• Latest
  • Trending
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

2 months ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

10 hours ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

10 hours ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

11 hours ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

12 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

12 hours ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

12 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

12 hours ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

12 hours ago
Hindi News
English News
Tuesday, June 9, 2026
No Result
View All Result
34 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

April 17, 2026
in ਖਬਰਾਂ, ਪੰਜਾਬ
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

•ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲੀ ਸਿੱਖਿਆ ਨੂੰ ਸਮੇਂ ਦੀ ਹਾਣੀ ਬਣਾਉਣ ਲਈ ਸਿੱਖਿਆ ਬੋਰਡ ਦੇ ਕਦਮ ਦੀ ਕੀਤੀ ਸ਼ਲਾਘਾ ; ਕਿਹਾ, “ਏ.ਆਈ. ਨਾਲ ਬਦਲੇਗੀ ਕਲਾਸਰੂਮਾਂ ਦੀ ਨੁਹਾਰ”*

• ਪੀ.ਐਸ.ਈ.ਬੀ. ਵੱਲੋਂ ਕੌਮੀ ਪੱਧਰੀ ਏ.ਆਈ. ਕਾਨਫਰੰਸ ਦੀ ਮੇਜ਼ਬਾਨੀ; ਚੇਅਰਮੈਨ ਡਾ. ਅਮਰਪਾਲ ਨੇ ਭਵਿੱਖਮੁਖੀ ਤੇ ਨੈਤਿਕ ਕਦਰਾਂ ਕੀਮਤਾਂ ਵਾਲੇ ਡਿਜੀਟਲ ਕਾਰਜਬਲ ਤਿਆਰ ਕਰਨ ਲਈ ਅਹਿਮ ਸੁਧਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ; 17 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਨੇ ਆਪਣੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਰਾਸ਼ਟਰੀ ਪੱਧਰ ਦੀ ਏ.ਆਈ. ਕਾਨਫਰੰਸ ਅਤੇ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨੀਤੀ-ਘਾੜੇ, ਉਦਯੋਗਿਕ ਆਗੂ ਅਤੇ ਸਿੱਖਿਆ ਸ਼ਾਸਤਰੀ ਕਲਾਸਰੂਮਾਂ ਲਈ ਭਵਿੱਖੀ ਰੂਪਰੇਖਾ ਤਿਆਰ ਕਰ ਰਹੇ ਹਨ। ਇਹ ਪਹਿਲਕਦਮੀ ਇੱਕ ਢਾਂਚਾਗਤ ਤਬਦੀਲੀ ਦਾ ਸੰਕੇਤ ਹੈ , ਜਿਸ ਤਹਿਤ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਤੇਜ਼ੀ ਨਾਲ ਵਿਕਸਤ ਹੋ ਰਹੀ ਤਕਨਾਲੋਜੀ-ਸੰਚਾਲਿਤ ਵਿਸ਼ਵ ਅਰਥਵਿਵਸਥਾ ਦੀਆਂ ਮੰਗਾਂ ਦੇ ਨਾਲ –ਨਾਲ ਸਿੱਖਣ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਵੱਲ ਧਿਆਨ ਦਿੱਤਾ ਜਾ ਰਿਹਾ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਨਫਰੰਸ ਨੂੰ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਵਾਲੀ ਇੱਕ ਅਗਾਂਹਵਧੂ ਪਹਿਲ ਦੱਸਿਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਏਕੀਕਰਨ ਸਿੱਖਿਆ ਸੁਧਾਰਾਂ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਅੱਗੇ ਕਿਹਾ, ‘‘ ਇਹ ਗੁਣਵੱਤਾ ਸੁਧਾਰ, ਨਵੀਨਤਾ ਅਤੇ ਸਿੱਖਿਆ ਦੇ ਆਧੁਨਿਕੀਕਰਨ ਵਿੱਚ ਵਡਮੁੱਲਾ ਯੋਗਦਾਨ ਪਾਵੇਗਾ ਅਤੇ ਵਿਦਿਆਰਥੀ ਤੇਜ਼ੀ ਨਾਲ ਵਿਕਸਤ ਹੋ ਰਹੇ ਤਕਨਾਲੋਜੀ-ਅਧਾਰਤ ਮਾਹੌਲ ਅਤੇ ਵਿਸ਼ਵਵਿਆਪੀ ਚੁਣੌਤੀਆਂ ਨੂੰ ਬਿਹਤਰ ਢੰਗ ਨਜਿੱਠਣ ਲਈ ਤਿਆਰ ਕਰੇਗਾ।”

ਆਪਣੇ ਸਵਾਗਤੀ ਭਾਸ਼ਣ ਦੌਰਾਨ ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਆਈ.ਏ.ਐਸ. (ਸੇਵਾਮੁਕਤ) ਨੇ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਲਾਜ਼ਮੀ ਕੰਪਿਊਟਰ ਸਾਇੰਸ ਪਾਠਕ੍ਰਮ ਦੇ ਆਧਾਰ ’ਤੇ, ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਹੁਣ ਸਿਲੇਬਸ ਦੇ ਇੱਕ ਮੁੱਖ ਹਿੱਸੇ ਵਜੋਂ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕੰਪਿਊਟਰ ਸਾਇੰਸ ਵਿੱਚ ਸਿੱਖਣ ਦੇ ਨਤੀਜੇ ਵਿਦਿਆਰਥੀਆਂ ਦੇ ਬੋਰਡ ਸਰਟੀਫਿਕੇਟਾਂ ਵਿੱਚ ਵੀ ਦਰਜ ਕੀਤੇ ਜਾਣਗੇ, ਜਿਸ ਨਾਲ ਵਿਸ਼ੇ ਦੇ ਅਕਾਦਮਿਕ ਅਹਿਮੀਅਤ ਵਿੱਚ ਹੋਰ ਵਾਧਾ ਹੋਵੇਗਾ।

ਇਸ ਪਹਿਲ ਦੀ ਵਡਮੁੱਲੀ ਅਹਿਮੀਅਤ ਨੂੰ ਸਮਝਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਡੇ ਰਹਿਣ ਅਤੇ ਸਿੱਖਣ ਦੇ ਬੁਨਿਆਦੀ ਤਰੀਕਿਆਂ ਨੂੰ ਨਵਾਂ ਆਕਾਰ ਦੇ ਰਹੀ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਜੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵਾਲ ਇਹ ਨਹੀਂ ਕਿ ਏ.ਆਈ. ਸਿੱਖਿਆ ਨੂੰ ਕਿਸ ਹੱਦ ਤੱਕ ਪ੍ਰਭਾਵਤ ਕਰੇਗਾ, ਸਗੋਂ ਮਸਲਾ ਇਹ ਹੈ ਕਿ ਅਸੀਂ ਕਿਵੇਂ ਜ਼ਿੰਮੇਵਾਰੀ ਅਤੇ ਦੂਰਦਰਸ਼ਤਾ ਨਾਲ ਉਸ ਪ੍ਰਭਾਵ ਨੂੰ ਕਿਵੇਂ ਕਬੂਲ ਸਕਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਪੀਐਸਈਬੀ ਨਾ ਸਿਰਫ਼ ਤਕਨਾਲੋਜੀ ਦੇ ਹੁਨਰਮੰਦ ਉਪਭੋਗਤਾ ਸਗੋਂ ਜ਼ਿੰਮੇਵਾਰ ਡਿਜੀਟਲ ਨਾਗਰਿਕ ਬਣਾਉਣ ਲਈ ਏ.ਆਈ. ਦੀ ਵਰਤੋਂ ਲਈ ਇੱਕ ਨੈਤਿਕ ਆਧਾਰ ਬਣਾਉਣ ਲਈ ਵਚਨਬੱਧ ਹੈ।

ਕਾਨਫਰੰਸ ਵਿੱਚ ਦੇਸ਼ ਭਰ ਦੇ ਪ੍ਰਮੁੱਖ ਸਿੱਖਿਆ ਸ਼ਾਸਤਰੀਆਂ ਅਤੇ ਨੀਤੀ –ਘਾੜਿਆਂ ਵੱਲੋਂ ਵਿਸਥਾਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਪਵਨ ਕੁਮਾਰ ਨੇ ਸਾਰੇ ਵਿਸ਼ਿਆਂ ਵਿੱਚ ਏ.ਆਈ. ਨੂੰ ਏਕੀਕ੍ਰਿਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ,‘‘ਇਹ ਸਾਰੇ ਵਿਸ਼ਿਆਂ ਦੇ ਪਾਠਕ੍ਰਮ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਦਾ ਸਹੀ ਸਮਾਂ ਹੈ। ਏਆਈ ਨੂੰ ਕੰਪਿਊਟਰ ਸਾਇੰਸ ਤੱਕ ਸੀਮਿਤ ਨਹੀਂ ਰੱਖਿਆ ਜਾਣਾ ਚਾਹੀਦਾ ਬਲਕਿ ਸਾਰੇ ਵਿਸ਼ਿਆਂ ਤੱਕ ਲਿਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਪਹਿਲਾਂ ਹੀ ਏਆਈ ਤੋਂ ਜਾਣੂ ਹਨ ਅਤੇ ਹੁਣ ਉਨ੍ਹਾਂ ਦੀ ਸਮਰੱਥਾ ਨੂੰ ਸੇਧਿਤ ਕਰਕੇ ਉਨ੍ਹਾਂ ਨੂੰ ਉਦਯੋਗ ਦੇ ਹਾਣੀ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ।

ਜੰਮੂ ਅਤੇ ਕਸ਼ਮੀਰ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ, ਗੁਲਾਮ ਹਸਨ ਸ਼ੇਖ ਨੇ ਏਆਈ ਨੂੰ ਪੂਰੇ ਜ਼ਿੰਮੇਵਾਰਾਨਾ ਢੰਗ ਤੇ ਸੁਹਿਰਦਤਾ ਨਾਲ ਅਪਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, ‘‘ ਜ਼ਿੰਮੇਵਾਰੀ ਇਹਨਾਂ ਤਕਨੀਕਾਂ ਨੂੰ ਸੋਚ-ਸਮਝ ਕੇ ਅਪਣਾਉਣ ਦੀ ਹੈ ਤਾਂ ਜੋ ਅਸਮਾਨਤਾ ਪੈਦਾ ਕੀਤੇ ਬਿਨਾਂ ਸਿੱਖਿਆ ਨੂੰ ਵਧਾਇਆ ਜਾ ਸਕੇ। ਸਹੀ ਪਹੁੰਚ ਨਾਲ ਏਆਈ ਦੀ ਨੈਤਿਕ ਅਤੇ ਸੁਰੱਖਿਅਤ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕੀਤੀ ਜਾ ਸਕਦੀ ਹੈ,।’’

ਇੰਟੇਲ ਵਿਖੇ ਏਸ਼ੀਆ ਪੈਸੀਫਿਕ ਅਤੇ ਜਾਪਾਨ ਦੇ ਸੀਨੀਅਰ ਡਾਇਰੈਕਟਰ ਸ਼ਵੇਤਾ ਖੁਰਾਨਾ ਨੇ ਉਦਯੋਗਿਕ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਅਧਿਆਪਕਾਂ ਨੂੰ ਸਸ਼ਕਤ ਬਣਾਉਣ ‘ਤੇ ਕੇਂਦਰਿਤ ਪਹਿਲਕਦਮੀਆਂ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਅਸਲ ਤਬਦੀਲੀ ਸਿੱਖਿਆ ਅਤੇ ਉਦਯੋਗਾਂ ਨੂੰ ਇੱਕ ਸਾਂਝੇ ਪਲੇਟਫਾਰਮ ’ਤੇ ਲਿਆ ਕੇ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ, ਜੋ ਵਿਕਸਤ ਹੋ ਰਹੀਆਂ ਉਦਯੋਗਿਕ ਜ਼ਰੂਰਤਾਂ ਨੂੰ ਪੂਰਾ ਕਰੇਗਾ।

ਸੀ.ਬੀ.ਐਸ.ਈ. ਵਿੱਚ ਸਿਖਲਾਈ ਅਤੇ ਹੁਨਰ ਸਿੱਖਿਆ ਦੇ ਡਾਇਰੈਕਟਰ ਡਾ. ਬਿਸਵਜੀਤ ਸਾਹਾ ਨੇ ਸੂਬਿਆਂ ਦਰਮਿਆਨ ਤਕਨੀਕੀ ਪਾੜੇ ਨੂੰ ਪੂਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਸੂਬਾ ਸਰਕਾਰਾਂ ਨੂੰ ਵਿਸ਼ਵਵਿਆਪੀ ਮਿਆਰਾਂ ਨਾਲ ਇਕਸਾਰ ਹੋ ਕੇ ਤਕਨਾਲੋਜੀ ਦੇ ਪਾੜੇ ਨੂੰ ਪੂਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰ ਕੰਪਿਊਟਰ ਸਾਇੰਸ ਪਾਠਕ੍ਰਮ ਵਿੱਚ ਏਆਈ ਨੂੰ ਜੋੜਨ ਸਬੰਧੀ ਪੰਜਾਬ ਦਾ ਕਦਮ ਭਵਿੱਖ ਲਈ ਤਿਆਰ ਕਾਰਜਬਲ ਤਿਆਰ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਇੰਟਰਐਕਟਿਵ ਸੈਸ਼ਨ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਗੂਗਲ ਤੋਂ ਹੇਮੰਤ ਭੱਲਾ ਨੇ ਬੋਰਡ ਦੀ ਪਹੁੰਚ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲਾਗੂਕਰਨ ਦੇ ਕੇਂਦਰ ਵਿੱਚ ਜ਼ਿੰਮੇਵਾਰ ਏਆਈ ਅਤੇ ਨੈਤਿਕ ਵਿਚਾਰਾਂ ਨੂੰ ਰੱਖਣਾ ਇੱਕ ਸ਼ਲਾਘਾਯੋਗ ਵਿਚਾਰ ਹੈ।

ਉਦਯੋਗ ਭਾਈਵਾਲਾਂ ਦੇ ਸਹਿਯੋਗ ਨਾਲ ਆਯੋਜਿਤ ਇੱਕ ਪ੍ਰਦਰਸ਼ਨੀ ਵਿੱਚ ਏਆਈ-ਅਧਾਰਤ ਸਟਾਰਟਅੱਪ ਪ੍ਰੋਜੈਕਟਾਂ ਅਤੇ ਮਾਡਲਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ, ਜੋ ਨਵੀਨ ਸਿੱਖਿਆ ਦੁਆਲੇ ਵਿਕਸਿਤ ਹੋ ਰਹੇ ਮਾਹੌਲ ਨੂੰ ਦਰਸਾਉਂਦਾ ਹੈ।

ਕਾਨਫਰੰਸ ਵਿੱਚ ਤਿੰਨ ਵਿਸ਼ੇਸ਼ ਪੈਨਲ ਚਰਚਾਵਾਂ ਵੀ ਸ਼ਾਮਲ ਸਨ, ਜਿਨ੍ਹਾਂ ਵਿੱਚ ਨੀਤੀ, ਤਕਨਾਲੋਜੀ ਅਤੇ ਕਾਰਜਬਲ ਦੀ ਤਿਆਰੀ ਸਬੰਧੀ ਸੁਧਾਰਾਂ ਦੀ ਸਮੀਖਿਆ ਕੀਤੀ ਗਈ। “ਸਿੱਖਿਆ ਵਿੱਚ ਏਆਈ – ਨੀਤੀ ਤੋਂ ਅਭਿਆਸ ਤੱਕ”ਵਿਸ਼ੇ ’ਤੇ ਕਰਵਾਏ ਗਏ ਸੈਸ਼ਨ ਨੇ ਪਾਠਕ੍ਰਮ ਏਕੀਕਰਨ ਅਤੇ ਸੰਸਥਾਗਤ ਤਿਆਰੀ ਰਾਹੀਂ ਨੀਤੀਗਤ ਢਾਂਚੇ ਨੂੰ ਕਲਾਸਰੂਮ ਲਾਗੂਕਰਨ ਦੇ ਅਮਲ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ। ਰੋਬੋਟਿਕਸ ਐਂਡ ਐਸਟੀਈਐਮ – ਪਾਵਰਿੰਗ ਦਿ ਸਕਿੱਲ ਐਕੋਨੋਮੀ”ਵਿਸ਼ੇ ’ਤੇ ਪੈਨਲ ਚਰਚਾ ਨੇ ਏਆਈ ਨਵੀਨਤਾ, ਰੋਬੋਟਿਕਸ ਏਕੀਕਰਨ, ਅਤੇ ਉਦਯੋਗ-ਅਨੁਕੂਲ ਸਿੱਖਿਆ ਮਾਡਲਾਂ ਦੀ ਪੜਚੋਲ ਕੀਤੀ। ਏਆਈ ਐਂਡ ਆਟੋਮੇਸ਼ਨ – ਇੰਡਸਟਰੀ 4.0 ਐਂਡ ਫਿਊਚਰ ਵਰਕਫੋਰਸ”ਵਿਸ਼ੇ ’ਤੇ ਪੈਨਲ ਚਰਚਾ ਨੇ ਉਦਯੋਗਾਂ ਵਿੱਚ ਏਆਈ ਨੂੰ ਤੇਜ਼ੀ ਨਾਲ ਅਪਣਾਉਣ, ਰੋਜ਼ਗਾਰ ’ਤੇ ਆਟੋਮੇਸ਼ਨ ਦੇ ਪ੍ਰਭਾਵ ਅਤੇ ਭਵਿੱਖ ਲਈ ਤਿਆਰ ਕਾਰਜਬਲ ਪੈਦਾ ਕਰਨ ਲਈ ਰੀ-ਸਕਿਲਿੰਗ ਅਤੇ ਅੱਪ-ਸਕਿਲਿੰਗ ਦੀ ਤੁਰੰਤ ਲੋੜ ਨੂੰ ਉਜਾਗਰ ਕੀਤਾ।

ਇਹ ਕਾਨਫਰੰਸ, ਓਪਨ ਹਾਊਸ ਚਰਚਾ ਨਾਲ ਸਮਾਪਤ ਹੋਈ, ਜਿਸ ਤੋਂ ਬਾਅਦ ਪੀਐਸਈਬੀ ਦੇ ਸਕੱਤਰ ਕੇਸ਼ਵ ਗੋਇਲ ਨੇ ਧੰਨਵਾਦ ਮਤਾ ਪੇਸ਼ ਕਰਦਿਆਂ ਕਿਹਾ ਕਿ ਕਿਹਾ ਕਿ ਇਹ ਪੰਜਾਬ ਵਿੱਚ ਨਵੀਨਤਾ, ਸਹਿਯੋਗ ਅਤੇ ਭਵਿੱਖ ਲਈ ਤਿਆਰ ਸਿੱਖਿਆ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

Tags: BREAKING NEWSBreaking news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 8, 2026
0

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ...

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

by Jaspreet Kaur
June 8, 2026
0

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ ਨਵੀ ਦਿੱਲੀ, 8 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Most Popular

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

by Jaspreet Kaur
1 week ago
0

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ, 1 ਜੂਨ (ਵਿਸ਼ਵ ਵਾਰਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 