੇ ਹਰ ਖੇਤਰ ਵਿੱਚ ਪੂਰੇ ਸੂਬੇ ਦੀ ਨੁਹਾਰ ਬਦਲੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਸਨੂੰ ਲੋਕਾਂ ਦੀ ਭਲਾਈ ’ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਪਹੁੰਚ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਵੱਲੋਂ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ, ਬੰਦ ਕੀਤੇ ਟੋਲ ਪਲਾਜ਼ਿਆਂ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਅਤੇ ਬੁਨਿਆਦੀ ਢਾਂਚੇ ਉਸਾਰੇ ਜਾ ਰਹੇ ਹਨ। ਆਪ ਸਰਕਾਰ ਵੱਲੋਂ ਸੱਤਾ ਸੰਭਾਲਣ ਸਮੇਂ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਪਰ ਅੱਜ 71 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਝੋਨੇ ਅਗਾਮੀ ਦੇ ਸੀਜ਼ਨ ਤੱਕ ਇਸਨੂੰ 90 ਫੀਸਦ ਤੱਕ ਵਧਾ ਦਿੱਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਸੂਬੇ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। ਇਸ ਯੋਜਨਾ ਤਹਿਤ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਗਭਗ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ। ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।”

ਉਨ੍ਹਾਂ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਪੂਰੀ ਸਮਝਦਾਰੀ ਨਾਲ ਵਰਤਿਆ ਜਾ ਰਿਹਾ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।”

ਉਨ੍ਹਾਂ ਕਿਹਾ, “ਆਪ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਵਿੱਚ 43,000 ਕਿਲੋਮੀਟਰ ਲਿੰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਹਨਾਂ ਸੜਕਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਸਾਰਾ ਪੈਸਾ ਸੂਬੇ ਦੇ ਲੋਕਾਂ ਦਾ ਹੈ ਅਤੇ ਇਹ ਉਨ੍ਹਾਂ ਦੀ ਭਲਾਈ ‘ਤੇ ਖਰਚ ਕੀਤਾ ਜਾ ਰਿਹਾ ਹੈ। ਕਰਦਾਤਾਵਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਭਾਵੇਂ ‘ਆਪ’ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਪਰ ਅੱਗੇ ਵਧਣ ਲਈ ਯਤਨ ਜਾਰੀ ਰਹਿਣਗੇ। ਦੂਜੀਆਂ ਸਿਆਸੀ ਪਾਰਟੀਆਂ ਆਪਣੀਆਂ ਸਟੇਜਾਂ ‘ਤੇ ਸੱਤਾ ਹੜੱਪਣ ਦੀਆਂ ਚਾਲਾਂ ਚੱਲ ਰਹੀਆਂ ਹਨ ਪਰ ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਸਮੁੱਚੇ ਵਿਕਾਸ ਦੀ ਗੱਲ ਕਰਦੇ ਹਾਂ।”

ਸਰਹੱਦੀ ਕਿਸਾਨਾਂ ਲਈ ਵੱਡੀ ਰਾਹਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਆਪ ਸਰਕਾਰ ਦੇ ਠੋਸ ਯਤਨਾਂ ਸਦਕਾ ਭਾਰਤ ਸਰਕਾਰ ਨੇ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ 300 ਮੀਟਰ ਦੇ ਅੰਦਰ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਨਾਲ ਲੱਖਾਂ ਏਕੜ ਜ਼ਮੀਨ ‘ਤੇ ਬਿਨਾਂ ਕਿਸੇ ਪਾਬੰਦੀ ਤੋਂ ਖੇਤੀ ਕੀਤੀ ਜਾ ਸਕੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਨਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਐਸਡੀਐਮਜ਼ ਨੂੰ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਦੇ ਖੇਤਰ ਦੀ ਸੁਚੱਜੇ ਢੰਗ ਨਾਲ ਨਿਸ਼ਾਨਦੇਹੀ ਕੀਤੀ ਜਾ ਸਕੇ।”

Tags: BREAKING NEWSLatest Punjab news in PunjabiPUNJABPUNJAB CMPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Ranjit Singh
3 weeks ago
0

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 